14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਸਿਹਤ ਵਿਭਾਗ ਦੀ ਟੀਮ ਨੇ ਪਾਣੀ 'ਚ ਪੈਦਾ ਹੋਇਆ ਲਾਰਵਾ ਨਸ਼ਟ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 06-09-2025
ਠੱਠੀ ਭਾਈ, 5 ਸਤੰਬਰ (ਜਗਰੂਪ ਸਿੰਘ ਮਠਾੜੂ)-ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਖਮਨਦੀਪ ਕੌਰ ਦੀ ਅਗਵਾਈ ਹੇਠ ਪਿੰਡ ਠੱਠੀ ਭਾਈ 'ਚ ਡੇਂਗੂ ਵਿਰੋਧੀ ਮੁਹਿੰਮ ਚਲਾਈ ਗਈ | ਹਰ ਸ਼ੁੱਕਰਵਾਰ 'ਡੇਂਗੂ 'ਤੇ ਵਾਰ' ਮੁਹਿੰਮ ਤਹਿਤ ਐਸ.ਆਈ. ਜਸਵਿੰਦਰ ਸਿੰਘ, ਰਾਕੇਸ਼ ਕੁਮਾਰ ਹੈਲਥ ਵਰਕਰ, ਬਰੀਡ ਚੈੱਕਰ ਜਗਰੂਪ ਸਿੰਘ, ਬਰੀਡ ਚੈੱਕਰ ਸੁਰਿੰਦਰ ਸਿੰਘ ਆਦਿ ਟੀਮ ਮੈਂਬਰਾਂ ਵਲੋਂ ਘਰਾਂ ਦੇ ਅੰਦਰ ਤੇ ਬਾਹਰ ਪਾਣੀ ਦੇ ਸੋਮੇ ਚੈੱਕ ਕੀਤੇ ਗਏ | ਲੋਕਾਂ ਨੂੰ ਪਾਣੀ ਵਾਲੀਆਂ ਟੈਂਕੀਆਂ, ਫ਼ਰਿਜਾਂ ਦੀਆਂ ਟਰੇਆਂ, ਟੋਇਆਂ ਤੇ ਖੇਲਾਂ ਨੂੰ ਸੁੱਕਾ ਰੱਖਣ ਲਈ ਜਾਗਰੂਕ ਕੀਤਾ ਗਿਆ | ਡੇਂਗੂ ਅਤੇ ਮਲੇਰੀਆ ਦੇ ਲੱਛਣਾਂ ਬਾਰੇ ਜਾਣਕਾਰੀ ਦੇਣ ਦੇ ਨਾਲ ਬਰੀਡ ਚੈੱਕਰਾਂ ਜਗਰੂਪ ਸਿੰਘ ਅਤੇ ਸੁਰਿੰਦਰ ਸਿੰਘ ਵਲੋਂ ਸਪਰੇਅ ਕਰਕੇ ਲਾਰਵਾ ਨਸ਼ਟ ਕੀਤਾ ਗਿਆ | ਇਸ ਮੌਕੇ ਸਿਹਤ ਵਿਭਾਗ ਵਲੋਂ ਸੀ.ਐਚ.ਓ. ਕੋਮਲਪ੍ਰੀਤ ਕੌਰ, ਏ.ਐਨ.ਐਮ. ਗੁਰਪ੍ਰੀਤ ਕੌਰ ਨੇ ਲੋਕਾਂ ਨੂੰ ਮਲੇਰੀਆ, ਟੀ.ਬੀ., ਕੋਰੋਨਾ, ਅਨੀਮੀਆ ਅਤੇ ਹੋਰ ਬਿਮਾਰੀਆਂ ਦੀ ਰੋਕਥਾਮ ਲਈ ਚਲ ਰਹੀਆਂ ਮੁਹਿੰਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ | ਲੋਕਾਂ ਨੂੰ ਆਪਣੀ ਨਿਯਮਤ ਸਿਹਤ ਜਾਂਚ ਕਰਵਾਉਣ, ਸਮੇਂ-ਸਮੇਂ 'ਤੇ ਟੀਕਾਕਰਨ ਲਗਵਾਉਣ ਅਤੇ ਸਿਹਤ ਕੇਂਦਰਾਂ 'ਤੇ ਮੁਫ਼ਤ ਉਪਲਬਧ ਦਵਾਈਆਂ ਤੇ ਟੈੱਸਟਾਂ ਦਾ ਲਾਭ ਲੈਣ ਦੀ ਅਪੀਲ ਕੀਤੀ ਗਈ | ਇਸ ਸਮੇਂ ਪਰਮਜੀਤ ਕੌਰ, ਗੁਰਵਿੰਦਰ ਕੌਰ ਆਸ਼ਾ ਵਰਕਰਜ਼ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੋਗਾ ਪੁਲਿਸ ਵਲੋਂ ਮੋਗਾ ਸਬ ਜੇਲ੍ਹ ਦੀ ਅਚਾਨਕ ਚੈਕਿੰਗ ਅਗਲੀ ਖ਼ਬਰ ਦਵਿੰਦਰਪਾਲ ਸਿੰਘ, ਪਰਮਜੀਤ ਕੌਰ ਅਤੇ ਸਤਵਿੰਦਰ ਕੌਰ ਪੰਜਾਬ ਭਵਨ ਸਰੀ ਕੈਨੇਡਾ ਵਲੋਂ ਅਧਿਆਪਕ ਦਿਵਸ ਮੌਕੇ ਸਨਮਾਨਿਤ <br/...
Ad Position 24