14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਪੰਜਾਬ ਦੇ ਲੋਕਾਂ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਵਾਸੀਆਂ ਨੂੰ ਨਵੇਂ ਅਕਾਲੀ ਦਲ ਤੋਂ ਵੱਡੀਆਂ ਆਸਾਂ-ਮਠਾੜੂ <br/>

Ad Position 21
No active advertisement
ਅਜੀਤ ਡੈਸਕ 06-09-2025
ਠੱਠੀ ਭਾਈ, 5 ਸਤੰਬਰ (ਜਗਰੂਪ ਸਿੰਘ ਮਠਾੜੂ)-ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ 'ਚ ਹੜ੍ਹ ਪੀੜਤਾਂ ਲਈ ਹਰ ਤਰ੍ਹਾਂ ਦੀ ਰਾਹਤ ਸਮੱਗਰੀ ਲੈ ਕੇ ਪੰਜਾਬ ਦੇ ਲੋਕਾਂ ਦੀ ਸੇਵਾ ਕਰ ਰਹੇ ਨਵੇਂ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵਲੋਂ ਕੀਤੇ ਜਾ ਰਹੇ ਉਪਰਾਲੇ ਬੇਹੱਦ ਸ਼ਲਾਘਾਯੋਗ ਹਨ | ਇਸ ਸਬੰਧੀ ਗੱਲਬਾਤ ਕਰਦਿਆਂ ਜ਼ਿਲ੍ਹਾ ਆਗੂ ਰੇਸ਼ਮ ਸਿੰਘ ਮਠਾੜੂ ਠੱਠੀ ਭਾਈ ਨੇ ਕਿਹਾ ਕਿ ਪੰਜਾਬ ਦੇ ਭਲੇ ਨੂੰ ਲੈ ਕੇ ਜਿੱਥੇ ਨਵੇਂ ਅਕਾਲੀ ਦਲ ਦੀ ਹੋਂਦ ਵਿਚ ਵੱਡਾ ਉਭਾਰ ਆਇਆ ਹੈ, ਉੱਥੇ ਪੰਜਾਬ ਦੇ ਲੋਕਾਂ ਨੂੰ ਵੀ ਇਸ ਪਾਰਟੀ ਤੋਂ ਵੱਡੀ ਆਸ ਬੱਝੀ ਹੈ | ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਨਵੇਂ ਅਕਾਲੀ ਦਲ ਵਲੋਂ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਤਰਨ ਤਾਰਨ ਸਮੇਤ ਕਈ ਜ਼ਿਲਿ੍ਹਆਂ ਵਿਚ ਹੜ੍ਹਾਂ ਨਾਲ ਪ੍ਰਭਾਵਿਤ ਪਰਿਵਾਰਾਂ ਤੱਕ ਸੁੱਕਾ ਰਾਸ਼ਨ ਅਤੇ ਹੋਰ ਸਮੱਗਰੀ ਵੰਡੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਨਿਸ਼ਕਾਮ ਸੇਵਾ ਭਾਵ ਤੇ ਸੇਵਾ ਭਾਰਤੀ ਮੋਗਾ ਨੇ ਰਾਸ਼ਨ ਵੰਡਿਆ <br/> ਅਗਲੀ ਖ਼ਬਰ ਪੰਜਾਬ ਦੀ ਨਾਜ਼ੁਕ ਸਥਿਤੀ ਕਾਰਨ ਸਾਹਿਤ ਸਭਾ ਦੀ ਬੈਠਕ ਮੁਲਤਵੀ
Ad Position 24