ਕਿਸ਼ਨਪੁਰਾ ਕਲਾਂ, 4 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪੰਥਕ ਗੁਰਦੁਆਰਾ ਸਾਹਿਬ ਸੰਤ ਬਾਬਾ ਵਿਸਾਖਾ ਸਿੰਘ ਜੀ ਕਿਸ਼ਨਪੁਰਾ ਕਲਾਂ ਦੇ ਹੈੱਡ ਗ੍ਰੰਥੀ ਭਾਈ ਗੁਰਮੇਲ ਸਿੰਘ, ਗਊਸ਼ਾਲਾ ਕਮੇਟੀ ਪ੍ਰਧਾਨ ਅਵਤਾਰ ਸਿੰਘ ਮਾਨ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵਲੋਂ ਉੱਘੇ ਸਿੱਖ ਵਿਦਵਾਨ ਭਾਈ ਕਾਹਨ ਸਿੰਘ ਨਾਭਾ ਵਲੋਂ ਰਚਿਤ ਗੁਰੂ ਸ਼ਬਦ ਰਤਨਾਕਰ 'ਮਹਾਨਕੋਸ਼' ਦੀ ਬੇਅਦਬੀ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਯੂਨੀਵਰਸਿਟੀ ਪ੍ਰਬੰਧਨ ਨੇ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਕੀਤਾ ਹੈ | ਭਾਈ ਗੁਰਮੇਲ ਸਿੰਘ ਨੇ ਕਿਹਾ ਕਿ ਜੇਕਰ ਯੂਨੀਵਰਸਿਟੀ ਪ੍ਰਸ਼ਾਸਨ ਨੇ ਤਰੁੱਟੀਆਂ ਨਾਲ ਪ੍ਰਕਾਸ਼ਿਤ ਕੀਤੇ ਸਿੱਖ ਸਾਹਿਤ ਦੀ ਸਸਕਾਰ ਸੇਵਾ ਕਰਨੀ ਸੀ ਤਾਂ ਇਸ ਲਈ ਸ਼੍ਰੋਮਣੀ ਕਮੇਟੀ ਨਾਲ ਸੰਪਰਕ ਕਰਕੇ ਲੋੜੀਂਦੇ ਪ੍ਰਬੰਧ ਕਰਨੇ ਚਾਹੀਦੇ ਸਨ ਤੇ ਸਿੱਖ ਰਿਵਾਇਤ ਤੇ ਮਰਿਆਦਾ ਦੇ ਉਲਟ ਕਿਸੇ ਵੀ ਕਾਰਵਾਈ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਸੀ | ਇਸ ਮੌਕੇ ਪ੍ਰਧਾਨ ਮਹਿੰਦਰ ਸਿੰਘ ਮਾਨ, ਭਾਈ ਅਜਮੇਰ ਸਿੰਘ ਮਾਨ, ਖ਼ਜ਼ਾਨਚੀ ਇੰਦਰਜੀਤ ਸਿੰਘ ਹੈਪੀ, ਮਾਸਟਰ ਸੁਦਰਸ਼ਨ ਸਿੰਘ ਮਾਨ, ਗ੍ਰੰਥੀ ਮੇਜਰ ਸਿੰਘ, ਦਰਸ਼ਨ ਸਿੰਘ ਮਾਨ ਆਦਿ ਹਾਜ਼ਰ ਸਨ |