ਮੋਗਾ, 5 ਸਤੰਬਰ (ਸੁਰਿੰਦਰਪਾਲ ਸਿੰਘ)-ਅਧਿਆਪਕ ਦਿਵਸ ਦੇ ਮੌਕੇ 'ਤੇ ਅਗਰਵਾਲ ਸਮਾਜ ਸਭਾ ਵਲੋਂ ਇਕ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਸਮਾਜ ਦੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ | ਇਹ ਪ੍ਰੋਗਰਾਮ ਅਧਿਆਪਕਾਂ ਦੇ ਯੋਗਦਾਨ ਦੀ ਕਦਰ ਕਰਨ ਅਤੇ ਉਨ੍ਹਾਂ ਪ੍ਰਤੀ ਧੰਨਵਾਦ ਪ੍ਰਗਟ ਕਰਨ ਦੇ ਉਦੇਸ਼ ਨਾਲ ਕੀਤਾ ਗਿਆ ਸੀ | ਸਮਾਜ ਦੇ ਵੱਖ-ਵੱਖ ਸਕੂਲਾਂ ਅਤੇ ਵਿੱਦਿਅਕ ਸੰਸਥਾਵਾਂ ਨਾਲ ਜੁੜੇ ਅਧਿਆਪਕਾਂ ਨੂੰ ਇਸ ਸਮਾਗਮ ਵਿਚ ਸੱਦਾ ਦਿੱਤਾ ਗਿਆ ਸੀ | ਆਪਣੇ ਸੰਬੋਧਨ ਵਿਚ ਅਗਰਵਾਲ ਸਮਾਜ ਸਭਾ ਦੇ ਪ੍ਰਧਾਨ ਅਜੈ ਕਾਂਸਲ ਨੇ ਕਿਹਾ ਅਧਿਆਪਕ ਸਮਾਜ ਦੀ ਰੀੜ੍ਹ ਦੀ ਹੱਡੀ ਹਨ | ਉਨ੍ਹਾਂ ਦਾ ਮਾਰਗ ਦਰਸ਼ਨ ਨਾ ਸਿਰਫ਼ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਦਿੰਦਾ ਹੈ ਬਲਕਿ ਪੂਰੇ ਸਮਾਜ ਦੇ ਵਿਕਾਸ ਵਿਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ | ਅਗਰਵਾਲ ਸਮਾਜ ਨੇ ਹਮੇਸ਼ਾ ਆਪਣੇ ਅਧਿਆਪਕਾਂ ਦਾ ਸਤਿਕਾਰ ਕੀਤਾ ਹੈ ਅਤੇ ਭਵਿੱਖ ਵਿਚ ਵੀ ਅਜਿਹਾ ਕਰਦਾ ਰਹੇਗਾ | ਇਸ ਮੌਕੇ ਸਮਾਜ ਦੇ ਕਈ ਉੱਘੇ ਮੈਂਬਰ ਅਤੇ ਮਾਪੇ ਮੌਜੂਦ ਸਨ |