05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਹਲਕਾ ਧਰਮਕੋਟ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਮੱਖਣ ਬਰਾੜ ਦੀ ਟੀਮ ਨਾਲ ਹਲਕਾ ਨਿਹਾਲ ਸਿੰਘ ਵਾਲਾ ਦੀ ਜਥੇਬੰਦੀ ਵੀ ਮਦਦ ਭੇਜੀ <br/>

Ad Position 21
No active advertisement
ਅਜੀਤ ਡੈਸਕ 05-09-2025
ਨਿਹਾਲ ਸਿੰਘ ਵਾਲਾ, 4 ਸਤੰਬਰ (ਸੁਖਦੇਵ ਸਿੰਘ ਖ਼ਾਲਸਾ)-ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਆਬਜ਼ਰਵਰ ਅਤੇ ਸੀਨੀਅਰ ਆਗੂ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਟੀਮ ਨਾਲ ਹਲਕਾ ਨਿਹਾਲ ਸਿੰਘ ਵਾਲਾ ਤੋਂ ਆਬਜ਼ਰਵਰ ਜਥੇਦਾਰ ਬਲਦੇਵ ਸਿੰਘ ਮਾਣੂੰਕੇ ਦੀ ਅਗਵਾਈ ਹੇਠ ਹਲਕਾ ਧਰਮਕੋਟ ਦੇ ਹੜ੍ਹਾਂ ਦੀ ਮਾਰ ਹੇਠ ਆਏ ਪਿੰਡਾਂ 'ਚ ਰਾਹਤ ਸਮੱਗਰੀ ਵੰਡੀ ਗਈ | ਇਸ ਮੌਕੇ ਜਥੇਦਾਰ ਬਲਦੇਵ ਸਿੰਘ ਮਾਣੂੰਕੇ ਨੇ ਦੱਸਿਆ ਕਿ ਜਿੱਥੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਲਈ ਰਾਸ਼ਨ ਆਟਾ, ਦਾਲਾਂ, ਬਿਸਕੁਟ, ਰਸ, ਪਾਣੀ ਅਤੇ ਹੋਰ ਖਾਧ ਪਦਾਰਥ ਵੰਡੇ ਗਏ ਹਨ ਉੱਥੇ ਪਸ਼ੂਆਂ ਲਈ ਚਾਰਾ ਅਤੇ ਫੀਡ ਵੀ ਵੰਡੀ ਗਈ ਹੈ | ਉਨ੍ਹਾਂ ਦੱਸਿਆ ਕਿ ਲਗਾਤਾਰ ਮੀਂਹ ਪੈਣ ਕਾਰਨ ਲੋਕਾਂ ਦੇ ਘਰਾਂ ਦੀਆਂ ਛੱਤਾਂ ਵੀ ਚੋਣ ਲੱਗੀਆਂ ਹੋਈਆਂ ਸਨ ਜਿਸ ਕਰਕੇ ਉਨ੍ਹਾਂ ਲਈ ਤਰਪਾਲਾਂ ਦੇ ਪ੍ਰਬੰਧ ਕਰਕੇ ਦਿੱਤੇ ਗਏ ਹਨ | ਇਸ ਮੌਕੇ ਸੰਘੇੜਾ ਮਦਾਰ ਪੁਰ ਧੁੱਸੀ ਬੰਨ੍ਹ ਦਾ ਦੌਰਾ ਕਰਦਿਆਂ ਇਕਬਾਲਦੀਪ ਸਿੰਘ ਹੈਰੀ ਅਤੇ ਸਮੁੱਚੀ ਟੀਮ ਨੇ ਦੱਸਿਆ ਕਿ ਸਤਲੁਜ ਦਰਿਆ ਦੇ ਵਧ ਰਹੇ ਪਾਣੀ ਕਾਰਨ ਜਿੱਥੇ ਦਰਿਆ ਨੇੜਲੇ ਪਿੰਡਾਂ ਦੇ ਕਿਸਾਨਾਂ ਦੀਆਂ ਫ਼ਸਲਾਂ ਦਾ ਵੱਡੇ ਪੱਧਰ ਤੇ ਨੁਕਸਾਨ ਹੋ ਚੁੱਕਿਆ ਹੈ, ਉੱਥੇ ਲੋਕਾਂ ਦੇ ਘਰ ਪਾਣੀ ਦੀ ਮਾਰ ਹੇਠ ਆਉਣ ਕਾਰਨ ਘਰ ਖ਼ਤਮ ਹੋ ਚੁੱਕੇ ਹਨ | ਉਨ੍ਹਾਂ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਦੇ ਹੁਕਮਾਂ 'ਤੇ ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਵਲੋਂ ਧਰਮਕੋਟ ਦੇ ਹਲਕੇ ਦੇ ਪਿੰਡਾਂ ਦੇ ਹੜ੍ਹ ਪੀੜਤ ਪਰਿਵਾਰਾਂ ਲਈ ਸੇਵਾਵਾਂ ਇਸੇ ਤਰ੍ਹਾਂ ਜਾਰੀ ਰਹਿਣਗੀਆਂ | ਇਸ ਮੌਕੇ ਸੂਬਾ ਡੈਲੀਗੇਟ ਸੁਖਚੈਨ ਸਿੰਘ ਢਿੱਲੋਂ, ਪ੍ਰਧਾਨ ਚਰਨਜੀਤ ਸਿੰਘ ਦੀਨਾ, ਗੁਰਜੀਤ ਸਿੰਘ ਸੋਨਾ, ਸੂਬਾ ਡੈਲੀਗੇਟ ਜੋਗਿੰਦਰ ਸਿੰਘ ਪੱਪੂ ਕਾਹਨੇਵਾਲਾ, ਮਨਪ੍ਰੀਤ ਸਿੰਘ ਮੋਗਾ, ਬਸੰਤ ਸਿੰਘ ਸੰਘੇੜਾ, ਜੰਗੀਰ ਸਿੰਘ ਸੰਘੇੜਾ, ਬਲਕਾਰ ਸਿੰਘ, ਸਤਨਾਮ ਸਿੰਘ ਆਦਿ ਸ਼ੇਰੇਵਾਲਾ, ਪਿੱਪਲ ਸਿੰਘ ਸ਼ੇਰੇਵਾਲਾ, ਜਸਵੀਰ ਸਿੰਘ ਸੈਦ ਜਲਾਲਪੁਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸਕੂਲ ਹਿੰਮਤਪੁਰਾ ਦੇ ਸਟਾਫ਼ ਵਲੋਂ ਮੀਂਹ ਪ੍ਰਭਾਵਿਤ ਪਰਿਵਾਰਾਂ ਦੀ ਵਿੱਤੀ ਮਦਦ <br/> ਅਗਲੀ ਖ਼ਬਰ ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਆਉਣ ਨਾਲ ਹੜ੍ਹ ਪੀੜਤਾਂ ਨੂੰ ਮਿਲੇਗਾ ਵੱਡਾ ਹੁਲਾਰਾ-ਸੰਧੂ <br/>
Ad Position 24