15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਸੁਖਬੀਰ ਦੇ ਆਦੇਸ਼ਾਂ 'ਤੇ ਜ਼ਿਲ੍ਹਾ ਅਕਾਲੀ ਦਲ ਲਗਾਤਾਰ ਕਰ ਰਿਹਾ ਹੜ੍ਹ ਪੀੜਤਾਂ ਦੀ ਮਦਦ

Ad Position 21
No active advertisement
ਅਜੀਤ ਡੈਸਕ 04-09-2025
ਮੋਗਾ, 3 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਜਾ ਕੇ ਕਿਸਾਨਾਂ ਅਤੇ ਹੋਰ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੇ ਨਾਲ ਆਪਣੇ ਵਲੋਂ ਰਾਹਤ ਸਮੱਗਰੀ ਦੇ ਰਹੇ ਹਨ ਉੱਥੇ ਉਨ੍ਹਾਂ ਸਮੁੱਚੇ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਆਦੇਸ਼ ਦਿੱਤੇ ਹਨ ਕਿ ਉਹ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਜਾ ਕੇ ਕਿਸਾਨਾਂ, ਮਜ਼ਦੂਰਾਂ ਦੀ ਮਦਦ ਕਰਨ ਅਤੇ ਅੱਜ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੋਗਾ ਵੀ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਪੀੜਤ ਲੋਕਾਂ ਦੀ ਮਦਦ ਲਈ ਅੱਗੇ ਆਇਆ ਅਤੇ ਹੜ੍ਹ ਪੀੜਤਾਂ ਨੂੰ ਮਿਲ ਕੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਰਾਹਤ ਸਮੱਗਰੀ ਵੰਡੀ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆ, ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ, ਸੀਨੀਅਰ ਆਗੂ ਰਜਿੰਦਰ ਸਿੰਘ ਡੱਲਾ, ਯੂਥ ਆਗੂ ਸੁਖਜੀਤ ਸਿੰਘ ਮਾਹਲਾ ਆਪਣੀ ਟੀਮ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਗਏ | ਇਸ ਮੌਕੇ ਤੀਰਥ ਸਿੰਘ ਮਾਹਲਾ, ਨਿਹਾਲ ਸਿੰਘ ਤਲਵੰਡੀ ਭੰਗੇਰੀਆ, ਸੰਜੀਤ ਸਿੰਘ ਸਨੀ ਗਿੱਲ, ਰਜਿੰਦਰ ਸਿੰਘ ਡੱਲਾ ਨੇ ਕਿਹਾ ਕਿ ਅੱਜ ਜਦ ਪੰਜਾਬ ਕੁਦਰਤੀ ਆਫ਼ਤ ਦਾ ਸ਼ਿਕਾਰ ਹੈ ਤਾਂ ਅੱਜ ਹਰ ਵਿਅਕਤੀ ਨੂੰ ਅੱਗੇ ਆਉਣਾ ਚਾਹੀਦਾ ਹੈ ਜਿਵੇਂ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਏ ਹਨ | ਇਸ ਮੌਕੇ ਉਨ੍ਹਾਂ ਨਾਲ ਰਣਜੀਤ ਸਿੰਘ ਭਾਊ, ਸਰਕਲ ਪ੍ਰਧਾਨ ਗੁਰਮੀਤ ਸਿੰਘ ਗਗੜਾ, ਗੁਰਮੇਲ ਸਿੰਘ ਸਿੱਧੂ ਧਰਮਕੋਟ, ਨਿਸ਼ਾਨ ਸਿੰਘ ਮੂਸੇਵਾਲਾ, ਬਲਜੀਤ ਸਿੰਘ ਕੰਗ ਕਿਲੀ ਗਾਂਧਰਾ, ਗੁਰਜੰਟ ਸਿੰਘ ਰਾਮੂੰਵਾਲਾ, ਸੁਖਜੀਤ ਸਿੰਘ ਮਾਹਲਾ, ਲਖਵਿੰਦਰ ਸਿੰਘ ਸਾਬਕਾ ਐਮ.ਸੀ. ਧਰਮਕੋਟ, ਗੁਰਮੇਲ ਸਿੰਘ ਸਿੱਧੂ ਸਾਬਕਾ ਪ੍ਰਧਾਨ ਨਗਰ ਕੌਂਸਲ ਧਰਮਕੋਟ, ਝਿਰਮਲ ਸਿੰਘ ਸਾਬਕਾ ਐਮ.ਸੀ., ਬੋਹੜ ਸਿੰਘ ਸਾਬਕਾ ਸਰਪੰਚ, ਜਗਸੀਰ ਸਿੰਘ, ਬਲਵਿੰਦਰ ਸਿੰਘ, ਗੁਰਦੇਵ ਸਿੰਘ ਭੋਲਾ ਸਰਪੰਚ, ਗੁਰਮੀਤ ਸਿੰਘ ਦੌਲੇਵਾਲਾ, ਮੱਖਣ ਸਿੰਘ, ਇਕਬਾਲ ਸਿੰਘ ਸਾਬਕਾ ਸਰਪੰਚ, ਬੋਹੜ ਸਿੰਘ ਸਰਪੰਚ, ਬਾਜ ਸਿੰਘ ਸ਼ੇਰਾਵਾਲਾ ਸਾਬਕਾ ਪ੍ਰਧਾਨ, ਸੁਖਜਿੰਦਰ ਸਿੰਘ ਮੂਸੇਵਾਲਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੈਕਰੋ ਗਲੋਬਲ ਨੇ 20 ਦਿਨਾਂ ਵਿਚ ਹਰਪਿ੍ਆ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ-ਡੱਲਾ ਅਗਲੀ ਖ਼ਬਰ ਜਥੇਦਾਰ ਮਾਹਲਾ, ਨਿਹਾਲ ਸਿੰਘ ਤਲਵੰਡੀ ਭੰਗੇਰੀਆ, ਸਨੀ ਗਿੱਲ, ਡੱਲਾ ਨੇ ਵੰਡੀ ਰਾਹਤ ਸਮੱਗਰੀ ਸੁਖਬੀਰ ਦੇ ਆਦੇਸ਼ਾਂ 'ਤ...
Ad Position 24