14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜਨਤਕ ਥਾਵਾਂ 'ਤੇ 5 ਜਾਂ 5 ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ

Ad Position 21
No active advertisement
ਅਜੀਤ ਡੈਸਕ 04-09-2025
ਮੋਗਾ, 3 ਸਤੰਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿਚ ਜਨਤਕ ਥਾਵਾਂ 'ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਜਨਤਕ ਥਾਵਾਂ 'ਤੇ ਕਿਸੇ ਵਿਅਕਤੀ ਵਲੋਂ ਨਾਅਰੇ ਲਗਾਉਣ, ਜਨਤਕ ਥਾਵਾਂ 'ਤੇ ਮੀਟਿੰਗਾਂ ਕਰਨ ਉੱਪਰ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ |
ਵਿਸ਼ੇਸ਼ ਹਾਲਾਤਾਂ ਜਾਂ ਮੌਕਿਆਂ ਉੱਪਰ ਪ੍ਰਬੰਧਕਾਂ ਵਲੋਂ ਲਿਖਤੀ ਬੇਨਤੀ ਕਰਨ 'ਤੇ ਸਬੰਧਿਤ ਉਪ ਮੰਡਲ ਮੈਜਿਸਟ੍ਰੇਟ ਪਾਸੋਂ ਲਿਖਤੀ ਪ੍ਰਵਾਨਗੀ ਲੈ ਕੇ ਪਬਲਿਕ ਮੀਟਿੰਗਾਂ ਕਰਨ ਅਤੇ ਧਾਰਮਿਕ ਜਲੂਸ ਵਗ਼ੈਰਾ ਪ੍ਰਵਾਨਗੀ ਦੀਆਂ ਸ਼ਰਤਾਂ ਅਨੁਸਾਰ ਕੱਢੇ ਜਾ ਸਕਦੇ ਹਨ | ਅਮਨ ਕਾਨੂੰਨ ਦੀ ਸਥਿਤੀ ਨੂੰ ਬਣਾਏ ਰੱਖਣ ਲਈ ਅਤੇ ਲੋਕਾਂ ਦੀ ਜਾਨ ਤੇ ਮਾਲ ਦੀ ਰਾਖੀ ਲਈ ਉਕਤ ਹੁਕਮ ਜਾਰੀ ਕੀਤੇ ਗਏ ਹਨ | ਇਹ ਹੁਕਮ ਪੁਲਿਸ/ਆਰਮੀ, ਮਿਲਟਰੀ ਅਮਲਾ, ਡਿਊਟੀ ਤੇ ਹੋਰ ਸਰਕਾਰੀ ਸੇਵਕ, ਮਾਤਮੀ ਜਲੂਸ, ਵਿਆਹ ਵਗ਼ੈਰਾ 'ਤੇ ਲਾਗੂ ਨਹੀਂ ਹੋਵੇਗਾ | ਜ਼ਿਲ੍ਹਾ ਮੈਜਿਸਟ੍ਰੇਟ ਸਾਗਰ ਸੇਤੀਆ ਵਲੋਂ ਜ਼ਿਲ੍ਹਾ ਮੋਗਾ ਦੇ ਪੇਂਡੂ/ਸ਼ਹਿਰੀ ਖੇਤਰਾਂ ਵਿਚ ਕੋਈ ਵੀ ਵਿਅਕਤੀ ਕਾਰਜਕਾਰੀ ਇੰਜੀਨੀਅਰ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਮੋਗਾ ਦੀ ਲਿਖਤੀ ਪ੍ਰਵਾਨਗੀ ਅਤੇ ਦੇਖ-ਰੇਖ ਤੋਂ ਬਗੈਰ ਕੱਚੀਆਂ ਖੂਹੀਆਂ ਪੁੱਟਣ ਜਾਂ ਪੁਟਵਾਉਣ 'ਤੇ ਵੀ ਪਾਬੰਦੀ ਲਗਾਈ ਹੈ | ਉਨ੍ਹਾਂ ਕਿਹਾ ਕਿ ਕੱਚੀਆਂ ਖੂਹੀਆਂ ਪੁੱਟਣ ਕਰ ਕੇ ਕਈ ਲੋਕ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਇਸ ਕਾਰਨ ਕਈ ਮੌਤਾਂ ਵੀ ਹੋਈਆਂ ਹਨ | ਅਜਿਹੀਆਂ ਦੁਰਘਟਨਾਵਾਂ ਦੀ ਰੋਕਥਾਮ ਬਹੁਤ ਜ਼ਰੂਰੀ ਹੈ | ਇਹ ਦੋਨੋਂ ਪਾਬੰਦੀ ਆਦੇਸ਼ 31 ਅਕਤੂਬਰ 2025 ਤੱਕ ਲਾਗੂ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਗਰੀਬ ਪਰਿਵਾਰ ਦੀ ਇਕ ਗਊ ਦੀ ਲੱਤ ਟੁੱਟੀ ਬਰਸਾਤ ਕਾਰਨ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿਗੀ ਭਾਰੀ ਬਾਰਿਸ਼ ਕਾਰਨ... ਅਗਲੀ ਖ਼ਬਰ ਐਜੂਕੇਟ ਪੰਜਾਬ ਪ੍ਰਾਜੈਕਟ ਟੀਮ ਦਸ ਦਿਨਾਂ ਤੋਂ ਕਰ ਰਹੀ ਹੈ ਹੜ੍ਹ ਪੀੜਤਾਂ ਦੀ ਸੇਵਾ
Ad Position 24