14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਵਿਦਿਆਰਥੀ ਕੌਂਸਲ ਚੋਣਾਂ 'ਚ ਅਸ਼ਮੀਤ ਸਿੰਘ ਤਖ਼ਤੂਪੁਰਾ ਬਣੇ ਉਪ ਪ੍ਰਧਾਨ <br/>

Ad Position 21
No active advertisement
ਅਜੀਤ ਡੈਸਕ 06-09-2025
ਨਿਹਾਲ ਸਿੰਘ ਵਾਲਾ, 5 ਸਤੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਵਿਦਿਆਰਥੀ ਕੌਂਸਲ ਦੀਆਂ ਹੋਈਆਂ ਚੋਣਾਂ 'ਚ ਜ਼ਿਲ੍ਹਾ ਮੋਗਾ ਦੇ ਇਤਿਹਾਸਕ ਪਿੰਡ ਤਖ਼ਤੂਪੁਰਾ ਦੇ ਅਸ਼ਮੀਤ ਸਿੰਘ ਸਪੁੱਤਰ ਬੀ.ਡੀ.ਪੀ.ਓ. ਬਲਜੀਤ ਸਿੰਘ ਬੱਗਾ ਅਤੇ ਪੋਤਰਾ ਸਵ. ਮਾਸਟਰ ਪ੍ਰਤਾਪ ਸਿੰਘ ਦਾ ਉਪ ਪ੍ਰਧਾਨ ਚੁਣੇ ਜਾਣ 'ਤੇ ਉਨ੍ਹਾਂ ਦੇ ਜੱਦੀ ਪਿੰਡ ਤਖ਼ਤੂਪੁਰਾ ਸਾਹਿਬ ਵਿਖੇ ਖ਼ੁਸ਼ੀਆਂ ਭਰਿਆ ਮਾਹੌਲ ਬਣਿਆ ਹੋਇਆ ਹੈ | ਇਸ ਜਿੱਤ ਦੀ ਖ਼ੁਸ਼ੀ ਦੀ ਪਰਿਵਾਰ ਨੂੰ ਮੁਬਾਰਕਬਾਦ ਦਿੰਦਿਆਂ ਸਾਬਕਾ ਸਰਪੰਚ ਗੁਰਮੇਲ ਸਿੰਘ ਤਖ਼ਤੂਪੁਰਾ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ 'ਚ ਹੋਈਆਂ ਵਿਦਿਆਰਥੀ ਕੌਂਸਲ ਚੋਣਾਂ 'ਚ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਸੋਚ ਨੂੰ ਪ੍ਰਣਾਈ ਹੋਈ ਵਿਦਿਆਰਥੀ ਜਥੇਬੰਦੀ 'ਸੱਥ' ਵਲੋਂ ਚੋਣ ਲੜ ਰਹੇ ਸਨ | ਉਨ੍ਹਾਂ ਨੇ 3478 ਵੋਟਾਂ ਪ੍ਰਾਪਤ ਕਰਕੇ ਜਿੱਤ ਪ੍ਰਾਪਤ ਕਰਦਿਆਂ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਸੋਚ ਨੂੰ ਪੰਥਕ ਸੋਚ ਵਜੋਂ ਮੁੜ ਉਜਾਗਰ ਕਰਦਿਆਂ ਮਾਲਵੇ ਦੇ ਤਿੰਨ ਪਾਤਸ਼ਾਹੀਆਂ ਦੀ ਚਰਨਛੋਹ ਪ੍ਰਾਪਤ ਪਿੰਡ ਤਖ਼ਤੂਪੁਰਾ ਸਾਹਿਬ ਦਾ ਨਾਮ ਰਾਸ਼ਟਰੀ ਪੱਧਰ ਦੇ ਰੌਸ਼ਨ ਕਰ ਦਿੱਤਾ ਹੈ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ, ਬਰਜਿੰਦਰ ਸਿੰਘ ਮੱਖਣ ਬਰਾੜ, ਜਥੇਦਾਰ ਬਲਦੇਵ ਸਿੰਘ ਮਾਣੂੰਕੇ, ਜਥੇਦਾਰ ਪ੍ਰੀਤਮ ਸਿੰਘ ਕੁੱਸਾ, ਪਿ੍ੰਸੀਪਲ ਸੁਖਚੈਨ ਸਿੰਘ ਢਿੱਲੋਂ, ਹਰਭੁਪਿੰਦਰ ਸਿੰਘ ਲਾਡੀ ਬੁੱਟਰ, ਪ੍ਰਧਾਨ ਭਜਨ ਸਿੰਘ ਗਿੱਲ, ਸੂਬੇਦਾਰ ਗੁਰਚਰਨ ਸਿੰਘ, ਲੈਕਚਰਾਰ ਗੁਰਿੰਦਰ ਸਿੰਘ, ਮਾਸਟਰ ਸਿਕੰਦਰ ਸਿੰਘ ਭਾਗੀਕੇ, ਠੇਕੇਦਾਰ ਗੁਰਿੰਦਰ ਸਿੰਘ ਤਖ਼ਤੂਪੁਰਾ, ਤਿ੍ਸਨ ਸਿੰਘ, ਸ਼ੰਕਰ ਸਿੰਘ, ਮੈਂਬਰ ਹਰਬੰਸ ਸਿੰਘ, ਜਗਜੀਤ ਸਿੰਘ ਭੁੱਟੋ, ਪ੍ਰਧਾਨ ਬਲਜਿੰਦਰ ਸਿੰਘ, ਮਨਜੀਤ ਸਿੰਘ ਸੰਮਤੀ ਮੈਂਬਰ, ਚੇਤ ਸਿੰਘ ਯੂ.ਐਸ.ਏ. ਆਦਿ ਵਲੋਂ ਮੁਬਾਰਕਾਂ ਦਿੱਤੀਆਂ ਗਈਆਂ | ਇਸ ਮੌਕੇ ਸਾਬਕਾ ਸਰਪੰਚ ਗੁਰਮੇਲ ਸਿੰਘ ਤਖ਼ਤੂਪੁਰਾ ਨੇ ਦੱਸਿਆ ਕਿ ਅਸ਼ਮੀਤ ਸਿੰਘ ਦੀ ਮਾਤਾ ਗੁਰਮੇਲ ਕੌਰ ਬਤੌਰ ਅਧਿਆਪਕਾ ਸਿੱਖਿਆ ਖੇਤਰ 'ਚ ਭੁਪਿੰਦਰਾ ਖ਼ਾਲਸਾ ਸਕੂਲ 'ਚ ਸੇਵਾਵਾਂ ਨਿਭਾ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤਾਂ ਦੇ ਅਸਲ ਹਮਦਰਦ ਬਣੇ ਸੁਖਬੀਰ-ਖ਼ਾਲਸਾ <br/> ਅਗਲੀ ਖ਼ਬਰ ਖ਼ਾਲਸਾ ਸੇਵਾ ਸੁਸਾਇਟੀ ਮੋਗਾ ਵਲੋਂ ਹੜ੍ਹ ਪ੍ਰਭਾਵਿਤ ਇਲਾਕੇ ਲਈ ਦਵਾਈਆਂ ਦੇਣ ਲਈ ਕਿੱਟਾਂ ਤਿਆਰ ਕੀਤੀਆਂ
Ad Position 24