14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਮੋਗਾ ਪੁਲਿਸ ਵਲੋਂ ਮੋਗਾ ਸਬ ਜੇਲ੍ਹ ਦੀ ਅਚਾਨਕ ਚੈਕਿੰਗ

Ad Position 21
No active advertisement
ਅਜੀਤ ਡੈਸਕ 06-09-2025
ਮੋਗਾ, 5 ਸਤੰਬਰ (ਗੁਰਤੇਜ ਸਿੰਘ ਬੱਬੀ)-ਮੋਗਾ ਪੁਲਿਸ ਵਲੋਂ ਜਨਤਕ ਸੁਰੱਖਿਆ ਯਕੀਨੀ ਬਣਾਉਣ ਅਤੇ ਅਮਨ ਕਾਨੂੰਨ ਕਾਇਮ ਰੱਖਣ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਦੇ ਦਿਸਾ ਨਿਰਦੇਸ਼ਾਂ ਅਨੁਸਾਰ ਡੀ. ਐਸ.ਪੀ. ਸਿਟੀ ਗੁਰਪ੍ਰੀਤ ਸਿੰਘ ਸਰਾਂ ਦੀ ਅਗਵਾਈ ਵਿਚ ਮੋਗਾ ਸਬ ਜੇਲ੍ਹ ਦੀ ਅਚਾਨਕ ਚੈਕਿੰਗ ਕੀਤੀ ਗਈ | ਇਸ ਸੰਬੰਧੀ ਡੀ.ਐਸ.ਪੀ. ਸਿਟੀ ਗੁਰਪ੍ਰੀਤ ਸਿੰਘ ਸਰਾਂ ਨੇ ਦੱਸਿਆ ਕਿ ਚੈਕਿੰਗ ਕੀਤੀ ਸੌ ਦੇ ਕਰੀਬ ਪੁਲਿਸ ਕਰਮਚਾਰੀ ਮੌਜੂਦ ਸਨ ਅਤੇ ਇਸ ਚੈਕਿੰਗ ਦਾ ਮੁੱਖ ਮੰਤਵ ਹੈ ਕਿ ਸੁਰੱਖਿਆ ਉਪਾਵਾਂ ਨੂੰ ਮਜ਼ਬੂਤ ਕਰਨਾ, ਗੈਰ ਕਾਨੂੰਨੀ ਗਤੀਵਿਧੀਆਂ ਨੂੰ ਰੋਕਣਾ ਅਤੇ ਖੇਤਰ ਵਿਚ ਸ਼ਾਂਤੀ ਬਣਾਈ ਰੱਖਣਾ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਐਂਟੀ ਸੈਟੋਬਾਜ ਟੀਮ ਮੋਗਾ ਵਲੋਂ ਜੇਲ੍ਹ ਅੰਦਰ ਨਸ਼ਿਆਂ ਅਤੇ ਹੋਰ ਪਾਬੰਦੀ ਸ਼ੁਦਾ ਸਮਾਨ ਦਾ ਪਤਾ ਲਗਾਉਣ ਲਈ ਵਿਸ਼ੇਸ਼ ਚੈੱਕ ਕੀਤੀਆਂ ਗਈ | ਡੀ.ਐਸ.ਪੀ. ਸਿਟੀ ਗੁਰਪ੍ਰੀਤ ਸਿੰਘ ਸਰਾਂ ਨੇ ਦੱਸਿਆ ਕਿ ਮੋਗਾ ਪੁਲਿਸ ਸਪਸ਼ਟ ਸੁਨੇਹਾ ਦਿੰਦੀ ਹੈ ਕਿ ਉਹ ਨਾਗਰਿਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸ਼ਰਾਰਤੀ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਜਸਵਿੰਦਰ ਸਿੰਘ ਸਿੱਧੂ ਹੜ੍ਹ ਪੀੜਤ ਪਰਿਵਾਰਾਂ ਨਾਲ ਡਟਿਆ <br/> ਅਗਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਨੇ ਪਾਣੀ 'ਚ ਪੈਦਾ ਹੋਇਆ ਲਾਰਵਾ ਨਸ਼ਟ ਕਰਵਾਇਆ <br/>
Ad Position 24