14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਹਲਕਾ ਵਿਧਾਇਕ ਲਾਡੀ ਢੋਸ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਵੱਧ ਚੜ੍ਹ ਕੇ ਹਿੱਸਾ ਲੈ ਰਹੇ ਹਨ-ਸਿਮਰਨਜੀਤ ਸਿੰਘ ਮਾਨ ਕੈਨੇਡਾ

Ad Position 21
No active advertisement
ਅਜੀਤ ਡੈਸਕ 04-09-2025
ਕਿਸ਼ਨਪੁਰਾ ਕਲਾਂ, 3 ਸਤੰਬਰ (ਅਮੋਲਕ ਸਿੰਘ ਕਲਸੀ)-ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪੈ ਰਹੀ ਬਾਰਿਸ਼ ਕਾਰਨ ਹਲਕਾ ਧਰਮਕੋਟ ਦੇ ਕਈ ਪਿੰਡਾਂ 'ਚ ਲੋਕਾਂ ਨੂੰ ਵੱਡੀਆਂ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਿਸ ਨੂੰ ਧਿਆਨ 'ਚ ਰੱਖਦਿਆਂ ਹਲਕਾ ਧਰਮਕੋਟ ਦੇ ਐਮ.ਐਲ.ਏ. ਦਵਿੰਦਰਜੀਤ ਸਿੰਘ ਲਾਡੀ ਢੋਸ ਉਨ੍ਹਾਂ ਲੋੜਵੰਦ ਪਰਿਵਾਰਾਂ ਲਈ ਰਾਸ਼ਨ, ਪਸ਼ੂਆਂ ਲਈ ਚਾਰਾ, ਤੂੜੀ, ਦਾਣਾ ਆਦਿ ਦੀ ਸੇਵਾ ਸ਼ੁਰੂ ਕਰ ਕੇ ਵਧੀਆ ਉਪਰਾਲਾ ਕੀਤਾ ਗਿਆ ਹੈ | ਇਹ ਪ੍ਰਗਟਾਵਾ ਕਿਸ਼ਨਪੁਰਾ ਕਲਾਂ ਦੇ ਉੱਘੇ ਸਮਾਜ ਸੇਵੀ ਨੌਜਵਾਨ ਬਲਾਕ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਕੈਨੇਡਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਵਲੋਂ ਜਿੱਥੇ ਸੂਬੇ ਦੇ ਹੜ੍ਹ ਪ੍ਰਭਾਵਿਤ ਪੀੜਤ ਲੋਕਾਂ ਦੀ ਸਾਰ ਲਈ ਜਾ ਰਹੀ ਹੈ, ਉੱਥੇ ਹੀ ਪੂਰੀ ਤਨਦੇਹੀ ਨਾਲ ਹਰ ਪ੍ਰਕਾਰ ਦੀ ਸਹਾਇਤਾ ਕਰਨ ਲਈ ਖ਼ਾਸ ਧਿਆਨ ਦਿੱਤਾ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਡਿਵਾਈਨ ਦਸਤਾਰ ਨੇ ਉਦਘਾਟਨ ਮੌਕੇ ਹੜ੍ਹ ਪੀੜਤਾਂ ਲਈ ਭੇਜਿਆ ਰਾਸ਼ਨ ਅਗਲੀ ਖ਼ਬਰ ਮੁਸੀਬਤ ਦੀ ਘੜੀ 'ਚ ਹੜ੍ਹ ਪੀੜਤਾਂ ਨਾਲ ਸ਼੍ਰੋਮਣੀ ਅਕਾਲੀ ਦਲ ਡਟ ਕੇ ਖੜ੍ਹਾ ਹੈ-ਭੁੱਲਰ
Ad Position 24