05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਆਉਣ ਨਾਲ ਹੜ੍ਹ ਪੀੜਤਾਂ ਨੂੰ ਮਿਲੇਗਾ ਵੱਡਾ ਹੁਲਾਰਾ-ਸੰਧੂ <br/>

Ad Position 21
No active advertisement
ਅਜੀਤ ਡੈਸਕ 05-09-2025
ਮੋਗਾ, 4 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਹੜ੍ਹਾਂ ਦੀ ਵੱਡੀ ਮਾਰ ਝੱਲ ਰਿਹਾ ਹੈ ਜਿੱਥੇ ਲੋਕ ਘਰੋਂ ਬੇਘਰ ਹੋ ਗਏ ਹਨ ਉੱਥੇ ਪੰਜਾਬ ਦੇ ਕਿਸਾਨਾਂ ਦੀ ਤਿੰਨ ਲੱਖ ਏਕੜ ਦੇ ਕਰੀਬ ਫ਼ਸਲ ਵੀ ਹੜ੍ਹ ਦੀ ਭੇਟ ਚੜ੍ਹ ਗਈ | ਜੇਕਰ ਮੋਗਾ ਜ਼ਿਲ੍ਹੇ ਦੀ ਗੱਲ ਕੀਤੀ ਜਾਵੇ ਤਾਂ ਸਤਲੁਜ ਦਰਿਆ ਦੇ ਕੰਢੇ 'ਤੇ ਵੱਸਣ ਵਾਲੇ ਕੋਈ 15 ਦੇ ਕਰੀਬ ਪਿੰਡ ਹੜ੍ਹ ਦੀ ਲਪੇਟ ਵਿਚ ਹਨ ਅਤੇ ਅੱਜ ਜਿੱਥੇ ਮਨੁੱਖੀ ਜ਼ਿੰਦਗੀ ਖ਼ਤਰੇ ਵਿਚ ਹੈ ਉੱਥੇ ਬੇਜ਼ਬਾਨ ਪਸ਼ੂ ਵੀ ਇਸ ਤਰਾਸ਼ਦੀ ਨੂੰ ਭੋਗ ਰਹੇ ਹਨ, ਸੂਬੇ ਦੀ ਭਗਵੰਤ ਮਾਨ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ ਕਿਉਂਕਿ ਜੇਕਰ ਹੜ੍ਹਾਂ ਦੀ ਸਥਿਤੀ ਨੂੰ ਲੈ ਕੇ ਸਰਕਾਰ ਵਲੋਂ ਪਹਿਲਾਂ ਹੀ ਵਿਆਪਕ ਪ੍ਰਬੰਧ ਕੀਤੇ ਹੁੰਦੇ ਤਾਂ ਅੱਜ ਆਹ ਹਾਲਾਤ ਨਹੀਂ ਸੀ ਬਣਨੇ | ਇਹ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਅਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਸਾਬਕਾ ਐਸ.ਪੀ. ਮੁਖ਼ਤਿਆਰ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਅੱਜ ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਪੰਜਾਬ ਆ ਕੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਰਹੇ ਹਨ ਤੇ ਉਨ੍ਹਾਂ ਦੇ ਇਸ ਦੌਰੇ ਨਾਲ ਹੜ੍ਹ ਪੀੜਤ ਕਿਸਾਨਾਂ ਦੀ ਆਰਥਿਕਤਾ ਨੂੰ ਹੁੰਗਾਰਾ ਮਿਲੇਗਾ ਕਿਉਂਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਦੇ ਲੋਕਾਂ ਤੇ ਕਿਸਾਨਾਂ ਦੇ ਨਾਲ ਹੈ | ਪੰਜਾਬ ਦੀ ਸਮੁੱਚੀ ਭਾਜਪਾ ਲੀਡਰਸ਼ਿਪ ਕਿਸਾਨਾਂ ਅਤੇ ਹੜ੍ਹ ਪੀੜਤਾਂ ਦੇ

Ad Position 22
No active advertisement
ਪਿਛਲੀ ਖ਼ਬਰ ਹਲਕਾ ਧਰਮਕੋਟ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਮੱਖਣ ਬਰਾੜ ਦੀ ਟੀਮ ਨਾਲ ਹਲਕਾ ਨਿਹਾਲ ਸਿੰਘ ਵਾਲਾ ਦੀ ਜਥੇਬੰਦੀ ਵੀ ਮਦਦ... ਅਗਲੀ ਖ਼ਬਰ ਪੰਜਾਬ ਦੇ ਲੋਕਾਂ ਨੂੰ ਹੜ੍ਹਾਂ ਦੇ ਹਵਾਲੇ ਕਰਨ 'ਚ ਕੇਂਦਰ ਤੇ ਪੰਜਾਬ ਸਰਕਾਰ ਜ਼ਿੰਮੇਵਾਰ-ਬੀ.ਕੇ.ਯੂ. ਖੋਸਾ <br/>
Ad Position 24