05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਪੰਜਾਬ ਦੇ ਲੋਕਾਂ ਨੂੰ ਹੜ੍ਹਾਂ ਦੇ ਹਵਾਲੇ ਕਰਨ 'ਚ ਕੇਂਦਰ ਤੇ ਪੰਜਾਬ ਸਰਕਾਰ ਜ਼ਿੰਮੇਵਾਰ-ਬੀ.ਕੇ.ਯੂ. ਖੋਸਾ <br/>

Ad Position 21
No active advertisement
ਅਜੀਤ ਡੈਸਕ 05-09-2025
ਬਾਘਾ ਪੁਰਾਣਾ, 4 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਭਾਰਤੀ ਕਿਸਾਨ ਯੂਨੀਅਨ ਖੋਸਾ ਬਲਾਕ ਬਾਘਾ ਪੁਰਾਣਾ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਗੁਰੂ ਨਾਨਕ ਦਰਬਾਰ ਬਾਘਾ ਪੁਰਾਣਾ ਵਿਖੇ ਬਲਾਕ ਮੀਤ ਪ੍ਰਧਾਨ ਦਰਸ਼ਨ ਸਿੰਘ ਸੇਖਾ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ, ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਉਗੋਕੇ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਨੂੰ ਸੰਬੋਧਨ ਕਰਦਿਆਂ ਉਕਤ ਆਗੂਆਂ ਨੇ ਕਿਹਾ ਕਿ ਪੰਜਾਬ 'ਚ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਜਿੱਥੇ ਪੰਜਾਬ ਸਰਕਾਰ ਪੂਰੀ ਤਰ੍ਹਾਂ ਫ਼ੇਲ੍ਹ ਹੋਈ ਹੈ, ਉੱਥੇ ਕੇਂਦਰ ਸਰਕਾਰ ਵੀ ਇਸ ਵਰਤਾਰੇ ਨੂੰ ਮੂਕ ਦਰਸ਼ਕ ਬਣ ਕੇ ਦੇਖ ਰਹੀ ਹੈ ਜੋ ਅਤਿ ਨਿੰਦਣਯੋਗ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਹੜ੍ਹਾਂ ਦੇ ਹਵਾਲੇ ਕਰਨ 'ਚ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਜ਼ਿੰਮੇਵਾਰ ਹਨ | ਉਨ੍ਹਾਂ ਵਲੋਂ ਬੀ.ਕੇ.ਯੂ. ਖੋਸਾ ਦੀਆਂ ਸਮੂਹ ਇਕਾਈਆਂ ਨੂੰ ਅਪੀਲ ਕੀਤੀ ਕਿ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪੂਰੀ ਤਰ੍ਹਾਂ ਜੁੱਟ ਜਾਣ ਅਤੇ ਯੋਜਨਾਬੱਧ ਤਰੀਕੇ ਨਾਲ ਹੀ ਲੋੜ ਅਨੁਸਾਰ ਰਾਸ਼ਨ ਲੈ ਕੇ ਜਾਣ ਤਾਂ ਜੋ ਸਹੀ ਤਰੀਕੇ ਨਾਲ ਹਰੇਕ ਲੋੜਵੰਦ ਲੋਕਾਂ ਤੱਕ ਰਾਸ਼ਨ ਪਹੁੰਚ ਸਕੇ | ਇਸ ਮੌਕੇ ਮੀਤ ਪ੍ਰਧਾਨ ਦਰਸ਼ਨ ਸਿੰਘ ਸੇਖਾ, ਦਰਸ਼ਨ ਸਿੰਘ ਸਰਪੰਚ, ਸਟੇਜ ਸਕੱਤਰ ਦੀ ਭੂਮਿਕਾ ਲਖਵੀਰ ਸਿੰਘ ਕੋਮਲ ਆਲਮ ਵਾਲਾ, ਕੇਵਲ ਸਿੰਘ ਪ੍ਰਧਾਨ, ਦਰਸ਼ਨ ਸਿੰਘ ਉਗੋਕੇ, ਗੁਰਜੰਟ ਸਿੰਘ, ਦਲਜੀਤ ਸਿੰਘ, ਅਜਮੇਰ ਸਿੰਘ, ਜੁਗਿੰਦਰ ਸਿੰਘ, ਨੈਬ ਸਿੰਘ, ਮੋਹਣ ਸਿੰਘ ਚੰਨੂਵਾਲਾ, ਗੁਰਸੇਵਕ ਸਿੰਘ, ਗੁਰਚਰਨ ਸਿੰਘ, ਹਰਜਿੰਦਰ ਸਿੰਘ, ਗੁਰਜੰਟ ਸਿੰਘ ਮੱਲਕੇ, ਬਿੱਟੂ ਸਿੰਘ ਸਮਾਧ, ਜੀਤ ਸਿੰਘ, ਸਰਬਨ ਸਿੰਘ ਲੰਡੇ, ਗੁਰਦੀਪ ਸਿੰਘ, ਸਰਬਜੀਤ ਸਿੰਘ, ਮਨਜੀਤ ਸਿੰਘ, ਕੇਵਲ ਸਿੰਘ, ਜਸ਼ਨਪ੍ਰੀਤ ਸਿੰਘ , ਦਲਜੀਤ ਸਿੰਘ, ਗੁਰਦੀਪ ਸਿੰਘ ਜਟਾਣਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਆਉਣ ਨਾਲ ਹੜ੍ਹ ਪੀੜਤਾਂ ਨੂੰ ਮਿਲੇਗਾ ਵੱਡਾ ਹੁਲਾਰਾ-ਸੰਧੂ <br/> ਅਗਲੀ ਖ਼ਬਰ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਨਿਰੀਖਣ <br/>
Ad Position 24