05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਪੁਲਿਸ ਵਲੋਂ ਕੇਂਦਰੀ ਮਾਡਰਨ ਜੇਲ੍ਹ ਦੀ ਅਚਨਚੇਤ ਚੈਕਿੰਗ

Ad Position 21
No active advertisement
ਅਜੀਤ ਡੈਸਕ 05-09-2025
ਫ਼ਰੀਦਕੋਟ, 4 ਸਤੰਬਰ (ਜਸਵੰਤ ਸਿੰਘ ਪੁਰਬਾ)-ਪੁਲਿਸ ਵਲੋਂ ਜੇਲ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੇਂਦਰੀ ਮਾਡਰਨ ਜੇਲ੍ਹ ਫ਼ਰੀਦਕੋਟ 'ਚ ਅਚਾਨਕ ਅਤੇ ਵਿਸਤਿ੍ਤ ਚੈਕਿੰਗ ਮੁਹਿੰਮ ਚਲਾਈ ਗਈ | ਇਹ ਚੈਕਿੰਗ ਲਗਪਗ 150 ਪੁਲਿਸ ਮੁਲਾਜ਼ਮਾਂ ਦੀਆਂ 05 ਟੀਮਾਂ ਬਣਾ ਕੇ ਤਕਰੀਬਨ 02 ਘੰਟਿਆਂ ਤੱਕ ਚਲਾਈ ਗਈ | ਇਹ ਸਰਚ ਆਪ੍ਰੇਸ਼ਨ ਐਸ.ਪੀ (ਇੰਨਵੈਸਟੀਗੇਸ਼ਨ) ਫ਼ਰੀਦਕੋਟ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਚਲਾਈ ਗਈ, ਜਿਸ ਦੌਰਾਨ ਉਨ੍ਹਾਂ ਨਾਲ ਅਰੁਣ ਮੁੰਡਨ ਡੀ.ਐਸ.ਪੀ (ਇੰਨਵੈਸਟੀਗੇਸ਼ਨ) ਫ਼ਰੀਦਕੋਟ, ਚਰਨਜੀਵ ਲਾਬਾ, ਡੀ.ਐਸ.ਪੀ (ਐਨ.ਡੀ.ਪੀ.ਐਸ) ਫ਼ਰੀਦਕੋਟ ਸਮੇਤ ਜੇਲ੍ਹ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਜੂਦ ਸਨ | ਪੁਲਿਸ ਦੀਆਂ 5 ਵੱਖ-ਵੱਖ ਟੀਮਾਂ ਵਲੋਂ ਜੇਲ੍ਹ ਦੇ ਹਰ ਹਿੱਸੇ ਦੀ ਜਾਂਚ ਕੀਤੀ ਗਈ, ਜਿਸ ਵਿਚ ਕੈਦੀਆਂ ਦੇ ਬੈਰਕ, ਕੰਟੀਨ, ਬਾਥਰੂਮ, ਚਾਰਦੀਵਾਰੀ, ਨਿਗਰਾਨੀ ਕੈਮਰੇ ਅਤੇ ਹੋਰ ਸੁਰੱਖਿਆ ਪ੍ਰਣਾਲੀਆਂ ਦੀ ਗਹਿਰੀ ਜਾਂਚ ਕੀਤੀ ਗਈ | ਇਸ ਸਬੰਧੀ ਸੰਦੀਪ ਕੁਮਾਰ ਐਸ.ਪੀ (ਇੰਨਵੈਸਟੀਗੇਸ਼ਨ) ਫ਼ਰੀਦਕੋਟ ਨੇ ਦੱਸਿਆ ਕਿ ਐਸ.ਐਸ.ਪੀ ਫ਼ਰੀਦਕੋਟ ਡਾ. ਪ੍ਰਗਿਆ ਜੈਨ ਦੇ ਦਿਸ਼ਾ ਨਿਰਦੇਸ਼ਾ ਤਹਿਤ ਉਨ੍ਹਾਂ ਵਲੋਂ ਡੀ.ਐਸ.ਪੀ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਪੁਲਿਸ ਕਰਮਚਾਰੀਆਂ ਦੀਆਂ ਅਲੱਗ-ਅਲੱਗ ਟੀਮਾਂ ਬਣਾ ਕੇ ਜੇਲ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਦੇ ਨਾਲ ਮਿਲ ਕੇ ਸਾਰੀ ਜੇਲ ਦੀ ਚੈਕਿੰਗ ਕੀਤੀ ਗਈ ਹੈ | ਜਿਸ ਵਿਚ ਬੈਰਕਾਂ, ਕੰਟੀਨ, ਬਾਥਰੂਮ, ਚਾਰਦੀਵਾਰੀ ਅਤੇ ਨਿਗਰਾਨੀ ਕੈਮਰਿਆਂ ਦੀ ਜਾਂਚ ਵੀ ਸ਼ਾਮਿਲ ਸੀ | ਉਨ੍ਹਾਂ ਕਿਹਾ ਕਿ ਮਹਿਲਾ ਬੈਰਕਾਂ ਦੀ ਜਾਂਚ ਮਹਿਲਾ ਪੁਲਿਸ ਮੁਲਾਜ਼ਮਾਂ ਵਲੋਂ ਵਿਸ਼ੇਸ਼ ਸੰਵੇਦਨਸ਼ੀਲਤਾ ਅਤੇ ਸੁਰੱਖਿਆ ਨਿਯਮਾਂ ਦੇ ਤਹਿਤ ਕੀਤੀ ਗਈ | ਐਸ.ਐਸ.ਪੀ ਫ਼ਰੀਦਕੋਟ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਪੁਲਿਸ ਟੀਮਾਂ ਵਲੋਂ ਇਹ ਚੈਕਿੰਗ ਕਿਸੇ ਵੀ ਗੈਰਕਾਨੂੰਨੀ ਚੀਜ਼ ਜਾਂ ਨਸ਼ੀਲੇ ਪਦਾਰਥ ਦੀ ਚੈਕਿੰਗ ਅਤੇ ਜੇਲ੍ਹ ਦੇ ਅੰਦਰ ਸੁਰੱਖਿਆ ਪ੍ਰਬੰਧਾਂ ਦੀ ਚੈਕਿੰਗ ਲਈ ਕੀਤੀ ਗਈ | ਇਹ ਮੁਹਿੰਮ ਗੁਪਤ ਰੱਖੀ ਗਈ ਤਾਂ ਜੋ ਕੋਈ ਸ਼ਰਾਰਤੀ ਤੱਤ ਇਸ ਦੀ ਜਾਣਕਾਰੀ ਲੈ ਕੇ ਬਚ ਨਾ ਸਕਣ | ਉਨ੍ਹਾਂ ਸਥਾਨਕ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਜੇ ਉਹ ਕਿਸੇ ਨੂੰ ਘਰ ਕਿਰਾਏ 'ਤੇ ਦੇਣ, ਤਾਂ ਪੁਲਿਸ ਨੂੰ ਸੂਚਨਾ ਦੇਣ ਕਿਉਂਕਿ ਕੋਈ ਅਪਰਾਧੀ ਤੱਤ ਅਜਿਹੀ ਗਤੀਵਿਧੀ ਵਿਚ ਸ਼ਾਮਿਲ ਹੋ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਕਾਰ ਸਵਾਰ ਲੁਟੇਰਿਆਂ ਨੇ ਦਿਨ ਦਿਹਾੜੇ ਸਹੁਰੇ ਤੇ ਨੂੰ ਹ ਨੂੰ ਕੀਤਾ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਵਿਧਾਇਕ ਸੁਖਾਨੰਦ ਦੀ ਅਗਵਾਈ ਹੇਠ ਬਾਘਾ ਪੁਰਾਣਾ ਤੋਂ ਹੜ੍ਹ ਪੀੜਤਾਂ ਲਈ 11 ਟਰਾਲੀਆਂ ਜ਼ਰੂਰੀ ਰਾਹਤ ਸਮੱੱਗਰੀ ਰਵਾਨਾ <b...
Ad Position 24