ਮੋਗਾ, 5 ਸਤੰਬਰ (ਗੁਰਤੇਜ ਸਿੰਘ)-ਮੋਗਾ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਸਿਟੀ ਸਾਊਥ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਉਨ੍ਹਾਂ ਨੇ ਇਕ ਟਰਾਲੇ ਵਿਚੋਂ 120 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ ਕੀਤੀ | ਇਸ ਸਬੰਧੀ ਡੀ.ਐਸ.ਪੀ ਸਿਟੀ ਗੁਰਪ੍ਰੀਤ ਸਿੰਘ ਸਰਾਂ ਨੇ ਦੱਸਿਆ ਕਿ ਜਦੋਂ ਹੌਲਦਾਰ ਕਮਲਜੀਤ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਲਗਾ ਰਹੇ ਸਨ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਜਗਦੇਵ ਸਿੰਘ ਉਰਫ਼ ਗੋਰਾ ਪੁੱਤਰ ਨਰਿੰਦਰ ਸਿੰਘ ਵਾਸੀ ਇੰਦਰਾ ਕਲੌਨੀ ਮੋਗਾ ਜੋ ਵੱਡੇ ਪੱਧਰ 'ਤੇ ਸਸਤੇ ਭਾਅ ਦੀ ਸ਼ਰਾਬ ਲਿਆ ਕੇ ਮਹਿੰਗੇ ਭਾਅ ਵੇਚਦਾ ਹੈ ਤੇ ਹੁਣ ਉਹ ਬੁੱਕਣ ਵਾਲਾ ਰੋਡ 'ਤੇ ਨਵੇ ਬਣੇ ਭਾਰਤ ਮਾਲਾ ਰੋਡ ਦੇ ਪੁਲ ਕੋਲ ਖੜਾ ਹੈ, ਮਿਲੀ ਸੂਚਨਾ ਦੇ ਅਧਾਰ 'ਤੇ ਪੁਲਿਸ ਨੇ ਕਾਰਵਾਈ ਕਰਦਿਆਂ ਇਕ ਦਸ ਟਾਇਰਾਂ ਟਰਾਲਾ ਨੰਬਰ ਪੀ.ਬੀ 31 ਐਲ 7297 ਵਿਚੋਂ 120 ਪੇਟੀਆਂ ਸ਼ਰਾਬ ਮਾਰਕਾ 999 ਪਾਵਰ ਸਟਾਰ ਫਾਈਨ ਵਿਸਕੀ ਚੰਡੀਗੜ੍ਹ ਬਰਾਮਦ ਕੀਤੀ ਹੈ | ਦੋਸ਼ੀ ਮੌਕੇ ਤੋਂ ਫ਼ਰਾਰ ਹੋਣ 'ਚ ਸਫਲ ਹੋ ਗਿਆ | ਡੀ.ਐਸ.ਪੀ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਜਗਦੇਵ ਸਿੰਘ ਉਰਫ਼ ਗੋਰਾ ਪਿਛਲੇ ਲੰਮੇ ਸਮੇਂ ਤੋ ਨਜਾਇਜ਼ ਸ਼ਰਾਬ ਦਾ ਕੰਮ ਕਰਦਾ ਹੈ ਤੇ ਉਸ ਖ਼ਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ |