ਮੋਗਾ, 5 ਸਤੰਬਰ (ਗੁਰਤੇਜ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਯੁੱਧ ਨਸ਼ਿਆਂ ਵਿਰੁੱਧ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਸੀ.ਆਈ.ਏ. ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਉਨ੍ਹਾਂ ਦੇ 270 ਗ੍ਰਾਮ ਹੈਰੋਇਨ ਸਮੇਤ ਗੱਡੀ ਦੇ 3 ਨੌਜਵਾਨਾ ਨੂੰ ਕਾਬੂ ਕਰ ਲਿਆ | ਮਿਲੀ ਜਾਣਕਾਰੀ ਅਨੁਸਾਰ ਸੀ.ਆਈ.ਏ. ਸਟਾਫ਼ ਮੋਗਾ ਦੇ ਮੁੱਖ ਅਫ਼ਸਰ ਦਲਜੀਤ ਸਿੰਘ ਬਰਾੜ ਦੀ ਅਗਵਾਈ 'ਚ ਜਦ ਸਬ ਇੰਸਪੈਕਟਰ ਜਰਨੈਲ ਸਿੰਘ ਪੁਲਿਸ ਪਾਰਟੀ ਸਮੇਤ ਮੇਨ ਹਾਈਵੇ ਰੋਡ ਮੋਗਾ ਫ਼ਿਰੋਜਪੁਰ ਬੱਸ ਅੱਡਾ ਘੱਲ ਕਲਾਂ ਨੇੜੇ ਮੌਜੂਦ ਸੀ ਤਾਂ ਪੁਲਿਸ ਪਾਰਟੀ ਨੂੰ ਗੁਪਤ ਸੂਚਨਾ ਮਿਲੀ ਕਿ ਜਸ਼ਨਪ੍ਰੀਤ ਸਿੰਘ ਉਰਫ਼ ਜਸ, ਚਾਂਦ ਪੁੱਤਰ ਜੀਤ ਸਿੰਘ ਵਾਸੀਆਨ ਮੱਲਾਂ ਵਾਲਾ (ਫ਼ਿਰੋਜਪੁਰ), ਸੁਖਪਿੰਦਰ ਸਿੰਘ ਉਰਫ਼ ਪਿੰਦਾ ਵਾਸੀ ਵੱਡਾ ਘਰ ਜ਼ਿਲ੍ਹਾ ਮੋਗਾ ਜੋ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ ਜੋ ਅੱਜ ਵੀ ਜਸ਼ਨਪ੍ਰੀਤ ਸਿੰਘ ਸਿੰਘ ਉਰਫ਼ ਜਸ ਅਤੇ ਚਾਂਦ ਦੋਨੋ ਜਣੇ ਇਸ ਸਮੇਂ ਭਾਰੀ ਮਾਤਰਾ 'ਚ ਹੈਰੋਇਨ ਲੈ ਕੇ ਆਪਣੀ ਅਲਟੋ ਕਾਰ 'ਚ ਸਵਾਰ ਹੋ ਕੇ ਪਿੰਡ ਨਿਧਾਂ ਵਾਲਾ ਨੂੰ ਜਾਂਦੀ ਿਲੰਕ ਰੋਡ ਨੇੜੇ ਹਾਈਵੇ 'ਤੇ ਖੜੇ ਹਨ ਤੇ ਇਕ ਨੌਜਵਾਨ ਹੈਰੋਇਨ ਵੇਚਣ ਲਈ ਮੋਗਾ ਕੋਲ ਖੜਾ ਹੈ | ਪੁਲਿਸ ਨੇ ਮੌਕੇ ਤੇ ਕਾਰਵਾਈ ਕਰਦਿਆਂ ਉਕਤ ਤਿੰਨਾਂ ਨੌਜਵਾਨਾਂ ਨੂੰ 270 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰ ਲਿਆ ਤੇ ਉਨ੍ਹਾਂ ਖ਼ਿਲਾਫ਼ ਥਾਣਾ ਸਦਰ ਮੋਗਾ ਵਿਚ ਅ/ਧ 21/61/85 ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ |