ਨਿਹਾਲ ਸਿੰਘ ਵਾਲਾ, 5 ਸਤੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅਤੇ ਚੇਅਰਮੈਨ ਖਣਮੁੱਖ ਭਾਰਤੀ ਪੱਤੋ ਦੀ ਅਗਵਾਈ 'ਚ ਪੱਤੋ ਹੀਰਾ ਸਿੰਘ ਵਿਖੇ ਅਧਿਆਪਕ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਲੈਕਚਰਾਰ ਅਮਰਜੀਤ ਸਿੰਘ ਬਰਾੜ ਅਤੇ ਮੁੱਖ ਅਧਿਆਪਕਾ ਬਸੰਤ ਕੌਰ ਬਰਾੜ ਦਾ ਵਧੀਆ ਸੇਵਾਵਾਂ ਬਦਲੇ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਖਣਮੁੱਖ ਭਾਰਤੀ ਪੱਤੋ ਨੇ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਧਿਆਪਕ ਇੱਕ ਮੋਮਬੱਤੀ ਦੇ ਸਾਮਾਨ ਹੁੰਦਾ ਹੈ ਜੋ ਆਪ ਬਲ ਕੇ ਸਮਾਜ ਨੂੰ ਰੌਸ਼ਨ ਕਰਦਾ ਹੈ | ਉਨ੍ਹਾਂ ਕਿਹਾ ਕਿ ਮੱਧਕਾਲੀਨ ਤੋਂ ਹੀ ਅਧਿਆਪਕ ਨੂੰ ਗੁਰੂ ਦਾ ਦਰਜਾ ਪ੍ਰਾਪਤ ਹੈ ਅਤੇ ਅਧਿਆਪਕ ਦੇਸ਼ ਦੇ ਨਿਰਮਾਤਾ ਵਜੋਂ ਆਪਣੀ ਭੂਮਿਕਾ ਨਿਭਾਉਂਦਾ ਹੈ | ਇਸ ਮੌਕੇ ਪੰਜਾਬ ਗੌਰਮਿੰਟ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਭਜਨ ਸਿੰਘ ਗਿੱਲ, ਡਾ. ਪ੍ਰੀਤਮ ਸਿੰਘ, ਤਰਸੇਮ ਕੁਮਾਰ, ਹਰਮੰਦਰ ਸਿੰਘ, ਸੁਖਵਿੰਦਰ ਸਿੰਘ ਉਰਫ਼ ਭਿੱਲਾ, ਜਗਤਾਰ ਸਿੰਘ, ਸੁਖਵਿੰਦਰ ਸਿੰਘ, ਛਟਦੱਮਣ ਭਾਗ ਆਦਿ ਹਾਜ਼ਰ ਸਨ |