ਸਮਾਲਸਰ, 4 ਸਤੰਬਰ (ਗੁਰਜੰਟ ਕਲਸੀ ਲੰਡੇ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵਲੋਂ ਮਈ ਸੈਸ਼ਨ (2024-25) ਦੌਰਾਨ ਲਈਆ ਗਈਆਂ ਪ੍ਰੀਖਿਆਵਾਂ ਵਿਚ ਅਲਪਾਈਨ ਗਰਲਜ਼ ਕਾਲਜ ਜੀ.ਟੀ.ਬੀ. ਗੜ ਦਾ ਬੀ.ਸੀ.ਏ. ਅਤੇ ਬੀ.ਐਸ.ਸੀ.ਆਈ.ਟੀ. ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਵਿਚ ਕੁਲਦੀਪ ਕੌਰ ਪੁੱਤਰੀ ਬਲਵਿੰਦਰ ਸਿੰਘ ਠੇਕੇਦਾਰ ਅਤੇ ਦੀਪਾ ਕੁਮਾਰੀ ਪੁੱਤਰੀ ਦਾਨੀ ਸ਼ਰਮਾ ਦੋਨਾਂ ਨੇ 90 ਫ਼ੀਸਦੀ ਅੰਕਾਂ ਨਾਲ ਪਹਿਲਾ ਸਥਾਨ, ਰੀਤੂ ਕੌਰ ਪੁੱਤਰੀ ਬਲਰਾਜ ਸਿੰਘ, ਸੁਖਪ੍ਰੀਤ ਕੌਰ ਪੁੱਤਰੀ ਬਲਵੰਤ ਸਿੰਘ ਦੋਨਾਂ ਨੇ 89 ਫ਼ੀਸਦੀ ਨੰਬਰਾਂ ਨਾਲ ਦੂਜਾ ਸਥਾਨ ਅਤੇ ਰੌਸ਼ਨੀ ਕੌਰ ਪੁੱਤਰੀ ਦਲਜੀਤ ਸਿੰਘ 87 ਫ਼ੀਸਦੀ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਦੇ ਨਾਲ ਬੀ.ਐਸ.ਸੀ.ਆਈ.ਟੀ. ਵਿਭਾਗ ਵਿਚੋਂ ਰਮਨੀਤ ਕੌਰ ਪੁੱਤਰੀ ਬਜੀਰ ਸਿੰਘ 79 ਨੰਬਰਾਂ ਨਾਲ ਪਹਿਲਾ ਸਥਾਨ, ਮਨਜੋਤ ਕੌਰ ਪੁੱਤਰੀ ਸੁਖਦਰਸ਼ਨ ਸਿੰਘ ਨੇ 76 ਨੰਬਰਾਂ ਨਾਲ ਦੂਜਾ ਸਥਾਨ ਅਤੇ ਸੁਮਨ ਕੌਰ ਪੁੱਤਰੀ ਬੋਹੜ ਸਿੰਘ ਨੇ 75 ਨੰਬਰਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਦੇ ਇਲਾਵਾ ਕਾਲਜ ਦੇ ਪ੍ਰਬੰਧਕ ਮੈਡਮ ਕੁਲਜਿੰਦਰ ਕੌਰ ਨੇ ਚੰਗੇ ਨੰਬਰ ਪ੍ਰਾਪਤ ਕਰਨ ਵਾਲੀਆਂ ਲੜਕੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਬੱਚਿਆਂ ਨੂੰ ਇਸ ਤੋ ਵੱਧ ਹੋਰ ਮਿਹਨਤ ਕਰਨ ਅਤੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਬੱਚਿਆਂ ਨੂੰ ਸੰਬੋਧਨ ਕਰਦਿਆਂ ਕਾਲਜ ਦੇ ਪਿ੍ੰਸੀਪਲ ਡਾ. ਜਤਿੰਦਰ ਕੁਮਾਰ ਗਾਬਾ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਇਸ ਮਾਣਮੱਤੀ ਪ੍ਰਾਪਤੀ ਲਈ ਵਧਾਈ ਦਿੱਤੀ | ਉਨ੍ਹਾਂ ਨੇ ਕਾਮਨਾ ਕੀਤੀ ਕਿ ਇਹ ਬੱਚੇ ਭਵਿੱਖ 'ਚ ਵੀ ਵਧੀਆ ਕਾਰਗੁਜ਼ਾਰੀ ਕਰਨਗੇ ਅਤੇ ਜ਼ਿੰਦਗੀ ਦੇ ਹਰ ਮੋੜ ਤੇ ਸਫਲਤਾ ਹਾਸਲ ਕਰਕੇ ਕਾਲਜ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕਰਨਗੇ | ਪਿਛਲੇ ਕਈ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਸਾਰੇ ਵਿਭਾਗਾਂ ਦੇ ਨਤੀਜੇ ਸ਼ਾਨਦਾਰ ਰੱਖਣ ਲਈ ਸਾਰੇ ਸਮੂਹ ਪ੍ਰੋਫੈਸਰਾਂ ਨੇ ਵਧਾਈ ਦੇ ਪਾਤਰ ਬਣੇ |