05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਪਿੰਡ ਫੱਤਾਕੇਰਾ ਵਿਖੇ 4 ਪਰਿਵਾਰਾਂ ਨੇ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਦਾ ਹੱਥ ਫ਼ੜਿ੍ਹਆ

Ad Position 21
No active advertisement
ਅਜੀਤ ਡੈਸਕ 05-09-2025
ਮੰਡੀ ਕਿੱਲਿਆਂਵਾਲੀ, 4 ਸਤੰਬਰ (ਇਕਬਾਲ ਸਿੰਘ ਸ਼ਾਂਤ)-ਪਿੰਡ ਫੱਤਾਕੇਰਾ ਵਿਖੇ ਅੱਜ ਚਾਰ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿੰਦੇ ਹੋਏ ਸੀਨੀਅਰ ਕਾਂਗਰਸ ਆਗੂ ਫਤਹਿ ਸਿੰਘ ਬਾਦਲ ਦੀ ਹਾਜ਼ਰੀ 'ਚ ਕਾਂਗਰਸ ਪਾਰਟੀ ਦਾ ਹੱਥ ਫ਼ੜਿ੍ਹਆ | ਇਸ ਮੌਕੇ ਸਾਬਕਾ ਸਰਪੰਚ ਪ੍ਰਤੀਨਿਧੀ ਗੁਰਨਾਮ ਸਿੰਘ, ਭੋਲਾ ਸਿੰਘ, ਗੁਰਜੀਤ ਸਿੰਘ ਅਤੇ ਦਲਜੀਤ ਸਿੰਘ ਦੀ ਪ੍ਰੇਰਨਾ ਸਦਕਾ ਜਗਸੀਰ ਸਿੰਘ, ਧਰਮਪਾਲ ਸਿੰਘ, ਲਖਵਿੰਦਰ ਸਿੰਘ ਅਤੇ ਬਨਵਾਰੀ ਸਿੰਘ ਨੇ ਆਪਣੇ ਪਰਿਵਾਰਾਂ ਸਮੇਤ ਕਾਂਗਰਸ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਸੀਨੀਅਰ ਕਾਂਗਰਸੀ ਆਗੂ ਫਤਹਿ ਸਿੰਘ ਬਾਦਲ ਨੇ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਨੂੰ ਪਾਰਟੀ ਚਿੰਨ੍ਹ ਪਾ ਕੇ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਪਿਤਾ ਸ. ਮਹੇਸ਼ਇੰਦਰ ਸਿੰਘ ਦੀ ਅਗਵਾਈ ਹੇਠ ਇਨ੍ਹਾਂ ਪਰਿਵਾਰਾਂ ਨੂੰ ਕਾਂਗਰਸ ਪਾਰਟੀ ਵਿਚ ਪੂਰਾ ਮਾਣ ਤੇ ਸਤਿਕਾਰ ਮਿਲੇਗਾ | ਇਸ ਮੌਕੇ ਨਿਹਾਲ ਸਿੰਘ ਬਾਦਲ, ਅਮਰਜੀਤ ਸਿੰਘ, ਬੱਗਾ ਸਿੰਘ, ਜਲੰਧਰ ਸਿੰਘ, ਕੁਲਵਿੰਦਰ ਸਿੰਘ, ਬਹਾਦਰ ਸਿੰਘ ਗਰੇਵਾਲ, ਪਰਮਜੀਤ ਸਿੰਘ ਕੰਦੂਖੇੜਾ, ਬਚਿੱਤਰ ਸਿੰਘ ਹਾਕੂਵਾਲਾ, ਜਸਦੀਪ ਸਿੰਘ ਹਾਕੂਵਾਲਾ, ਰਾਜਾ ਭੁੱਲਰ ਵਾਲਾ ਅਤੇ ਗੁਰਪ੍ਰੀਤ ਸਿੰਘ ਮਹਿਣਾ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਨੇ ਕੀਰਤਨ ਕਰਵਾਇਆ ਅਗਲੀ ਖ਼ਬਰ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ
Ad Position 24