14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਪੰਜਾਬ ਦੇ ਲੋਕਾਂ ਨੂੰ ਕੁਦਰਤੀ ਆਫ਼ਤਾਂ ਤੋਂ ਬਚਾਉਣ ਲਈ ਪੰਜਾਬ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ-ਜਥੇਦਾਰ ਮਾਹਲਾ, ਛਿੰਦਾ <br/>

Ad Position 21
No active advertisement
ਅਜੀਤ ਡੈਸਕ 06-09-2025
ਠੱਠੀ ਭਾਈ, 5 ਸਤੰਬਰ (ਜਗਰੂਪ ਸਿੰਘ ਮਠਾੜੂ)-ਪੰਜਾਬ 'ਚ ਆਏ ਹੜ੍ਹਾਂ ਨੇ ਜਿੱਥੇ ਹਜ਼ਾਰਾਂ ਲੋਕਾਂ ਦੇ ਘਰਾਂ ਤੇ ਰੁਜ਼ਗਾਰ ਨੂੰ ਤਬਾਹ ਕਰ ਦਿੱਤਾ ਹੈ, ਉੱਥੇ ਹੀ ਪੰਜਾਬ ਸਰਕਾਰ ਵਲੋਂ ਹਾਲੇ ਤੱਕ ਕੋਈ ਵੱਡਾ ਵਿੱਤੀ ਐਲਾਨ ਨਾ ਕੀਤੇ ਜਾਣ ਕਾਰਨ ਲੋਕਾਂ 'ਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ | ਹੜ੍ਹਾਂ ਕਾਰਨ ਪੰਜਾਬ ਦੇ ਅਨੇਕਾਂ ਜ਼ਿਲਿ੍ਹਆਂ ਵਿਚ ਪਿੰਡਾਂ ਦੇ ਪਿੰਡ ਅਜੇ ਵੀ ਪਾਣੀ ਹੇਠ ਹਨ | ਖੇਤੀਬਾੜੀ ਵਿਭਾਗ ਦੇ ਅੰਕੜਿਆਂ ਮੁਤਾਬਿਕ ਲਗਭਗ 1.50 ਲੱਖ ਏਕੜ ਫ਼ਸਲ ਬਰਬਾਦ ਹੋ ਚੁੱਕੀ ਹੈ, ਜਦ ਕਿ ਹੜ੍ਹਾਂ ਕਾਰਨ ਹੁਣ ਤੱਕ 200 ਤੋਂ ਵੱਧ ਪਿੰਡਾਂ ਦੇ ਲਗਭਗ 25 ਹਜ਼ਾਰ ਪਰਿਵਾਰ ਬੇ-ਘਰ ਹੋਏ ਹਨ | ਪੰਜਾਬ ਦੀ ਸਥਿਤੀ ਦੇ ਸਮੁੱਚੇ ਹਾਲਾਤਾਂ ਤੇ ਆਪਣਾ ਪ੍ਰਤੀਕਰਮ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਮੁੱਖ ਸੇਵਾਦਾਰ ਜਥੇਦਾਰ ਤੀਰਥ ਸਿੰਘ ਮਾਹਲਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸੁਖਚਰਨ ਸਿੰਘ ਸ਼ਿੰਦਾ ਠੱਠੀ ਭਾਈ ਨੇ ਕਿਹਾ ਕਿ ਅੱਜ ਲੋਕਾਂ ਨੂੰ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਵਿੱਤੀ ਮੁਆਵਜ਼ੇ, ਤੁਰੰਤ ਰਾਹਤ ਸਮੱਗਰੀ ਅਤੇ ਪੁਨਰਵਾਸ ਯੋਜਨਾਵਾਂ ਦੀ ਸਖ਼ਤ ਲੋੜ ਹੈ, ਪਰ ਅਫ਼ਸੋਸ ਪੰਜਾਬ ਸਰਕਾਰ ਕਿਸੇ ਵੱਡੇ ਰਾਹਤ ਪੈਕੇਜ ਦਾ ਐਲਾਨ ਕਰਨ ਦੀ ਬਜਾਏ ਸਿਰਫ਼ ਲੰਗਰਾਂ 'ਚ ਪ੍ਰਸ਼ਾਦੇ ਵਰਤਾਉਣ ਦੀਆਂ ਫ਼ੋਟੋਆਂ ਖਿਚਵਾ ਕੇ ਲੋਕਾਂ ਨੂੰ ਦਿਖਾਵਾ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਅਜੇ ਤੱਕ ਹੜ ਪੀੜਤਾਂ ਲਈ ਘਰ ਬਣਾਉਣ ਜਾਂ ਘੱਟੋ-ਘੱਟ ਪ੍ਰਤੀ ਪਰਿਵਾਰ ਦੀ ਤੁਰੰਤ ਸਹਾਇਤਾ ਵਰਗਾ ਕੋਈ ਵੀ ਪੱਕਾ ਐਲਾਨ ਸਾਹਮਣੇ ਨਹੀਂ ਆਇਆ | ਉਨ੍ਹਾਂ ਮੰਗ ਕੀਤੀ ਕਿ ਤੁਰੰਤ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਮਿਲ ਕੇ ਹੜ ਪੀੜਤਾਂ ਦੀ ਪੁਨਰਵਾਸ ਲਈ ਵੱਡੇ ਰਾਹਤ ਪੈਕੇਜ ਦਾ ਐਲਾਨ ਕੀਤਾ ਜਾਣਾ ਚਾਹੀਦਾ ਹੈ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਬਾਬਾ ਤੇਗ਼ਾ ਸਿੰਘ ਦੇ ਪਾਵਨ ਸਥਾਨ ਚੰਦ ਪੁਰਾਣੇ ਤੋਂ ਨਗਰ ਕੀਰਤਨ ਅਨੰਦਪੁਰ ਸਾਹਿਬ ਲਈ ਰਵਾਨਾ ਅਗਲੀ ਖ਼ਬਰ ਠੱਠੀ ਭਾਈ ਵਿਖੇ ਬਾਰਿਸ਼ ਦੇ ਪਾਣੀ ਨਾਲ ਓਵਰਫ਼ਲੋ ਹੋਏ ਛੱਪੜਾਂ ਦਾ ਗੰਦਾ ਪਾਣੀ ਘਰਾਂ ਅੰਦਰ ਵੜਿਆ <br/>
Ad Position 24