05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਵਿਧਾਇਕਾ ਡਾ. ਅਰੋੜਾ ਨੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸਮੱਗਰੀ ਭੇਜੀ <br/>

Ad Position 21
No active advertisement
ਅਜੀਤ ਡੈਸਕ 05-09-2025
ਮੋਗਾ, 4 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਹੜ੍ਹ ਪੀੜਤ ਇਲਾਕਿਆਂ ਵਿਚ ਵਿਆਪਕ ਪੱਧਰ 'ਤੇ ਰਾਹਤ ਤੇ ਬਚਾਓ ਦਾ ਕੰਮ ਕਰ ਰਹੀ ਹੈ, ਜਿਸ ਵਿਚ ਸਮੁੱਚੇ ਪੰਜਾਬ ਵਾਸੀ ਸਹਿਯੋਗ ਦੇ ਰਹੇ ਹਨ | ਇਸ ਆਫ਼ਤ ਦੀ ਘੜੀ ਵਿਚ ਸਾਰੇ ਪੰਜਾਬੀਆਂ ਨੂੰ ਇੱਕਜੁੱਟ ਹੋ ਕੇ ਇਨ੍ਹਾਂ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ | ਇਹ ਪ੍ਰਗਟਾਵਾ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਨੇ ਮੋਗਾ ਤੋਂ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਚਾਵਲ, ਰਾਸ਼ਨ ਕਿੱਟਾਂ, ਬੱਚਿਆਂ ਤੇ ਔਰਤਾਂ ਲਈ ਲੋੜੀਂਦੀ ਜ਼ਰੂਰੀ ਰਾਹਤ ਸਮੱਗਰੀ ਭੇਜਣ ਮੌਕੇ ਕੀਤਾ | ਉਨ੍ਹਾਂ ਨੇ ਰਾਹਤ ਸਮੱਗਰੀ ਨੂੰ ਰਵਾਨਾ ਕਰਨ ਉਪਰੰਤ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਆਫ਼ਤ ਦੀ ਘੜੀ ਵਿਚ ਹਰ ਸਮੇਂ ਲੋੜਵੰਦ ਲੋਕਾਂ ਦੀ ਸੇਵਾ ਕਰਦੇ ਹਨ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਪੀੜਤ ਪਰਿਵਾਰਾਂ ਨੂੰ ਰਾਸ਼ਨ, ਤਰਪਾਲਾਂ, ਪਸ਼ੂਆਂ ਲਈ ਚਾਰਾ, ਡਾਕਟਰੀ ਸਹਾਇਤਾ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਪਹੁੰਚਾਈਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਮੁਸ਼ਕਿਲ ਵਿਚ ਰਾਜ ਦੇ ਪ੍ਰਭਾਵਿਤ ਲੋਕਾਂ ਦੇ ਨਾਲ ਖੜ੍ਹੀ ਹੈ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਬਲੱਡ ਸੇਵਾ ਸੁਸਾਇਟੀ ਮੋਗਾ ਵਲੋਂ ਮਹਿਲਾ ਵਰਗ ਟੀਮ ਦੀ ਚੋਣ <br/> ਅਗਲੀ ਖ਼ਬਰ ਮੈਕਰੋ ਗਲੋਬਲ ਨੇ 19 ਦਿਨਾਂ 'ਚ ਹਰਮਨਦੀਪ ਸਿੰਘ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ-ਡੱਲਾ <br/>
Ad Position 24