ਮਲੋਟ, 4 ਸਤੰਬਰ (ਅਜਮੇਰ ਸਿੰਘ ਬਰਾੜ)-ਪੰਜਾਬ ਮੰਡੀ ਬੋਰਡ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਸਰਪ੍ਰਸਤ ਸੁਦਾਗਰ ਸਿੰਘ, ਹਰਦੇਵ ਸਿੰਘ ਸੰਧੂ ਸੂਬਾ ਪ੍ਰਧਾਨ, ਗੁਰਚਰਨ ਸਿੰਘ ਬੁੱਟਰ ਜਨਰਲ ਸਕੱਤਰ ਪੰਜਾਬ, ਬਲਜੀਤ ਸਿੰਘ ਗਰੇਵਾਲ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਇਕ ਸਾਂਝੇ ਬਿਆਨ ਰਾਹੀਂ ਦੱਸਿਆ ਕਿ ਪੰਜਾਬ ਅੰਦਰ ਕੁਦਰਤੀ ਕਰੋਪੀ ਅਤੇ ਸਰਕਾਰਾਂ ਵਲੋਂ ਸਮੇਂ ਸਿਰ ਢੁਕਵੇਂ ਤੇ ਲੋੜੀਂਦੇ ਪ੍ਰਬੰਧ ਨਾ ਕਰਨ ਕਾਰਨ ਪੰਜਾਬ ਦੇ ਸੈਂਕੜੇ ਪਿੰਡਾਂ 'ਚ ਫ਼ਸਲਾਂ, ਪਸ਼ੂਆਂ ਤੇ ਘਰਾਂ ਦਾ ਨੁਕਸਾਨ ਹੋਇਆ ਹੈ | ਆਗੂਆਂ ਨੇ ਕਿਹਾ ਕਿ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਬਹੁਤ ਵੱਡੇ ਉਪਰਾਲੇ ਦੀ ਲੋੜ ਮਹਿਸੂਸ ਕਰਦਿਆਂ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪੰਜਾਬ ਮੰਡੀ ਬੋਰਡ ਪੈਨਸ਼ਨਰਾਂ ਨੇ ਇਕ ਦਿਨ ਦੀ ਪੈਨਸ਼ਨ ਮੁੱਖ ਮੰਤਰੀ ਰਾਹਤ ਫ਼ੰਡ 'ਚ ਦੇਣ ਦੇਣਗੇ ਤਾਂ ਜੋ ਪੰਜਾਬ ਵਾਸੀਆਂ ਦੀ ਇਸ ਔਖੀ ਘੜੀ ਵਿਚ ਆਰਥਿਕ ਮਦਦ ਕੀਤੀ ਜਾ ਸਕੇ |