14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਹੜ੍ਹਾਂ ਦੀ ਸਮੱਸਿਆ ਤੋਂ ਬਾਅਦ ਮੁੜ ਵਸੇਬੇ ਲਈ ਨਵੀਂ ਰਣਨੀਤੀ ਦੀ ਲੋੜ-ਜਥੇਦਾਰ ਰਣਸੀਂਹ <br/>

Ad Position 21
No active advertisement
ਅਜੀਤ ਡੈਸਕ 06-09-2025
ਮੋਗਾ, 5 ਸਤੰਬਰ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਯੂਨਾਈਟਿਡ ਅਕਾਲੀ ਦਲ ਜ਼ਿਲ੍ਹਾ ਮੋਗਾ ਦੇ ਅਹੁਦੇਦਾਰਾਂ ਦੀ ਬੈਠਕ ਸੱਦੀ ਗਈ ਜਿਸ ਦੀ ਅਗਵਾਈ ਜਥੇਦਾਰ ਬੂਟਾ ਸਿੰਘ ਰਣਸੀਂਹ ਨੇ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਏ ਹੋਏ ਹੜ੍ਹਾਂ ਦੀ ਮਾਰ ਬਹੁਤ ਮੰਦਭਾਗੀ ਹੈ | ਇਨ੍ਹਾਂ ਹੜ੍ਹਾਂ ਵਿਚ ਪੰਜਾਬ ਦੇ ਲੋਕ ਆਰਥਿਕ ਪੱਖੋਂ ਲੁੱਟੇ ਅਤੇ ਪੱਟੇ ਗਏ ਜਿਸ ਦੀ ਮੁੱਖ ਵਜ੍ਹਾ ਪੰਜਾਬ ਸਰਕਾਰ ਦੀ ਨਾਲਾਇਕੀ ਅਤੇ ਭਾਰਤੀ ਸਿਸਟਮ ਦੀ ਅਣਗਹਿਲੀ ਹੈ | ਉਨ੍ਹਾਂ ਕਿਹਾ ਕਿ ਬਾਰਿਸ਼ਾਂ ਦਾ ਅਨੁਮਾਨ ਹੋਣ ਦੇ ਬਾਵਜੂਦ ਵੀ ਡੈਮਾਂ 'ਚੋਂ ਸਮੇਂ ਸਿਰ ਪਾਣੀ ਨਾ ਕੱਢਣਾ ਬਹੁਤ ਮੰਦਭਾਗਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੇ ਕਦੇ ਗ਼ੌਰ ਨਾ ਕਰਨ ਕਰ ਕੇ ਆਜ਼ਾਦੀ ਤੋਂ ਬਾਅਦ ਵੀ ਇਨ੍ਹਾਂ ਦਰਿਆਵਾਂ ਨੂੰ ਕਦੇ ਵੀ ਨਹਿਰੀ ਰੂਪ ਨਹੀਂ ਦਿੱਤਾ ਗਿਆ ਅਤੇ ਨਾ ਹੀ ਕੋਈ ਦਰਿਆ ਦੀ ਰੂਪ-ਰੇਖਾ ਘੜੀ ਗਈ | ਜਿਸ ਦਾ ਨਤੀਜਾ ਇਹ ਨਿਕਲਿਆ ਕਿ ਮੌਜੂਦਾ ਹਾਲਾਤਾਂ ਵਿਚ ਪੰਜਾਬ ਦੇ ਹਜ਼ਾਰਾਂ ਪਿੰਡਾਂ ਦੇ ਲੋਕਾਂ ਦੇ ਘਰ ਉੱਜੜ ਗਏ, ਪਸ਼ੂ ਪਾਣੀ ਵਿਚ ਰੁੜ੍ਹ ਗਏ, ਕਈ ਮੌਤਾਂ ਹੋ ਗਈਆਂ | ਇਸ ਕਰ ਕੇ ਇਨ੍ਹਾਂ ਹਜ਼ਾਰਾਂ ਪਿੰਡਾਂ ਦੇ ਲੋਕਾਂ ਦਾ ਮੁੜ ਵਸੇਬਾ ਹੋਣ ਲਈ ਕਈ ਸਾਲ ਲੱਗ ਜਾਣਗੇ | ਉਨ੍ਹਾਂ ਦੇਸ਼-ਵਿਦੇਸ਼ ਵਿਚ ਰਹਿੰਦੇ ਪੰਜਾਬੀ ਭਾਈਚਾਰੇ ਨੂੰ ਅਪੀਲ ਕੀਤੀ ਕਿ ਹੜ੍ਹਾਂ ਦੀ ਸਥਿਤੀ ਕੰਟਰੋਲ ਹੋਣ ਤੋਂ ਬਾਅਦ ਇਨ੍ਹਾਂ ਲੋਕਾਂ ਦੇ ਮੁੜ ਵਸੇਬੇ ਲਈ ਵੱਧ ਤੋਂ ਵੱਧ ਯਤਨ ਕੀਤੇ ਜਾਣ | ਇਸ ਮੌਕੇ ਭਾਈ ਹਰਪ੍ਰੀਤ ਸਿੰਘ ਧੱਲੇਕੇ ਅਤੇ ਗੁਰਲਾਭ ਸਿੰਘ ਧਰਮਕੋਟ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕਾ ਡਾ. ਅਰੋੜਾ ਨੇ ਪਿੰਡ ਮੰਡੀਰਾ ਕਲਾਂ 'ਚ ਘਰ ਦੇ ਮਾਲਕ ਨੂੰ ਘਰ ਦੀ ਉਸਾਰੀ ਲਈ ਨਕਦੀ ਦੀ ਪਹਿਲੀ ਕਿਸ਼ਤ ਦਿੱਤੀ... ਅਗਲੀ ਖ਼ਬਰ ਮੋਗਾ ਸ਼ਹਿਰ ਦੇ ਮੇਨ ਬਾਜ਼ਾਰ 'ਚ ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੇ ਦਾਖ਼ਲੇ 'ਤੇ ਪਾਬੰਦੀ <br/>
Ad Position 24