14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਹੜ੍ਹ ਪੀੜਤਾਂ ਦੇ ਅਸਲ ਹਮਦਰਦ ਬਣੇ ਸੁਖਬੀਰ-ਖ਼ਾਲਸਾ <br/>

Ad Position 21
No active advertisement
ਅਜੀਤ ਡੈਸਕ 06-09-2025
ਮੋਗਾ, 5 ਸਤੰਬਰ (ਗੁਰਤੇਜ ਸਿੰਘ ਬੱਬੀ)-ਪੰਜਾਬ ਵਿਚ ਹੜ੍ਹ ਦੀ ਮਾਰ ਦਾ ਸੰਤਾਪ ਭੋਗ ਰਹੇ ਲੋਕਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਗੇ ਹੋ ਕੇ ਵੱਖ-ਵੱਖ ਜ਼ਿਲਿ੍ਹਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰ ਰਹੇ ਹਨ ਅਤੇ ਖੁੱਲ੍ਹ ਕੇ ਪੀੜਤ ਪਰਿਵਾਰਾਂ ਦੀ ਮਦਦ ਕਰ ਰਹੇ ਹਨ ਜਦ ਕਿ ਮੌਜੂਦਾ ਸਰਕਾਰ ਇਸ ਮਾਮਲੇ ਵਿਚ ਫ਼ੇਲ੍ਹ ਹੋ ਹੋਈ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਸਰਕਲ ਮਹਿਣਾ ਦੇ ਪ੍ਰਧਾਨ ਅਮਰਜੀਤ ਸਿੰਘ ਖ਼ਾਲਸਾ ਬੁੱਘੀਪੁਰਾ ਨੇ ਪ੍ਰੈੱਸ ਮੀਟਿੰਗ ਰਾਹੀਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੇ | ਉਨ੍ਹਾਂ ਕਿਹਾ ਕਿ ਜੋ ਫ਼ਰਜ਼ ਪੰਜਾਬ ਸਰਕਾਰ ਨੂੰ ਨਿਭਾਉਣਾ ਚਾਹੀਦਾ ਸੀ, ਉਹ ਨਹੀਂ ਨਿਭਾਇਆ ਜਾ ਰਿਹਾ ਅਤੇ ਸਰਕਾਰ ਦੀ ਇਹ ਲਾਪਰਵਾਹੀ ਨਿੰਦਣਯੋਗ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਖ਼ੁਦ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਅਤੇ ਲੋਕਾਂ ਨੂੰ ਵੱਡੇ ਪੱਧਰ 'ਤੇ ਡੀਜ਼ਲ ਤਰਪਾਲਾਂ, ਜਨਰੇਟਰ ਅਤੇ ਹੋਰ ਰਾਹਤ ਸਮਗਰੀ ਨਿਰਵਿਘਨ ਭੇਜ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤਾਂ ਦੇ ਅਸਲ ਹਮਦਰਦ ਬਣੇ ਸੁਖਬੀਰ-ਖ਼ਾਲਸਾ <br/> ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਵਿਦਿਆਰਥੀ ਕੌਂਸਲ ਚੋਣਾਂ 'ਚ ਅਸ਼ਮੀਤ ਸਿੰਘ ਤਖ਼ਤੂਪੁਰਾ ਬਣੇ ਉਪ ਪ੍ਰਧਾਨ <br/>
Ad Position 24