05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਨਿਰੀਖਣ <br/>

Ad Position 21
No active advertisement
ਅਜੀਤ ਡੈਸਕ 05-09-2025
ਮੋਗਾ, 4 ਸਤੰਬਰ (ਸੁਰਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਸਾਗਰ ਸੇਤੀਆ ਅਤੇ ਐਸ.ਐਸ.ਪੀ. ਅਜੈ ਗਾਂਧੀ ਨੇ ਸਤਲੁਜ ਦਰਿਆ ਦੇ ਨਾਲ ਲੱਗਦੇ ਪਿੰਡ ਰੇੜ੍ਹਵਾਂ, ਸੈਦ ਜਲਾਲਪੁਰ, ਸ਼ੇਰਪੁਰ ਤਾਇਬਾਂ, ਸ਼ੇਰੇਵਾਲਾ, ਮੰਦਰ ਕਲਾਂ, ਰਾਊਵਾਲਾ, ਸੰਘੇੜਾ ਆਦਿ ਵਿਖੇ ਪਾਣੀ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਕਿਸ਼ਤੀ ਵਿਚ ਸਵਾਰ ਹੋ ਕੇ ਪਾਣੀ ਨਾਲ ਪ੍ਰਭਾਵਿਤ ਲੋਕਾਂ ਦੇ ਘਰਾਂ ਤੱਕ ਪਹੁੰਚ ਕਰ ਕੇ ਲੋਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੁਰੱਖਿਅਤ ਥਾਵਾਂ 'ਤੇ ਬਣਾਏ ਰਾਹਤ ਕੈਂਪਾਂ 'ਚ ਜਾਣ ਦੀ ਅਪੀਲ ਕੀਤੀ | ਉਨ੍ਹਾਂ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਕੇ ਪ੍ਰਸ਼ਾਸਨ ਵਲੋਂ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ | ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਚਾਰੂਮਿਤਾ, ਐਸ.ਡੀ.ਐਮ. ਧਰਮਕੋਟ ਹਿਤੇਸ਼ਵੀਰ ਗੁਪਤਾ ਸਮੇਤ ਹੋਰ ਅਧਿਕਾਰੀ ਮੌਜੂਦ ਸਨ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ 9 ਰਾਹਤ ਕੇਂਦਰ ਰਾਊਵਾਲਾ, ਮੰਦਰ ਕਲਾਂ, ਖੰਬਾ, ਅੰਮੀਵਾਲਾ, ਢੋਲੇਵਾਲਾ, ਭੈਣੀ, ਰੇੜ੍ਹਵਾਂ, ਕਿਸ਼ਨਪੁਰਾ ਕਲਾਂ, ਫ਼ਤਿਹਗੜ੍ਹ ਪੰਜਤੂਰ ਬਣਾਏ ਗਏ ਹਨ, ਇਸ ਲਈ ਲੋਕ ਸੁਰੱਖਿਅਤ ਥਾਂ 'ਤੇ ਆਉਣ ਨੂੰ ਤਰਜੀਹ ਦੇਣ | ਇਨ੍ਹਾਂ ਰਾਹਤ ਕੈਂਪਾਂ ਵਿਚ ਖਾਣ ਪੀਣ ਵਾਲੀਆਂ ਵਸਤੂਆਂ ਤੋਂ ਲੈ ਕੇ ਹਰੇਕ ਲੋੜੀਂਦੀ ਰਾਹਤ ਸਮਗਰੀ ਮਿਲਣ 'ਤੇ ਲੋਕਾਂ ਵਲੋਂ ਸੰਤੁਸ਼ਟੀ ਜ਼ਾਹਿਰ ਕੀਤੀ ਗਈ | ਵਿਭਾਗ ਦੀਆਂ ਟੀਮਾਂ ਪਹਿਲਾਂ ਹੀ ਬੰਨ੍ਹ ਨੂੰ ਲਗਾਤਾਰ ਮਜ਼ਬੂਤ ਕਰਨ ਲਈ ਕੰਮ ਕਰ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਰਾਊਵਾਲਾ, ਮੰਦਰ ਕਲਾਂ, ਅੰਮੀਵਾਲਾ ਦੇ ਰਾਹਤ ਕੈਂਪਾਂ ਵਿਚ 150 ਤੋਂ ਵਧੇਰੇ ਲੋਕਾਂ ਨੂੰ ਪ੍ਰਸ਼ਾਸਨਿਕ ਟੀਮਾਂ ਵਲੋਂ ਪਹੁੰਚਾਇਆ ਗਿਆ ਹੈ, ਜਿਨ੍ਹਾਂ ਦੀ ਪ੍ਰਸ਼ਾਸਨ ਵਲੋਂ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਰਾਹਤ ਸਮੱਗਰੀ ਦੀ ਕੋਈ ਘਾਟ ਨਹੀਂ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਹਨ | ਉਨ੍ਹਾਂ ਕਿਹਾ ਕਿ ਕਿਸੇ ਵੀ ਮਦਦ ਜਾਂ ਜਾਣਕਾਰੀ ਲਈ ਜ਼ਿਲ੍ਹਾ ਹੜ੍ਹ ਕੰਟਰੋਲ ਰੂਮ ਦੇ ਨੰਬਰ 01636-235206 'ਤੇ ਸੰਪਰਕ ਕੀਤਾ ਜਾ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਲੋਕਾਂ ਨੂੰ ਹੜ੍ਹਾਂ ਦੇ ਹਵਾਲੇ ਕਰਨ 'ਚ ਕੇਂਦਰ ਤੇ ਪੰਜਾਬ ਸਰਕਾਰ ਜ਼ਿੰਮੇਵਾਰ-ਬੀ.ਕੇ.ਯੂ. ਖੋਸਾ <br/> ਅਗਲੀ ਖ਼ਬਰ ਗੈਸ ਟੈਂਕਰ ਨਾਲ ਤੇਜ਼ ਰਫ਼ਤਾਰ ਕਾਰ ਦੀ ਟੱਕਰ, ਵਿਅਕਤੀ ਦੀ ਮੌਤ
Ad Position 24