ਮੋਗਾ, 4 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹੇ ਦੀ ਨਾਮਵਰ ਬਲੂਬਰਡ ਆਈਲਟਸ ਅਤੇ ਇਮੀਗ੍ਰੇਸ਼ਨ ਸੰਸਥਾ ਜੋ ਮੋਗਾ ਸ਼ਹਿਰ ਦੇ ਮੇਨ ਬਾਜ਼ਾਰ ਵਿਚ ਪੁਰਾਣੀਆਂ ਕਚਹਿਰੀਆਂ ਦੇ ਨੇੜੇ ਸਥਿਤ ਹੈ | ਇਹ ਸੰਸਥਾ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਵਿਦੇਸ਼ਾਂ ਵਿਚ ਜਾਣ ਦੇ ਚਾਹਵਾਨਾਂ ਲਈ ਵਰਦਾਨ ਸਾਬਤ ਹੋ ਰਹੀ ਹੈ | ਸੰਸਥਾ ਨੇ ਅੰਗਰੇਜ਼ ਸਿੰਘ ਤੇ ਉਨ੍ਹਾਂ ਦੀ ਪਤਨੀ ਸੁਖਦੇਵ ਕੌਰ ਜੋ ਮੋਗਾ ਦੇ ਨੇੜਲੇ ਪਿੰਡ ਖੋਸਾ ਪਾਂਡੋ ਦੇ ਵਸਨੀਕ ਹਨ, ਦਾ ਕੈਨੇਡਾ ਜਾਣ ਦਾ ਸੁਪਨਾ ਪੂਰਾ ਕੀਤਾ | ਅੰਗਰੇਜ਼ ਸਿੰਘ ਨੇ ਬਲੂਬਰਡ ਸੰਸਥਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਲੂਬਰਡ ਸੰਸਥਾ ਤੋਂ ਫਾਈਲ ਲਗਵਾਉਣਾ ਬਹੁਤ ਸੁਖਾਵਾਂ ਰਿਹਾ | ਬਲੂਬਰਡ ਸੰਸਥਾ ਨੇ ਸਾਡੀਆਂ ਫਾਈਲਾਂ ਨੂੰ ਬਹੁਤ ਹੀ ਵਧੀਆ ਢੰਗ ਨਾਲ ਤਿਆਰ ਕੀਤਾ ਤੇ ਕੈਨੇਡਾ ਦਾ ਵਿਜ਼ਟਰ ਵੀਜ਼ਾ ਹਾਸਲ ਕਰ ਕੇ ਦਿੱਤਾ | ਇਸ ਖ਼ੁਸ਼ੀ ਦੇ ਮੌਕੇ ਸਮੂਹ ਸਟਾਫ਼ ਵਲੋਂ ਅੰਗਰੇਜ਼ ਸਿੰਘ ਤੇ ਸੁਖਦੇਵ ਕੌਰ ਨੂੰ ਆਉਣ ਵਾਲੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਸੰਸਥਾ ਦੇ ਐਮ.ਡੀ. ਸਰਬਜੀਤ ਸਿੰਘ ਨੇ ਅੰਗਰੇਜ਼ ਸਿੰਘ ਨੂੰ ਵੀਜ਼ੇ ਦੀ ਕਾਪੀ ਦਿੰਦੇ ਹੋਏ ਦੱਸਿਆ ਕਿ ਸੰਸਥਾ ਵਲੋਂ ਹਰ ਪ੍ਰਕਾਰ ਦੇ ਵੀਜ਼ੇ ਲਗਵਾਏ ਜਾਂਦੇ ਹਨ |