ਮੋਗਾ, 5 ਸਤੰਬਰ (ਸੁਰਿੰਦਰਪਾਲ ਸਿੰਘ)-ਸ਼ੁਕਦੇਵਾ ਕ੍ਰਿਸ਼ਨਾ ਕਾਲਜ ਆਫ਼ ਐਜੂਕੇਸ਼ਨ ਫ਼ਾਰ ਗਰਲਜ਼ ਘੱਲ ਕਲਾਂ ਮੋਗਾ ਵਿਚ ਅਧਿਆਪਕ ਦਿਵਸ ਦਾ ਆਨਲਾਈਨ ਪ੍ਰਬੰਧ ਕੀਤਾ ਗਿਆ | ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਭਾਰੀ ਮੀਂਹ ਪੈਣ ਕਾਰਨ ਸੂਬੇ ਭਰ ਦੇ ਕਈ ਪਿੰਡਾਂ ਵਿਚ ਪੈਦਾ ਹੋਈ ਹੜ੍ਹਾਂ ਦੀ ਸਥਿਤੀ ਨੂੰ ਦੇਖਦਿਆਂ ਸਰਕਾਰ ਵਲੋਂ ਸਾਰੇ ਸਕੂਲਾਂ ਤੇ ਕਾਲਜਾਂ ਵਿਚ ਕੀਤੀਆਂ ਗਈਆਂ ਛੁੱਟੀਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਕਾਲਜ ਵਿਚ ਆਨਲਾਈਨ ਅਧਿਆਪਕ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਅਧਿਆਪਕ ਦਿਵਸ ਨਾਲ ਸਬੰਧਿਤ ਗੀਤ, ਕਵਿਤਾਵਾਂ ਤੇ ਭਾਸ਼ਣ ਆਦਿ ਪੇਸ਼ ਕੀਤੇ ਗਏ | ਇਸ ਉਪਰੰਤ ਕਾਲਜ ਦੇ ਪਿ੍ੰਸੀਪਲ ਡਾ. ਮੋਨਿਕਾ ਵਰਮਾ ਨੇ ਅਧਿਆਪਕ ਦਿਵਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਾਰਤ ਦੇ ਦੂਜੇ ਰਾਸ਼ਟਰਪਤੀ ਡਾ. ਸਰਵਪੱਖੀ ਰਾਧਾ ਕ੍ਰਿਸ਼ਨ ਦਾ ਜਨਮ ਦਿਨ ਹਰ ਸਾਲ ਅਧਿਆਪਕ ਦਿਵਸ ਵਜੋਂ ਮਨਾਇਆ ਜਾਂਦਾ ਹੈ | ਡਾ. ਰਾਧਾ ਕ੍ਰਿਸ਼ਨ ਇਕ ਮਹਾਨ ਅਧਿਆਪਕ ਸਨ ਜਿਨ੍ਹਾਂ ਨੇ ਆਪਣੇ ਜੀਵਨ ਦੇ 40 ਸਾਲ ਅਧਿਆਪਨ ਕਿੱਤੇ ਨੂੰ ਸਮਰਪਿਤ ਕੀਤੇ | ਅਧਿਆਪਕਾਂ ਦੀ ਮਹੱਤਤਾ ਨੂੰ ਸਮਝਣ ਤੇ ਉਨ੍ਹਾਂ ਦੇ ਸਨਮਾਨ ਨੂੰ ਵਧਾਉਣ ਲਈ ਅਧਿਆਪਕ ਦਿਵਸ ਮਨਾਇਆ ਜਾਂਦਾ ਹੈ |