ਕਿਸ਼ਨਪੁਰਾ ਕਲਾਂ, 3 ਸਤੰਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਾਰੀ ਬਰਸਾਤ ਕਾਰਨ ਪਿੰਡ ਭਿੰਡਰ ਕਲਾਂ ਵਿਖੇ ਇਕ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗ ਗਈ | ਛੱਤ ਡਿੱਗਣ ਕਾਰਨ ਭਾਵੇ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਪਰ ਗਰੀਬ ਪਰਿਵਾਰ ਦਾ ਘਰੇਲੂ ਸਾਮਾਨ ਨੁਕਸਾਨਿਆਂ ਗਿਆ | ਪੀੜਤ ਪਰਿਵਾਰ ਦੇ ਸ਼ਮਸ਼ੇਰ ਸਿੰਘ ਪੁੱਤਰ ਕਰਮ ਸਿੰਘ ਨੇ ਦੱਸਿਆ ਕਿ ਬੀਤੇ ਕੱਲ੍ਹ ਹੋਈ ਭਾਰੀ ਬਰਸਾਤ ਕਾਰਨ ਉਨ੍ਹਾਂ ਦੇ ਮਕਾਨ ਦੀ ਇਕ ਪਾਸੇ ਦੀ ਛੱਤ ਡਿੱਗ ਗਈ ਜਿਸ ਸਮੇਂ ਛੱਤ ਡਿੱਗੀ ਸਾਰੇ ਪਰਿਵਾਰ ਦੇ ਮੈਂਬਰ ਅੰਦਰ ਮੌਜੂਦ ਸਨ | ਜਿਉਂ ਹੀ ਇਕ ਪਾਸੇ ਦੀ ਛੱਤ ਡਿੱਗੀ ਤਾਂ ਉਹ ਖੜਾਕ ਸੁਣ ਕੇ ਬਾਹਰ ਨਿਕਲ ਗਏ | ਜਿਸ ਕਾਰਨ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਪਰ ਘਰੇਲੂ ਸਮਾਨ ਨੁਕਸਾਨਿਆ ਗਿਆ | ਇਸ ਸਮੇਂ ਵਾਰਡ ਦੇ ਮੈਂਬਰ ਪੰਚਾਇਤ ਜਸਵਿੰਦਰ ਸਿੰਘ ਗੱਗੀ ਸਮੇਤ ਹੋਰ ਪਿੰਡ ਦੇ ਹੋਰ ਮੋਹਤਵਾਰ ਵਿਅਕਤੀਆਂ ਨੇ ਮੰਗ ਕੀਤੀ ਕਿ ਇਸ ਪਰਿਵਾਰ ਦੀ ਪ੍ਰਧਾਨ ਮੰਤਰੀ ਅਵਾਸ ਯੋਜਨਾ ਤਹਿਤ ਫ਼ੌਰੀ ਤੌਰ 'ਤੇ ਆਰਥਿਕ ਮਦਦ ਮੁਹੱਈਆ ਕਰਵਾਈ ਜਾਵੇ ਤਾਂ ਜੋ ਇਹ ਗਰੀਬ ਪਰਿਵਾਰ ਆਪਣਾ ਮਕਾਨ ਬਣਾ ਸਕੇ |