14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਸ਼ਹੀਦ ਬਾਬਾ ਤੇਗ਼ਾ ਸਿੰਘ ਦੇ ਪਾਵਨ ਸਥਾਨ ਚੰਦ ਪੁਰਾਣੇ ਤੋਂ ਨਗਰ ਕੀਰਤਨ ਅਨੰਦਪੁਰ ਸਾਹਿਬ ਲਈ ਰਵਾਨਾ

Ad Position 21
No active advertisement
ਜਥੇਦਾਰ ਬਾਬਾ ਮੇਜਰ ਸਿੰਘ ਸੋਢੀ, ਸੰਤ ਬਾਬਾ ਗੁਰਦੀਪ ਸਿੰਘ ਤੇ ਹੋਰ | <br/> 06-09-2025
ਬਾਘਾ ਪੁਰਾਣਾ, 5 ਸਤੰਬਰ ( ਟਿੰਕੂ ਕਾਠਪਾਲ)-ਸ਼ੋ੍ਰਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 364ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਦਸਮੇਸ਼ ਤਰਨਾ ਦਲ ਪੰਜਵਾਂ ਨਿਸ਼ਾਨ ਦੀ ਰਹਿਨੁਮਾਈ ਹੇਠ ਸੰਤ ਬਾਬਾ ਗੁਰਦੀਪ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਸਹੀਦ ਬਾਬਾ ਤੇਗ਼ਾ ਸਿੰਘ ਚੰਦ ਪੁਰਾਣਾ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਜੀ ਚੰਦ ਪੁਰਾਣਾ ਤੋਂ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਸਜਾਇਆ ਗਿਆ | ਇਸ ਮੌਕੇ ਬਾਬਾ ਗੁਰਦੀਪ ਸਿੰਘ ਵਲੋਂ ਪੰਜ ਪਿਆਰਿਆਂ ਅਤੇ ਜਥੇਦਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਹ ਕੀਰਤਨ ਵੱਖ-ਵੱਖ ਥਾਵਾਂ ਤੇ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਚਮਕੌਰ ਸਾਹਿਬ ਰਾਤ ਦਾ ਪੜਾਅ ਕਰੇਗਾ ਉਪਰੰਤ 5 ਸਤੰਬਰ ਨੂੰ ਤਖਤ ਸ੍ਰੀ ਅਨੰਦਪੁਰ ਸਾਹਿਬ ਪਹੁੰਚੇਗਾ | ਨਗਰ ਕੀਰਤਨ ਦੀ ਰਵਾਨਗੀ ਮੌਕੇ ਸੰਗਤਾਂ ਦੇ ਸਨਮੁਖ ਹੁੰਦਿਆਂ ਸੰਤ ਬਾਬਾ ਗੁਰਦੀਪ ਸਿੰਘ ਨੇ ਕਿਹਾ ਕਿ ਜਦੋਂ ਨੌਵੇਂ ਪਾਤਿਸਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਹੋਈ, ਉਸ ਵਕਤ ਸਖ਼ਤ ਪਹਿਰਿਆਂ 'ਚੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪਵਿੱਤਰ ਸੀਸ ਭਾਈ ਜੈਤਾ ਜੀ ਨੇ ਚੁੱਕ ਕੇ ਦੁਸ਼ਾਲੇ ਵਿਚ ਲਪੇਟ ਕੇ ਸ੍ਰੀ ਅਨੰਦਪੁਰ ਸਾਹਿਬ ਨੂੰ ਚਾਲੇ ਪਾ ਦਿੱਤੇ | ਮੰਜ਼ਿਲਾਂ ਕੱਟਦੇ ਹੋਏ ਡਰਾਵਣੇ ਜੰਗਲਾਂ ਦੀ ਪ੍ਰਵਾਹ ਨਾ ਕਰਦਿਆਂ ਸ੍ਰੀ ਕੀਰਤਪੁਰ ਸਾਹਿਬ ਪੁੱਜੇ ਬਾਲ ਗੋਬਿੰਦ ਰਾਏ ਨੇ ਭਾਈ ਜੈਤਾ ਜੀ ਨੂੰ ਆਪਣੀ ਛਾਤੀ ਨਾਲ ਲਗਾ ਕੇ ਰੰਘਰੇਟਾ, ਗੁਰੂ ਕੇ ਬੇਟਾ ਕਿਹਾ, ਅੰਮਿ੍ਤ ਛਕਣ ਤੋਂ ਬਾਅਦ ਭਾਈ ਜੈਤਾ ਤੋਂ ਜੀਵਨ ਸਿੰਘ ਬਣ ਗਏ | ਸਾਨੂੰ ਚਾਹੀਦਾ ਹੈ ਕਿ ਅਸੀਂ ਆਪਣੀ ਨੌਜਵਾਨ ਪੀੜ੍ਹੀ ਨੂੰ ਸ਼ੋ੍ਰਮਣੀ ਸ਼ਹੀਦ ਬਾਬਾ ਜੀਵਨ ਸਿੰਘ ਦੀਆਂ ਲਾ ਮਿਸਾਲ ਕੁਰਬਾਨੀਆਂ ਤੋਂ ਜਾਣੂੰ ਕਰਵਾਈਏ | ਇਸ ਮੌਕੇ ਬਾਬਾ ਜਸਵੰਤ ਸਿੰਘ ਰੋਡਿਆਂ ਵਾਲੇ, ਬਾਬਾ ਬਲਕਾਰ ਸਿੰਘ, ਮਾਲਵਾ ਜੋਨ ਜਥੇਦਾਰ ਬਾਬਾ ਸੁਖਦੇਵ ਸਿੰਘ, ਜਥੇਦਾਰ ਹਰਜਸ ਸਿੰਘ, ਚੇਅਰਮੈਨ ਜਥੇਦਾਰ ਸੰਦੀਪ ਸਿੰਘ, ਜਥੇਦਾਰ ਗੁਰਭੇਜ ਸਿੰਘ ਲੰਗੇਆਣਾ, ਜਥੇਦਾਰ ਹਰਨੇਕ ਸਿੰਘ, ਜਥੇਦਾਰ ਜਗਦੀਪ ਸਿੰਘ ਖ਼ਾਲਸਾ ਚੰਦ ਪੁਰਾਣਾ, ਜਸਵੰਤ ਸਿੰਘ ਖ਼ਾਲਸਾ ਉਦੇ ਸਿੰਘ ਫ਼ੌਜ, ਜਥੇਦਾਰ ਸੁਖਦੇਵ ਸਿੰਘ ਜਗਰਾਉਂ, ਭਾਈ ਬਲਦੇਵ ਸਿੰਘ ਘਨੱਈਆ ਮੋਗਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ | ਇਸ ਮੌਕੇ ਜਥੇਦਾਰ ਬਲਦੇਵ ਸਿੰਘ ਇੰਚਾਰਜ ਮਾਲਵਾ ਜੋਨ ਨੇ ਕਿਹਾ ਸ਼ੋ੍ਰਮਣੀ ਸ਼ਹੀਦ ਬਾਬਾ ਜੀਵਨ ਸਿੰਘ ਦਾ ਇਹ ਨਗਰ ਕੀਰਤਨ ਦੇ ਕੀਤੇ ਉਪਰਾਲੇ ਲਈ ਸੰਤ ਬਾਬਾ ਗੁਰਦੀਪ ਸਿੰਘ ਦੇ ਧੰਨਵਾਦੀ ਹਾਂ | ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੀ ਵਾਪਸੀ ਵੀ ਗੁਰਦੁਆਰਾ ਸਹੀਦ ਬਾਬਾ ਤੇਗ਼ਾ ਸਿੰਘ ਜੀ ਦੇ ਪਾਵਨ ਅਸਥਾਨ 'ਤੇ ਆ ਕੇ ਹੀ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਮੋਗਾ ਸ਼ਹਿਰ ਦੇ ਮੇਨ ਬਾਜ਼ਾਰ 'ਚ ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੇ ਦਾਖ਼ਲੇ 'ਤੇ ਪਾਬੰਦੀ <br/> ਅਗਲੀ ਖ਼ਬਰ ਪੰਜਾਬ ਦੇ ਲੋਕਾਂ ਨੂੰ ਕੁਦਰਤੀ ਆਫ਼ਤਾਂ ਤੋਂ ਬਚਾਉਣ ਲਈ ਪੰਜਾਬ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ-ਜਥੇਦਾਰ ਮਾਹਲਾ...
Ad Position 24