ਠੱਠੀ ਭਾਈ, 3 ਸਤੰਬਰ (ਜਗਰੂਪ ਸਿੰਘ ਮਠਾੜੂ)-ਦੀ ਸੁਖਾਨੰਦ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਲਿਮ: ਸੁਖਾਨੰਦ ਵਿਖੇ ਸੀ.ਆਰ.ਐਮ ਸਕੀਮ ਅਧੀਨ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਜਿਸ ਵਿਚ ਮੁੱਖ ਖੇਤੀਬਾੜੀ ਅਫ਼ਸਰ ਗੁਰਪ੍ਰੀਤ ਸਿੰਘ ਦੀ ਅਗਵਾਈ ਅਤੇ ਬਲਾਕ ਖੇਤੀਬਾੜੀ ਅਫ਼ਸਰ ਨਵਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਭਾ ਦੇ ਕਿਸਾਨ ਮੈਂਬਰਾਂ ਨੂੰ ਝੋਨੇ ਦੀ ਫ਼ਸਲ 'ਚ ਆਉਣ ਵਾਲੀਆਂ ਬਿਮਾਰੀਆਂ ਬਾਰੇ ਦੱਸਿਆ ਗਿਆ | ਕੈਂਪ ਵਿਚ ਬਲਾਕ ਖੇਤੀਬਾੜੀ ਦਫ਼ਤਰ ਬਾਘਾ ਪੁਰਾਣਾ ਤੋਂ ਮਨਦੀਪ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਅਤੇ ਰਜਿੰਦਰ ਸਿੰਘ ਖੇਤੀਬਾੜੀ ਉਪ ਨਿਰੀਖਕ ਨੇ ਕਿਸਾਨਾਂ ਨੂੰ ਮੌਸਮ ਖ਼ਰਾਬ ਹੋਣ ਦੇ ਕਾਰਨ ਝੋਨੇ ਦੀ ਫ਼ਸਲ ਨੂੰ ਉੱਲੀ ਵਰਗੀਆਂ ਬਿਮਾਰੀਆਂ ਬਾਰੇ ਜਾਣੂੰ ਕਰਵਾਇਆ | ਇਸ ਮੌਕੇ ਆਏ ਹੋਏ ਖੇਤੀਬਾੜੀ ਅਧਿਕਾਰੀਆਂ ਨੂੰ ਸਭਾ ਦੇ ਸਕੱਤਰ ਬੋਹੜ ਸਿੰਘ ਬਰਾੜ ਅਤੇ ਸਭਾ ਦੇ ਪ੍ਰਧਾਨ ਦਰਸਨ ਸਿੰਘ ਬਰਾੜ ਨੇ ਜੀ ਆਇਆਂ ਆਖਿਆ | ਇਸ ਮੌਕੇ ਸਭਾ ਦੇ ਕਮੇਟੀ ਮੈਂਬਰ ਰਾਮ ਸਿੰਘ, ਗੁਰਮੇਲ ਸਿੰਘ, ਦਵਿੰਦਰ ਸਿੰਘ, ਜਗਸੀਰ ਸਿੰਘ ਧਾਲੀਵਾਲ ਅਤੇ ਸਭਾ ਦੇ ਕਰਮਚਾਰੀ ਭੁਪਿੰਦਰ ਸਿੰਘ, ਸੁਖਦਰਸ਼ਨ ਸਿੰਘ ਸੈਲਜਮੈਨ ਵੀ ਹਾਜ਼ਰ ਸਨ |