ਮੋਗਾ, 5 ਸਤੰਬਰ (ਸੁਰਿੰਦਰਪਾਲ ਸਿੰਘ)-ਸ਼ਹੀਦ ਭਗਤ ਸਿੰਘ ਬਲੱਡ ਸੇਵਾ ਸੁਸਾਇਟੀ ਮੋਗਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 6 ਸਤੰਬਰ ਸਨਿੱਚਰਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ 8ਵਾਂ ਸਵੈ ਇੱਛੁਕ ਵਿਸ਼ਾਲ ਖ਼ੂਨਦਾਨ ਕੈਂਪ ਸਥਾਨਕ ਸ਼ਹਿਰ ਦੇ ਗੁਰਦੁਆਰਾ ਬੀਬੀ ਕਾਹਨ ਕੌਰ ਵਿਖੇ ਲਗਾਇਆ ਜਾ ਰਿਹਾ ਹੈ | ਕਲੱਬ ਦੇ ਪ੍ਰਧਾਨ ਗੁਰਜੋਤ ਸਿੰਘ ਤੇ ਚੇਅਰਮੈਨ ਰਾਘਵ ਸ਼ਰਮਾ ਨੇ ਦੱਸਿਆ ਕਿ ਖ਼ੂਨਦਾਨ ਕੈਂਪ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਸੰਸਥਾ ਵਲੋਂ ਲਗਾਏ ਜਾ ਰਹੇ ਖ਼ੂਨਦਾਨ ਕੈਂਪ ਨੂੰ ਲੈ ਕੇ ਖ਼ੂਨਦਾਨੀਆਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ |