15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਹੜ੍ਹਾਂ ਨਾਲ ਹੋਏ ਨੁਕਸਾਨ ਦੀ ਪੂਰਤੀ ਤੁਰੰਤ ਕੀਤੀ ਜਾਵੇ-ਸੰਧੂ

Ad Position 21
No active advertisement
ਅਜੀਤ ਡੈਸਕ 04-09-2025
ਕਿਸ਼ਨਪੁਰਾ ਕਲਾਂ, 3 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ ਅਤੇ ਇਕਾਈ ਪ੍ਰਧਾਨ ਅਜਮੇਰ ਸਿੰਘ ਮਾਨ ਕਿਸ਼ਨਪੁਰਾ ਕਲਾਂ ਨੇ ਜਾਣਕਾਰੀ ਦਿੰਦਿਆਂ ਆਖਿਆ ਕਿ ਪੰਜਾਬ ਵਿਚ ਹੜ੍ਹਾਂ ਨੇ ਗੰਭੀਰ ਹਾਲਾਤ ਪੈਦਾ ਕਰ ਦਿੱਤੇ ਹਨ, ਜਿੱਥੇ ਕਿਸਾਨ ਮਜ਼ਦੂਰ ਅਤੇ ਆਮ ਲੋਕ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ | ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਨੇ ਮੰਗ ਕੀਤੀ ਗਈ ਹੈ ਕਿ ਹੜ੍ਹਾਂ ਨੂੰ ਰੋਕਣ ਦਾ ਪੱਕਾ ਪ੍ਰਬੰਧ ਕਰਨ ਲਈ ਠੋਸ ਯੋਜਨਾ ਬੰਦੀ ਕੀਤੀ ਜਾਵੇ, ਹੜ੍ਹਾਂ ਦੌਰਾਨ ਮਾਰੇ ਗਏ ਪ੍ਰਤੀ ਵਿਅਕਤੀ ਨੂੰ 10 ਲੱਖ ਦੀ ਮੁਆਵਜ਼ਾ ਰਾਸ਼ੀ, ਢਹਿ ਗਏ ਮਕਾਨਾਂ ਲਈ 10 ਲੱਖ ਰੁਪਏ ਪ੍ਰਤੀ ਮਕਾਨ, ਮੱਝ, ਗਾਂ ਲਈ ਇਕ ਲੱਖ ਰੁਪਏ ਮੁਆਵਜ਼ਾ ਅਤੇ ਹੜ੍ਹਾਂ ਦੀ ਮਾਰ ਹੇਠ ਆਈਆਂ ਫ਼ਸਲਾਂ ਲਈ 70 ਹਾਜ਼ਰ ਰੁਪਏ ਪ੍ਰਤੀ ਏਕੜ ਤੇ ਗੰਨੇ ਦੀ ਫ਼ਸਲ ਲਈ ਇਕ ਲੱਖ ਦਾ ਮੁਆਵਜ਼ਾ ਦਿੱਤਾ ਜਾਵੇ ਮੁਆਵਜ਼ਾ ਦਿੱਤਾ ਜਾਵੇ | ਕਿਸਾਨਾਂ ਦਾ ਕਰਜ਼ਾ ਖ਼ਤਮ ਕੀਤਾ ਪੀੜਤ ਜਾਵੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਮਹਿੰਦਰ ਸਿੰਘ ਮਾਨ, ਗੁਰਮੀਤ ਸਿੰਘ ਰਾਜਾ ਮੱਟੂ, ਇਕਬਾਲ ਸਿੰਘ ਮਾਨ, ਡਾ. ਲਖਵੀਰ ਸਿੰਘ ਸ਼ਾਹਕੋਟ ਵਾਲੇ, ਇੰਦਰਜੀਤ ਸਿੰਘ ਹੈਪੀ, ਜਸਪ੍ਰੀਤ ਸਿੰਘ ਜੱਸੀ, ਗੁਰਮੀਤ ਸਿੰਘ ਲਾਡੀ, ਦਰਸ਼ਨ ਸਿੰਘ ਮਾਨ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਾਣੀ ਦਾ ਪੱਧਰ ਵਧਣ ਕਾਰਨ ਬਲਾਕ ਮੱਖੂ ਦੇ ਮੰਨੂੰ ਮਾਛੀ ਦਾ ਰਿੰਗ ਬੰਨ੍ਹ ਰੁੜਿ੍ਹਆ <br/> ਅਗਲੀ ਖ਼ਬਰ ਗੁਰਦੁਆਰਾ ਸਾਹਿਬ ਵਿਖੇ ਅੱਜ ਹੋਵੇਗਾ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਹਰਗੋਬਿੰਦਸਰ ਸਾਹਿਬ ਠੱਠੀ ਭਾਈ ਦੇ ਮਹੰਤ ਬਾਬਾ ਸ...
Ad Position 24