14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਮੋਗਾ-2 ਦੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 06-09-2025
ਮੋਗਾ, 5 ਸਤੰਬਰ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਮੋਗਾ-2 ਦੀ ਮੀਟਿੰਗ ਬਲਾਕ ਪ੍ਰਧਾਨ ਗੁਰਮੇਲ ਸਿੰਘ ਡਰੋਲੀ ਭਾਈ ਦੀ ਅਗਵਾਈ ਹੇਠ ਯੂਨੀਅਨ ਦਫ਼ਤਰ ਮੋਗਾ ਵਿਖੇ ਹੋਈ | ਮੀਟਿੰਗ ਦੀ ਕਾਰਵਾਈ ਬਲਾਕ ਜਰਨਲ ਸਕੱਤਰ ਬੰਤ ਸਿੰਘ ਨਿਧਾਂਵਾਲਾ ਨੇ ਚਲਾਈ | ਮੀਟਿੰਗ 'ਚ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ ਜਗਤਾਰ ਸਿੰਘ ਚੋਟੀਆਂ, ਜ਼ਿਲ੍ਹਾ ਮੀਤ ਪ੍ਰਧਾਨ ਮੋਦਨ ਸਿੰਘ ਨਿਧਾਂਵਾਲਾ, ਜ਼ਿਲ੍ਹਾ ਮੀਡੀਆ ਇੰਚਾਰਜ ਬਲਕਰਨ ਸਿੰਘ ਢਿੱਲੋਂ, ਜ਼ਿਲ੍ਹਾ ਆਗੂ ਗੁਰਮੇਲ ਸਿੰਘ ਡਗਰੂ, ਮੀਤ ਪ੍ਰਧਾਨ ਲਖਵਿੰਦਰ ਸਿੰਘ ਰੌਲੀ ਸ਼ਾਮਿਲ ਹੋਏ | ਬਲਾਕ ਪ੍ਰਧਾਨ ਗੁਰਮੇਲ ਸਿੰਘ ਡਰੋਲੀ ਤੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਨੇ ਕਿਹਾ ਕਿ ਜੋ ਪੰਜਾਬ ਅੰਦਰ ਹੜ੍ਹਾਂ ਦੀ ਮਾਰ ਪਈ ਹੈ | ਇਹ ਕੋਈ ਕੁਦਰਤੀ ਆਫ਼ਤਾਂ ਨਹੀਂ ਜੇਕਰ ਡੈਮ 25 ਤੋਂ 30 ਫ਼ੀਸਦੀ ਖਾਲੀ ਰੱਖੇ ਹੁੰਦੇ ਤਾਂ ਪੰਜਾਬ ਹੜ੍ਹਾਂ ਦੀ ਲਪੇਟ 'ਚ ਆਉਣ ਤੋਂ ਬਚ ਸਕਦਾ ਸੀ | ਹੜ੍ਹ ਦੇ ਆਉਣ ਨਾਲ ਕਿਸਾਨਾਂ ਦੀਆਂ ਫ਼ਸਲਾਂ ਅਤੇ ਲੋਕਾਂ ਦੇ ਮਕਾਨਾਂ ਦਾ ਵੀ ਬਹੁਤ ਵੱਡਾ ਨੁਕਸਾਨ ਹੋਇਆ ਹੈ ਜਿਸ ਦਾ ਅੰਦਾਜਾ ਪਾਣੀ ਦੇ ਘਟਨ ਤੋਂ ਬਾਅਦ ਹੀ ਪਤਾ ਲੱਗੇਗਾ | ਇਸ ਮੌਕੇ ਸੁਖਜੀਤ ਸਿੰਘ ਦਾਰਾਪੁਰ, ਰਾਜਪਾਲ ਸਿੰਘ, ਸਰਬਜੀਤ ਸਿੰਘ ਦਾਰਾਪੁਰ, ਜਸਵੀਰ ਸਿੰਘ ਇਕਾਈ ਪ੍ਰਧਾਨ ਚੋਟੀਆਂ ਖ਼ੁਰਦ, ਮੇਜਰ ਸਿੰਘ, ਦਰਸ਼ਨ ਸਿੰਘ, ਰਾਮਪਾਲ ਸਿੰਘ, ਮੇਜਰ ਸਿੰਘ, ਪਾਲ ਸਿੰਘ, ਬੂਟਾ ਸਿੰਘ ਸਮੇਤ ਕਿਸਾਨ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦਵਿੰਦਰਪਾਲ ਸਿੰਘ, ਪਰਮਜੀਤ ਕੌਰ ਅਤੇ ਸਤਵਿੰਦਰ ਕੌਰ ਪੰਜਾਬ ਭਵਨ ਸਰੀ ਕੈਨੇਡਾ ਵਲੋਂ ਅਧਿਆਪਕ ਦਿਵਸ ਮੌਕੇ ਸਨਮਾਨਿਤ <br/... ਅਗਲੀ ਖ਼ਬਰ ਸੀਤਾ ਸਵੰਬਰ ਕਲਾ ਕੇਂਦਰ ਵਲੋਂ ਰਾਮ-ਲੀਲ੍ਹਾ ਤੀਜੇ ਦਿਨ ਵੀ ਜਾਰੀ ਰਹੀ <br/>
Ad Position 24