05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਵਿਕਰਾਜ ਪੈਲੇਸ ਵਲੋਂ ਹੜ੍ਹ ਪੀੜਤ ਲੋਕਾਂ ਦੀ ਮਦਦ ਲਈ 1 ਲੱਖ ਦੀ ਕੀਤੀ ਸੇਵਾ-ਮੈਨੇਜਰ ਮਾਣੂੰਕੇ <br/>

Ad Position 21
No active advertisement
ਅਜੀਤ ਡੈਸਕ 05-09-2025
ਬਾਘਾ ਪੁਰਾਣਾ, 4 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਦੀ ਮਦਦ ਦੇ ਮਨੋਰਥ ਤਹਿਤ ਵਿਕਰਾਜ ਪੈਲੇਸ ਵਲੋਂ ਹੜ੍ਹ ਪੀੜਤ ਲੋਕਾਂ ਦੀ ਮਦਦ ਲਈ ਇਕ ਲੱਖ ਰੁਪਏ ਦੀ ਸੇਵਾ ਕੀਤੀ ਗਈ | ਇਸ ਸੇਵਾ ਸਬੰਧੀ ਵਿਕਰਾਜ ਪੈਲੇਸ ਨਿਹਾਲ ਸਿੰਘ ਵਾਲਾ ਦੇ ਮੈਨੇਜਰ ਜਗਜੀਤ ਸਿੰਘ ਮਾਣੂੰਕੇ ਜੋ ਕਿ ਹਰੇਕ ਸਮਾਜ ਸੇਵੀ ਕਾਰਜ 'ਚ ਅਹਿਮ ਭੂਮਿਕਾ ਨਿਭਾਉਂਦੇ ਹੋਏ ਸਮਾਜ ਸੇਵੀ ਕਾਰਜਾਂ 'ਚ ਵੱਧ ਚੜ੍ਹ ਕੇ ਹਿੱਸਾ ਲੈਂਦੇ ਹਨ, ਨੇ ਕਿਹਾ ਕਿ ਉਨ੍ਹਾਂ ਵਲੋਂ ਅਤੇ ਵਿਕਰਾਜ ਪੈਲੇਸ ਵਲੋਂ ਹੜ੍ਹ ਪੀੜਤ ਲੋਕਾਂ ਦੀ ਮਦਦ ਲਈ ਇਕ ਲੱਖ ਰੁਪਏ ਦੀ ਸੇਵਾ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਭਿਆਨਕ ਬਿਮਾਰੀ ਕੋਰੋਨਾ ਸਮੇਂ ਤੋਂ ਹੀ ਵਿਕਰਾਜ ਪੈਲੇਸ ਵਲੋਂ ਸਮਾਜ ਸੇਵੀ ਕਾਰਜ ਕਰਦਿਆਂ ਵੱਖ-ਵੱਖ ਮੁਸੀਬਤਾਂ ਹੇਠ ਆਏ ਲੋਕਾਂ ਦੀ ਮਦਦ ਲਈ ਵਿਸ਼ੇਸ਼ ਯੋਗਦਾਨ ਪਾਇਆ ਜਾ ਰਿਹਾ ਹੈ ਅਤੇ ਹੁਣ ਹੜ੍ਹ ਪੀੜਤ ਲੋਕਾਂ ਦੀ ਮਦਦ ਲਈ ਜਿੱਥੇ ਹੋਰ ਲੋਕਾਂ ਨੂੰ ਪੀੜਤ ਲੋਕਾਂ ਦੀ ਮਦਦ ਲਈ ਪ੍ਰੇਰਿਆ ਜਾ ਰਿਹਾ ਹੈ ਉੱਥੇ ਵਿਕਰਾਜ ਪੈਲੇਸ ਵਲੋਂ ਇਕ ਲੱਖ ਰੁਪਏ ਦੀ ਹੜ੍ਹ ਪੀੜਤ ਲੋਕਾਂ ਲਈ ਸੇਵਾ ਕੀਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਬਲੂਬਰਡ ਸੰਸਥਾ ਨੇ ਲਗਵਾਇਆ ਕੈਨੇਡਾ ਦਾ ਵਿਜ਼ਟਰ ਵੀਜ਼ਾ <br/> ਅਗਲੀ ਖ਼ਬਰ ਪੰਜਾਬ ਰੋਡਵੇਜ਼ ਪੈਨਸ਼ਨਰ ਐਸੋਸੀਏਸ਼ਨ ਵਲੋਂ ਹੜ੍ਹ ਪੀੜਤਾਂ ਦੀ ਮਦਦ ਸੰਬੰਧੀ ਮੀਟਿੰਗ ਭਲਕੇ
Ad Position 24