ਕੋਟ ਈਸੇ ਖਾਂ, 5 ਸਤੰਬਰ (ਗੁਰਮੀਤ ਸਿੰਘ ਖ਼ਾਲਸਾ)-ਪੰਜਾਬ ਇਸ ਸਮੇਂ ਹੜ ਦੀ ਮਾਰ ਹੇਠ ਹੈ, ਜਿਸ ਕਾਰਨ ਸਥਿਤੀ ਬਹੁਤ ਨਾਜ਼ੁਕ ਬਣੀ ਹੋਈ ਹੈ | ਇਸ ਕਾਰਨ ਇਸ ਵਾਰ ਸਤੰਬਰ ਮਹੀਨੇ ਦੀ ਪਹਿਲੇ ਐਤਵਾਰ ਹੋਣ ਵਾਲੀ ਨਵ ਪੰਜਾਬੀ ਸਾਹਿਤ ਸਭਾ ਦੀ ਮਹੀਨਾਵਾਰ ਮੀਟਿੰਗ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਇਹ ਜਾਣਕਾਰੀ ਦਿੰਦਿਆਂ ਨਵ ਪੰਜਾਬੀ ਸਾਹਿਤ ਸਭਾ ਦੇ ਪ੍ਰਧਾਨ ਮਾਸਟਰ ਸ਼ਮਸ਼ੇਰ ਸਿੰਘ ਅਤੇ ਸਕੱਤਰ ਵਿਵੇਕ ਕੋਟ ਈਸੇ ਖਾਂ ਨੇ ਪੈੱ੍ਰਸ ਨੂੰ ਦੱਸਿਆ ਕਿ ਪੰਜਾਬ ਵਿੱਚ ਸਥਿਤੀ ਠੀਕ ਹੋਣ 'ਤੇ ਮੁੜ ਸਾਹਿਤਕ ਸਰਗਰਮੀਆਂ ਸ਼ੁਰੂ ਕੀਤੀਆਂ ਜਾਣਗੀਆਂ ਅਤੇ ਸਭਾ ਦੇ ਸਮੂਹ ਮੈਂਬਰਾਂ ਨੂੰ ਇਸ ਬਾਰੇ ਜਾਣਕਾਰੀ ਬਾਅਦ ਵਿਚ ਪੁੱਜਦੀ ਕਰ ਦਿੱਤੀ ਜਾਵੇਗੀ |