14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਰਾਜਿੰਦਰ ਸਿੰਘ ਡੱਲਾ ਵਲੋਂ ਹੜ੍ਹ ਪ੍ਰਭਾਵਿਤ ਏਰੀਏ 'ਚ ਨਿਭਾਈਆਂ ਜਾਂਦੀਆਂ ਸੇਵਾਵਾਂ ਸ਼ਲਾਘਾਯੋਗ-ਭਾਰਤੀ, ਧਰਮਕੋਟ <br/>

Ad Position 21
No active advertisement
ਅਜੀਤ ਡੈਸਕ 06-09-2025
ਫ਼ਤਿਹਗੜ੍ਹ ਪੰਜਤੂਰ, 5 ਸਤੰਬਰ (ਜਸਵਿੰਦਰ ਸਿੰਘ ਪੋਪਲੀ)-ਹਲਕਾ ਧਰਮਕੋਟ 'ਚ ਦਰਿਆ ਸਤਲੁਜ ਦੇ ਪਾਣੀ ਦੀ ਮਾਰ ਵਿਚ ਆਏ ਪਿੰਡਾਂ ਦੇ ਵਸਨੀਕਾਂ 'ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਾਜਿੰਦਰ ਸਿੰਘ ਡੱਲਾ ਲਗਾਤਾਰ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ ਜੋ ਬਹੁਤ ਸ਼ਲਾਘਾਯੋਗ ਕਾਰਜ ਹੈ | ਸ਼੍ਰੋਮਣੀ ਅਕਾਲੀ ਦਲ (ਸ਼ਹਿਰੀ) ਜ਼ਿਲ੍ਹਾ ਮੋਗਾ ਦੇ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਧਰਮਕੋਟ ਨੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਸਾਡੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਆਗੂ ਅਤੇ ਵਰਕਰਾਂ ਨੂੰ ਹੜ੍ਹ ਪੀੜਤਾਂ ਦੀ ਮਦਦ ਲਈ ਕਿਹਾ ਗਿਆ ਸੀ ਜਿਸ ਦੇ ਅਨੁਸਾਰ ਹੀ ਸਾਡੇ ਵੱਡੇ ਵੀਰ ਰਾਜਿੰਦਰ ਸਿੰਘ ਡੱਲਾ ਦੀ ਟੀਮ ਵਲੋਂ 25 ਤਰੀਕ ਤੋਂ ਲੈ ਕੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਵਿਚ ਉਨ੍ਹਾਂ ਦੀ ਜ਼ਰੂਰਤ ਅਨੁਸਾਰ ਲੋੜੀਦਾ ਸਾਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ | ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਮੋਗਾ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਵਲੋਂ ਵੀ ਲੋਕਾਂ ਵਿਚ ਜਰੂਰੀ ਰਸਦ ਦੀਆਂ ਕਿੱਟਾਂ ਵੰਡੀਆਂ ਗਈਆਂ | ਇਸ ਸਮੇਂ ਉਨ੍ਹਾਂ ਦੇ ਨਾਲ ਸਰਕਲ ਢੋਲੇਵਾਲਾ ਦੇ ਪ੍ਰਧਾਨ ਨਿਸ਼ਾਨ ਸਿੰਘ ਮੂਸੇਵਾਲਾ, ਸਰਕਲ ਪ੍ਰਧਾਨ ਚਰਨਜੀਤ ਸਿੰਘ ਮੂਸੇਵਾਲਾ, ਨੰਬਰਦਾਰ ਜੋਗਿੰਦਰ ਸਿੰਘ ਸੈਦ ਜਲਾਲਪੁਰ, ਹਰਚਰਨ ਸਿੰਘ, ਨਿਰਵੈਰ ਸਿੰਘ ਸੈਦ ਮੁਹੰਮਦ ਅਤੇ ਨਿਸ਼ਾਨ ਸਿੰਘ ਸ਼ੇਰਪੁਰ, ਸਰਕਲ ਪ੍ਰਧਾਨ ਬਲਜੀਤ ਸਿੰਘ ਕੰਗ, ਜੋਗਿੰਦਰ ਸਿੰਘ ਸੰਧੂ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤਾਂ ਲਈ ਵਾਰਿਸ ਪੰਜਾਬ ਦੇ ਨੇ ਆਪਣੀ ਟੀਮ ਸਮੇਤ ਵੰਡੀ ਸਮੱਗਰੀ <br/> ਅਗਲੀ ਖ਼ਬਰ ਪੰਚਾਇਤ ਘਰ ਜਲਾਲਾਬਾਦ ਪੂਰਬੀ 'ਚ ਟੀ.ਬੀ. ਸੰਬੰਧੀ ਲੋਕਾਂ ਨੂੰ ਜਾਗਰੂਕ ਕੀਤਾ <br/>
Ad Position 24