15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਸੰਤ ਮਹੇਸ਼ ਮੁਨੀ ਬੋਰੇ ਵਾਲੇ ਅਤੇ ਸੰਤ ਬਲਵੀਰ ਸਿੰਘ ਰਣੀਏ ਵਾਲਿਆਂ ਦੀ ਬਰਸੀ ਸਮਾਗਮ ਸੰਬੰਧੀ ਤਿਆਰੀਆਂ ਸ਼ੁਰੂ

Ad Position 21
No active advertisement
ਅਜੀਤ ਡੈਸਕ 04-09-2025
ਬੱਧਨੀ ਕਲਾਂ, 3 ਸਤੰਬਰ (ਸੰਜੀਵ ਕੋਛੜ)-ਮਹਾਨ ਤਿਆਗੀ, ਤਪੱਸਵੀ ਸੁਆਮੀ ਮਹੇਸ਼ ਮੁਨੀ ਬੋਰੇ ਵਾਲੇ ਅਤੇ ਸੰਤ ਬਲਵੀਰ ਸਿੰਘ ਰਣੀਏ ਵਾਲਿਆਂ ਦੀ ਸਦੀਵੀਂ ਮਿੱਠੀ ਯਾਦ ਨੂੰ ਸਮਰਪਿਤ ਬਰਸੀ ਤੇ ਯੱਗ ਸਮਾਗਮ 7 ਸਤੰਬਰ ਦਿਨ ਐਤਵਾਰ ਤੋਂ 21 ਸਤੰਬਰ ਦਿਨ ਐਤਵਾਰ ਤੱਕ ਸੰਤ ਆਸ਼ਰਮ ਗਊਸ਼ਾਲਾ ਨਹਿਰ ਵਾਲੀ ਬੱਧਨੀ ਕਲਾਂ ਵਿਖੇ ਮਨਾਇਆ ਜਾ ਰਿਹਾ ਹੈ | ਪ੍ਰਬੰਧਕਾਂ ਵਲੋਂ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਸੇਵਾਦਾਰਾਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ ਦੇਸ਼ ਵਿਦੇਸ਼ ਦੀਆਂ ਸੰਗਤਾਂ 'ਚ ਇਸ ਸੰਬੰਧੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਸਮਾਗਮ ਦੌਰਾਨ ਜਿੱਥੇ ਪ੍ਰਸਿੱਧ ਰਾਗੀ, ਢਾਡੀ ਅਤੇ ਕੀਰਤਨੀ ਜਥਿਆਂ ਵਲੋਂ ਨਿਰੋਲ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ ਉੱਥੇ ਹੀ ਪ੍ਰਕਾਸ਼ ਕੀਤੇ ਗਏ ਅਖੰਡ ਪਾਠਾਂ ਦੇ ਭੋਗ 21 ਸਤੰਬਰ ਦਿਨ ਐਤਵਾਰ ਨੂੰ ਪਾਉਣ ਉਪਰੰਤ ਸੰਤ ਆਸ਼ਰਮ ਗਊਸ਼ਾਲਾ ਨਹਿਰ ਵਾਲੀ ਬੱਧਨੀ ਕਲਾਂ ਵਿਖੇ ਹੀ ਸੰਤ ਸਮਾਗਮ ਕਰਵਾਇਆ ਜਾਵੇਗਾ | ਇਸ ਉਪਰੰਤ ਹਰਿਦੁਆਰ ਹਰੇ ਰਾਮ ਆਸ਼ਰਮ ਕਨਖਲ ਵਿਖੇ ਇਨ੍ਹਾਂ ਦੋਵਾਂ ਮਹਾਂਪੁਰਸ਼ਾਂ ਦੀ ਯਾਦ 'ਚ 23 ਸਤੰਬਰ ਦਿਨ ਮੰਗਲਵਾਰ ਤੋਂ 29 ਸਤੰਬਰ ਦਿਨ ਸਨਿੱਚਰਵਾਰ ਤੱਕ ਸਾਲਾਨਾ ਸਮਾਗਮ ਤੇ 29 ਸਤੰਬਰ ਨੂੰ ਸੰਤ ਸਮਾਗਮ ਹੋਵੇਗਾ ਅਤੇ ਪ੍ਰਕਾਸ਼ ਕੀਤੇ ਗਏ ਪਾਠਾਂ ਦੇ ਭੋਗ 29 ਸਤੰਬਰ ਸੋਮਵਾਰ ਨੂੰ ਪਾਏ ਜਾਣਗੇ | ਸੇਵਾਦਾਰਾਂ ਨੇ ਸੰਗਤਾਂ ਨੂੰ ਇਸ ਧਾਰਮਿਕ ਸਮਾਗਮ 'ਚ ਵੱਧ ਤੋਂ ਵੱਧ ਗਿਣਤੀ 'ਚ ਪਹੁੰਚ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਲਕਸ਼ਮੀ ਨਰਾਇਣ ਮੰਦਰ 'ਚ ਖੱਤਰੀ ਸਭਾ ਨੇ ਕਰਵਾਇਆ ਗਣੇਸ਼ ਮਹਾਂ ਉਤਸਵ ਅਗਲੀ ਖ਼ਬਰ ਕਰੀਅਰ ਜੋਨ ਮੋਗਾ ਦੀ ਵਿਦਿਆਰਥਣ ਨੇ ਆਇਲਟਸ 'ਚੋਂ ਹਾਸਿਲ ਕੀਤੇ 6.5 ਬੈਂਡ
Ad Position 24