15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਵਿਧਾਇਕ ਬਿਲਾਸਪੁਰ ਅਤੇ ਬਰਿੰਦਰ ਕੁਮਾਰ ਵਲੋਂ ਹੜ੍ਹ ਪੀੜਤ ਪਰਿਵਾਰਾਂ ਲਈ ਦਵਾਈਆਂ ਅਤੇ ਪਸ਼ੂਆਂ ਲਈ ਚਾਰੇ ਦਾ ਟਰੱਕ ਰਵਾਨਾ

Ad Position 21
No active advertisement
ਅਜੀਤ ਡੈਸਕ 04-09-2025
ਮੋਗਾ, 3 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਅੰਦਰ ਹੜ੍ਹਾਂ ਦੀ ਨਾਜ਼ੁਕ ਸਥਿਤੀ ਨਾਲ ਨਜਿੱਠਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਔਖੀ ਘੜੀ ਵਿਚ ਪੰਜਾਬ ਅਤੇ ਪੰਜਾਬੀਆਂ ਨਾਲ ਖੜ੍ਹੀ ਹੈ | ਇਹ ਪ੍ਰਗਟਾਵਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਚੇਅਰਮੈਨ ਤੇ ਜ਼ਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਮਧੇਕੇ ਨੇ ਹੜ੍ਹ ਪ੍ਰਭਾਵਿਤ ਖੇਤਰ ਵਿਖੇ ਰਾਹਤ ਸਮੱਗਰੀ ਦਾ ਟਰੱਕ ਰਵਾਨਾ ਕਰਨ ਵੇਲੇ ਕੀਤਾ | ਵਿਧਾਇਕ ਬਿਲਾਸਪੁਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਸਾਰੀ ਕੈਬਨਿਟ ਦੇ ਸਾਥੀ, ਸਾਰੇ ਵਿਧਾਇਕ ਸਾਹਿਬਾਨ ਅਤੇ ਪਾਰਟੀ ਦੇ ਵੱਖ-ਵੱਖ ਅਹੁਦੇਦਾਰਾਂ ਦੀਆਂ ਡਿਊਟੀਆਂ ਲਗਾਉਣ ਲਈ ਧੰਨਵਾਦ ਕੀਤਾ | ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਉਣ ਤਾਂ ਜੋ ਹੜ੍ਹਾਂ ਦੌਰਾਨ ਪ੍ਰਭਾਵਿਤ ਹੋਏ ਪਰਿਵਾਰਾਂ ਦੀ ਮਦਦ ਹੋ ਸਕੇ | ਇਸ ਮੌਕੇ ਨਗਰ ਪੰਚਾਇਤ ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਅਤੇ ਕਿਸਾਨ ਵਿੰਗ ਦੇ ਜ਼ੋਨ ਇੰਚਾਰਜ ਜਗਦੀਪ ਸਿੰਘ ਧਾਲੀਵਾਲ (ਗਟਰਾ), ਜ਼ਿਲ੍ਹਾ ਮੀਡੀਆ ਸੈਕਟਰੀ ਅੰਮਿ੍ਤਪਾਲ ਸਿੰਘ ਖ਼ਾਲਸਾ, ਮਾਰਕੀਟ ਕਮੇਟੀ ਦੇ ਸਕੱਤਰ ਜਸਪ੍ਰੀਤ ਸਿੰਘ, ਪ੍ਰਦੀਪ ਸਿੰਘ, ਲਖਵੀਰ ਸਿੰਘ, ਦਵਿੰਦਰ ਸਿੰਘ ਦੀਨਾ, ਗੁਰਮਿੰਦਰ ਸਿੰਘ, ਸੁਰਿੰਦਰਪਾਲ ਸਿੰਘ, ਰਣਜੋਤ ਸਿੰਘ, ਸੁਖਵਿੰਦਰ ਸਿੰਘ, ਬਲਵੀਰ ਸਿੰਘ ਮਧੇਕੇ, ਦਿਲਪ੍ਰੀਤ ਸਿੰਘ ਭਾਗੀਕੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਹਿਕਾਰੀ ਸਭਾ ਸੁਖਾਨੰਦ ਵਿਖੇ ਕਿਸਾਨ ਸਿਖਲਾਈ ਕੈਂਪ ਲਾਇਆ ਅਗਲੀ ਖ਼ਬਰ ਸੰਧੂ ਹੱਡੀਆਂ ਤੇ ਜੋੜਾਂ ਦੇ ਹਸਪਤਾਲ 'ਚ ਲਗਾਏ ਗਏ ਮੁਫ਼ਤ ਜਾਂਚ ਕੈਂਪ ਦੌਰਾਨ 225 ਮਰੀਜ਼ਾਂ ਦੀ ਜਾਂਚ
Ad Position 24