ਮੋਗਾ, 4 ਸਤੰਬਰ (ਸੁਰਿੰਦਰਪਾਲ ਸਿੰਘ)-ਸੀ.ਪੀ.ਆਈ. (ਐਮ) ਜ਼ਿਲ੍ਹਾ ਮੋਗਾ ਦੀ ਮੀਟਿੰਗ ਕਾਮਰੇਡ ਸਚਿਨ ਵਡੇਰਾ ਜ਼ਿਲ੍ਹਾ ਸਕੱਤਰ ਦੀ ਪ੍ਰਧਾਨਗੀ ਹੇਠ ਮੋਗਾ ਵਿਖੇ ਹੋਈ | ਇਸ ਮੀਟਿੰਗ ਵਿਚ ਕਾਮਰੇਡ ਸੁਰਜੀਤ ਸਿੰਘ ਗਗੜਾ ਸੂਬਾ ਸਕੱਤਰ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਕਾਮਰੇਡ ਸੁਰਜੀਤ ਸਿੰਘ ਗਗੜਾ ਨੇ ਆਪਣੀ ਪਾਰਟੀ ਦੇ ਸਮੂਹ ਮੈਂਬਰਾਂ ਨੂੰ ਕਿਹਾ ਕਿ ਉਹ ਹੜ੍ਹ ਪੀੜਤ ਖੇਤਰਾਂ ਵਿਚ ਜਾਣ ਅਤੇ ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਕਰਨ | ਆਪਣੇ ਸੰਬੋਧਨ ਵਿਚ ਗਗੜਾ ਨੇ ਕਿਹਾ ਭਾਰਤ ਦੀ ਭਾਜਪਾ ਸਰਕਾਰ ਵਲੋਂ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਹੜ੍ਹ ਪੀੜਤਾਂ ਲਈ ਵਿਸ਼ੇਸ਼ ਪੈਕੇਜ ਦਿੱਤਾ ਜਾਵੇ | ਉਨ੍ਹਾਂ ਵਲੋਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਵੀ ਨਿਖੇਧੀ ਕੀਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੜ੍ਹ ਪੀੜਤਾਂ ਲਈ ਰਾਸ਼ਨ, ਪੀਣ ਵਾਲੇ ਪਾਣੀ ਅਤੇ ਪਸ਼ੂਆਂ ਲਈ ਚਾਰੇ ਦਾ ਪ੍ਰਬੰਧ ਫ਼ੌਰੀ ਤੌਰ 'ਤੇ ਵੱਧ ਤੋਂ ਵੱਧ ਕਰਨਾ ਚਾਹੀਦਾ ਹੈ | ਉਨ੍ਹਾਂ ਮੰਗ ਕੀਤੀ ਗਈ ਕਿ ਸਪੈਸ਼ਲ ਗਿਰਦਾਵਰੀ ਕਰਵਾ ਕੇ ਹੜ੍ਹ ਪੀੜਤ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦਾ 70 ਹਜ਼ਾਰ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇ ਅਤੇ ਹੜ੍ਹ ਪੀੜਤਾਂ ਦੇ ਮਾਲ ਡੰਗਰਾਂ ਅਤੇ ਮਕਾਨਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਵੀ ਫ਼ੌਰੀ ਤੌਰ 'ਤੇ ਦਿੱਤਾ ਜਾਵੇ | ਇਸ ਸਮੇਂ ਕਾਮਰੇਡ ਸਚਿਨ ਵਡੇਰਾ ਜ਼ਿਲ੍ਹਾ ਸਕੱਤਰ, ਕਾਮਰੇਡ ਰਾਮ ਕਿ੍ਸ਼ਨ ਧਰਮਕੋਟ ਤਹਿਸੀਲ ਸਕੱਤਰ, ਕਾਮਰੇਡ ਗੁਰਿੰਦਰ ਸਿੰਘ ਵੈਰੜ, ਕਾਮਰੇਡ ਜੱਗਾ ਸਿੰਘ ਬੱਡੂਵਾਲ, ਕਾਮਰੇਡ ਸੁਰਜਨਪਾਲ ਸਿੰਘ, ਕਾਮਰੇਡ ਜੰਗੀਰ ਸਿੰਘ ਬੱਧਨੀ, ਕਾਮਰੇਡ ਗਗਨਦੀਪ ਸਿੰਘ ਬਲਖੰਡੀ, ਕਾਮਰੇਡ ਰਣਜੀਤ ਸਿੰਘ ਸੰਘੇੜਾ ਸਾਰੇ ਮੈਂਬਰ ਜ਼ਿਲ੍ਹਾ ਕਮੇਟੀ, ਕਾਮਰੇਡ ਸੁਰਿੰਦਰ ਪਾਲ ਬਰਾਂਚ ਸਕੱਤਰ ਕੋਟ ਈਸੇ ਖਾਂ ਆਦਿ ਹਾਜ਼ਰ ਸਨ |