ਸ੍ਰੀ ਮੁਕਤਸਰ ਸਾਹਿਬ, 4 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਰੁਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਸ੍ਰੀ ਮੁਕਤਸਰ ਸਾਹਿਬ ਵਿਖੇ 5 ਸਤੰਬਰ ਦਿਨ ਸ਼ੁੱਕਰਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਈਲਾਈਟ ਇੰਪਲਾਈਮੈਂਟ ਸਰਵਿਸਿਜ਼ ਪ੍ਰਾਈਵੇਟ ਲਿਮਟਿਡ ਕੰਪਨੀ ਵਲੋਂ ਰੀਕੁਇਟਮੈਂਟ ਐਸੋਸੀਏਟ ਦੀਆਂ 10 ਆਸਾਮੀਆਂ ਲਈ ਕੇਵਲ ਲੜਕੀਆਂ ਦੀ ਇੰਟਰਵਿਊ ਕੀਤੀ ਜਾਣੀ ਹੈ | ਇੰਟਰਵਿਊ ਲਈ ਵਿਦਿਅਕ ਯੋਗਤਾ 12ਵੀਂ ਪਾਸ, ਉਮਰ 18 ਤੋਂ 30 ਸਾਲ ਅਤੇ ਪ੍ਰਾਰਥੀ ਨੂੰ ਹਿੰਦੀ ਭਾਸ਼ਾ ਪੜ੍ਹਣੀ/ਲਿਖਣੀ ਆਉਣੀ ਲਾਜ਼ਮੀ ਹੈ | ਦਲਜੀਤ ਸਿੰਘ ਬਰਾੜ ਪਲੇਸਮੈਂਟ ਅਫ਼ਸਰ ਨੇ ਦੱਸਿਆ ਕਿ ਕੈਂਪ ਵਿਚ ਭਾਗ ਲੈਣ ਸਮੇਂ ਪ੍ਰਾਰਥੀ ਆਪਣੀ ਵਿਦਿਅਕ ਯੋਗਤਾ ਦੇ ਦਸਤਾਵੇਜ਼, 2 ਪਾਸਪੋਰਟ ਸਾਈਜ਼ ਫ਼ੋਟੋ, ਆਧਾਰ ਕਾਰਡ, ਜਾਤੀ ਸਰਟੀਫ਼ਿਕੇਟ (ਅਸਲ ਤੇ ਫ਼ੋਟੋ ਕਾਪੀ) ਜ਼ਰੂਰ ਨਾਲ ਲੈ ਕੇ ਆਉਣ | ਇੰਟਰਵਿਊ ਵਿਚ ਭਾਗ ਲੈਣ ਲਈ ਕੋਈ ਵੀ ਟੀ.ਏ. ਅਤੇ ਡੀ.ਏ. ਦੇਣ ਯੋਗ ਨਹੀਂ ਹੋਵੇਗਾ |