05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਸਿੱਖ-ਮੁਸਲਿਮ ਏਕਤਾ ਦੀ ਮਿਸਾਲ: ਹੜ੍ਹ ਪੀੜਤਾਂ ਦੀ ਸਾਂਝੀ ਸੇਵਾ ਲਈ ਇਕੱਠੇ ਹੋ ਰਾਹਤ ਕਾਰਜਾਂ 'ਚ ਜੁਟੇ <br/>

Ad Position 21
No active advertisement
ਅਜੀਤ ਡੈਸਕ 05-09-2025
ਮੋਗਾ, 4 ਸਤੰਬਰ (ਸੁਰਿੰਦਰਪਾਲ ਸਿੰਘ)-ਕਲਗ਼ੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ ਹਿਮਾਚਲ ਪ੍ਰਦੇਸ਼ ਵਲੋਂ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਅਕਾਲ ਸੇਵਾ ਟੀਮਾਂ ਨੂੰ ਭੇਜਣ ਦਾ 26 ਅਗਸਤ ਤੋਂ ਉੱਦਮ ਕੀਤਾ ਗਿਆ | ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਉਪ ਪ੍ਰਧਾਨ ਭਾਈ ਜਗਜੀਤ ਸਿੰਘ ਵਲੋਂ ਜਾਣਕਾਰੀ ਦਿੰਦਿਆਂ ਕਿਹਾ ਕਿ ਗੁਰਦਾਸਪੁਰ ਜ਼ਿਲ੍ਹੇ ਵਿਚ ਪੈਂਦੇ ਪਿੰਡ ਜੱਗੂ ਚੱਕ ਟਾਂਡਾ ਅਤੇ ਟਾਂਡਾ ਬਸਤੀ ਵਿਚ ਹੜ੍ਹਾਂ ਦੀ ਸਥਿਤੀ ਬੜਾ ਭਿਆਨਕ ਰੂਪ ਧਾਰ ਗਈ ਸੀ | ਇਨ੍ਹਾਂ ਪਿੰਡਾਂ ਵਿਚ ਹੜ੍ਹਾਂ ਦਾ ਪਾਣੀ ਉੱਤਰ ਚੁੱਕਾ ਹੈ ਅਤੇ ਪਿੰਡ ਵਿਚ ਮੁੜ ਵਸੇਬੇ ਲਈ ਕਾਰਜ ਕੀਤੇ ਜਾ ਰਹੇ ਹਨ | ਇਸੇ ਤਹਿਤ ਕਲਗ਼ੀਧਰ ਟਰੱਸਟ ਬੜੂ ਸਾਹਿਬ, ਜਗਤਜੀਤ ਇੰਡਸਟਰੀ ਚੀਮਾ ਅਤੇ ਸਿੱਖ-ਮੁਸਲਿਮ ਸਾਂਝ ਸੁਸਾਇਟੀ ਨਾਲ ਮਿਲ ਕੇ ਇਸ ਪਿੰਡ ਵਿਚ ਰਾਸ਼ਨ ਕਿੱਟਾਂ, ਗੱਦੇ, ਕੰਬਲ, ਬੈੱਡ ਸ਼ੀਟ, ਚੱਪਲਾਂ, ਸੈਨੇਟਰੀ ਪੈਡ, ਦਵਾਈਆਂ, ਪਾਣੀ ਦੀਆਂ ਬੋਤਲਾਂ ਅਤੇ ਹੋਰ ਜ਼ਰੂਰਤ ਦਾ ਸਮਾਨ ਵੰਡਿਆ ਗਿਆ | ਇੱਥੇ ਜ਼ਿਕਰਯੋਗ ਹੈ ਕਿ ਦੇਸ਼ ਵਿਚ ਜਦੋਂ ਵੀ ਕੁਦਰਤੀ ਆਫ਼ਤਾਂ ਆਉਂਦੀਆਂ ਹਨ ਤਾਂ ਟਰੱਸਟ ਦੀ ਅਕਾਲ ਸੇਵਾ ਟੀਮ ਹੜ੍ਹ ਪੀੜਤਾਂ ਦੀ ਸੇਵਾ ਲਈ ਤਤਪਰ ਰਹਿੰਦੀ ਹੈ |

Ad Position 22
No active advertisement
ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਕੌਮੀ ਮੀਤ ਪ੍ਰਧਾਨ ਦਾ ਸਨਮਾਨ <br/> ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ
Ad Position 24