ਮੋਗਾ, 6 ਸਤੰਬਰ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਆਈਲਟਸ ਦੀ ਕੋਚਿੰਗ ਅਤੇ ਸ਼ਾਨਦਾਰ ਇਮੀਗ੍ਰੇਸ਼ਨ ਸੇਵਾਵਾਂ ਦੇਣ ਨਾਲ ਪੰਜਾਬ ਦੀ ਸ਼ਾਨਦਾਰ ਸੰਸਥਾ ਬਣ ਚੁੱਕੀ ਹੈ | ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਸੰਸਥਾ ਦੇ ਤਜਰਬੇਕਾਰ ਅਤੇ ਮਿਹਨਤੀ ਸਟਾਫ਼ ਵਲੋਂ ਦਿੱਤੀਆਂ ਜਾ ਰਹੀਆਂ ਯੋਗ ਸੇਵਾਵਾਂ ਕਰਕੇ ਸੰਸਥਾ ਦੇ ਵਿਦਿਆਰਥੀ ਵਧੀਆਂ ਸਕੋਰ ਪ੍ਰਾਪਤ ਕਰ ਰਹੇ ਹਨ, ਉੱਥੇ ਇਮੀਗ੍ਰੇਸ਼ਨ ਦੇ ਪਾਰਦਰਸ਼ੀ ਢੰਗ ਨਾਲ ਕੀਤੇ ਜਾ ਰਹੇ ਕੰਮ ਕਰਕੇ ਵੱਡੀ ਗਿਣਤੀ ਵਿਚ ਕੈਨੇਡਾ ਜਾਣ ਵਾਲੇ ਚਾਹਵਾਨ ਲੋਕਾਂ ਦੇ ਵੀਜ਼ੇ ਲੱਗ ਰਹੇ ਹਨ | ਕੈਨੇਡਾ ਵਰਗੇ ਵਿਕਸਿਤ ਦੇਸ਼ਾਂ ਅੰਦਰ ਯੂਨੀਵਰਸਿਟੀ ਅਤੇ ਕਾਲਜਾਂ ਵਿਚ ਪੜਾਈ ਦੇ ਤੌਰ ਤਰੀਕੇ ਅਤੇ ਦੂਜੇ ਏਜੰਟਾਂ ਤੋ ਰੀਫਿਊਜ਼ ਫਾਈਲਾਂ ਨੂੰ ਮੁੜ ਤੋ ਵਧੀਆ ਤਰੀਕੇ ਨਾਲ ਅਪਲਾਈ ਕੀਤਾ ਜਾਂਦਾ ਹੈ | ਮੈਕਰੋ ਗਲੋਬਲ ਵਿਚ ਆਈਲਟਸ ਕਰਨ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਆਈਲਟਸ ਦੀ ਕੋਚਿੰਗ ਲਈ ਬੱਚਿਆਂ ਦੇ ਮਾਤਾ ਪਿਤਾ ਆਈਲਟਸ ਅਤੇ ਪੀ.ਟੀ.ਈ. ਕਲਾਸਾਂ ਅਤੇ ਸਟੱਡੀ ਵੀਜ਼ਾ ਦੀ ਜਾਣਕਾਰੀ ਲੈਣੀ ਸ਼ੁਰੂ ਦਿੱਤੀ ਹੈ | ਸੰਸਥਾ ਦੁਆਰਾ ਗਰਾਮਰ ਟੈੱਸਟ ਦੇ ਆਧਾਰ ਤੇ ਆਈਲਟਸ ਅਤੇ ਪੀ.ਟੀ.ਈ. ਦੀ ਕਲਾਸ ਵਿਚ ਦਾਖਲਾ ਕੀਤਾ ਜਾਂਦਾ ਹੈ ਅਤੇ ਤਿਆਰੀ ਵੀ ਆਧੁਨਿਕ ਤਰੀਕੇ ਨਾਲ ਕਰਵਾਈ ਜਾਂਦੀ ਹੈ | ਅੰਗਰੇਜ਼ੀ ਵਿਚ ਕਮਜ਼ੋਰ ਵਿਦਿਆਰਥੀਆਂ ਦੀ ਸਹੂਲਤ ਲਈ ਘਰ ਤਿਆਰੀ ਲਈ ਮੈਟੀਰੀਅਲ ਵੀ ਮੁਹੱਈਆ ਕਰਵਾਇਆ ਜਾਂਦਾ ਹੈ | ਸੰਸਥਾ ਵਿਚ ਵਿਦਿਆਰਥੀਆਂ ਨੂੰ ਵਾਧੂ ਕਲਾਸਾਂ ਵੀ ਦਿੱਤੀਆਂ ਜਾਂਦੀਆਂ ਹਨ ਤਾਂ ਜੋ ਵਿਦਿਆਰਥੀ ਲੋੜੀਦੇ ਬੈਂਡ ਹਾਸਲ ਕਰਕੇ ਆਪਣਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਸਕਣ | ਮੈਕਰੋ ਗਲੋਬਲ ਵਿਚ ਆਈਲਟਸ ਤੇ ਪੀ.ਟੀ.ਈ. ਦੇ ਪੇਪਰ ਵੀ ਭਰੇ ਜਾਂਦੇ ਹਨ | ਮੈਕਰੋ ਗਲੋਬਲ ਤੋ ਹੀ ਆਈਲਟਸ ਕਰਕੇ ਸਟੱਡੀ ਵੀਜ਼ਾ ਅਪਲਾਈ ਕਰਨ ਵਾਲੇ ਵਿਦਿਆਰਥੀ ਤੋ ਵੀਜ਼ਾ ਦੀ ਪ੍ਰੋਸੈਸਿੰਗ ਫ਼ੀਸ ਨਹੀ ਲਈ ਜਾਂਦੀ | ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਮੈਕਰੋ ਗਲੋਬਲ ਦੀ ਟੀਮ ਵਲੋਂ ਸਟੱਡੀ ਵੀਜ਼ਾ ਲਈ ਕਾਲਜ ਅਤੇ ਸਹੀ ਕੋਰਸ ਦੀ ਚੋਣ ਕਰਨ ਵਿਚ ਪੂਰੀ ਮਦਦ ਕਰਦੀ ਹੈ ਤਾਂ ਜੋ ਵਿਦੇਸ਼ ਜਾ ਕੇ ਵਿਦਿਆਰਥੀ ਨੂੰ ਕਿਸੇ ਮੁਸ਼ਕਲ ਦਾ ਸਾਹਮਣਾ ਲਾ ਕਰਨਾ ਪਵੇ | ਆਈਟਾ ਲਾਇਸੰਸ ਤੋ ਬਾਅਦ ਮੈਕਰੋ ਗਲੋਬਲ ਏਅਰਲਾਈਨਜ਼ ਦੀਆਂ ਟਿਕਟਾਂ ਡਾਇਰੈਕਟ ਕਰ ਸਕਦਾ ਹੈ, ਜੋ ਕਿ ਬਹੁਤ ਹੀ ਸਸਤੇ ਰੇਟ ਵਿਚ ਕੈਨੇਡਾ ਅਤੇ ਹੋਰ ਦੇਸ਼ਾਂ ਲਈ ਹਵਾਈ ਟਿਕਟਾਂ ਬੁੱਕ ਕੀਤੀਆਂ ਜਾ ਸਕਦੀਆਂ ਹਨ | ਸਟੱਡੀ ਵੀਜ਼ਾ ਦੇ ਨਾਲ ਨਾਲ ਸਪਾਊਸ ਵੀਜ਼ਾ, ਸੁਪਰ ਵੀਜ਼ਾ ਅਤੇ ਵਿਜ਼ਟਰ ਵੀਜ਼ਾ ਦੀਆਂ ਸੇਵਾਵਾਂ ਵੀ ਦਿੱਤੀਆਂ ਜਾਂਦੀਆਂ ਹਨ |