05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਗੈਸ ਟੈਂਕਰ ਨਾਲ ਤੇਜ਼ ਰਫ਼ਤਾਰ ਕਾਰ ਦੀ ਟੱਕਰ, ਵਿਅਕਤੀ ਦੀ ਮੌਤ

Ad Position 21
No active advertisement
ਅਜੀਤ ਡੈਸਕ 05-09-2025
ਨਿਹਾਲ ਸਿੰਘ ਵਾਲਾ, 4 ਸਤੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਮੋਗਾ ਬਰਨਾਲਾ ਰਾਸ਼ਟਰੀ ਮਾਰਗ 'ਤੇ ਹਿੰਮਤਪੁਰਾ ਡਰੇਨ ਦੇ ਪੁਲ ਨਜ਼ਦੀਕ ਗੈਸ ਟੈਂਕਰ ਅਤੇ ਤੇਜ਼ ਰਫ਼ਤਾਰ ਕਾਰ ਦੀ ਟੱਕਰ 'ਚ ਇਕ ਵਿਅਕਤੀ ਦੀ ਮੌਤ ਹੋ ਜਾਣ ਅਤੇ ਇਕ ਦੇ ਗੰਭੀਰ ਰੂਪ 'ਚ ਜ਼ਖ਼ਮੀ ਹੋ ਜਾਣ ਦੀ ਘਟਨਾ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਮੋਗਾ ਬਰਨਾਲਾ ਰਾਸ਼ਟਰੀ ਮਾਰਗ 'ਤੇ ਆ ਰਹੇ ਗੈਸ ਟੈਂਕਰ ਦੇ ਪਿੱਛੇ ਆ ਰਹੀ ਇਕ ਤੇਜ਼ ਰਫ਼ਤਾਰ ਸਵਿਫ਼ਟ ਕਾਰ ਗੈਸ ਟੈਂਕਰ ਦੇ ਪਿੱਛੇ ਪੂਰੀ ਜ਼ੋਰ ਨਾਲ ਟਕਰਾਉਣ 'ਤੇ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਦੂਸਰਾ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ | ਇਸ ਮੌਕੇ ਪੁੱਜੀ ਪੁਲਿਸ ਪਾਰਟੀ ਨੇ ਦੱਸਿਆ ਕਿ ਕਾਰ ਸਵਾਰ ਵਿਅਕਤੀਆਂ 'ਚ ਮਿ੍ਤਕ ਰਣਧੀਰ ਸਿੰਘ ਪੁੱਤਰ ਮੇਹਰ ਸਿੰਘ ਅਤੇ ਜ਼ਖ਼ਮੀ ਵਿਅਕਤੀ ਜਸ਼ਨਦੀਪ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਨੈਣੇ ਵਾਲ (ਬਰਨਾਲਾ) ਦੇ ਰਹਿਣ ਵਾਲੇ ਹਨ | ਉਨ੍ਹਾਂ ਦੱਸਿਆ ਕਿ ਤੁਰੰਤ ਐਂਬੂਲੈਂਸ ਨੂੰ ਬੁਲਾ ਕੇ ਜ਼ਖ਼ਮੀ ਵਿਅਕਤੀ ਨੂੰ ਮੋਗਾ ਇਲਾਜ ਲਈ ਭੇਜ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਨਿਰੀਖਣ <br/> ਅਗਲੀ ਖ਼ਬਰ ਯੂਨੀਵਰਸਲ ਹਿਊਮਨ ਰਾਈਟਸ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਨੇ ਏ.ਡੀ.ਸੀ. ਮੈਡਮ ਚਾਰੂਮਿਤਾ ਨੂੰ ਮੰਗ ਪੱਤਰ ਦਿੱਤਾ
Ad Position 24