25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਪੁਲਿਸ ਨੇ ਇਕ ਵਿਅਕਤੀ ਨੂੰ 400 ਗਰਾਮ ਅਫੀਮ ਸਮੇਤ ਕੀਤਾ ਕਾਬੂ <br/>

Ad Position 21
No active advertisement
ਅਜੀਤ ਡੈਸਕ 07-09-2025
ਮੋਗਾ, 6 ਸਤੰਬਰ (ਗੁਰਤੇਜ ਸਿੰਘ ਬੱਬੀ)- ਮੋਗਾ ਪੁਲਿਸ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਡੀ. ਐਸ. ਪੀ. ਜਸਵਰਿੰਦਰ ਸਿੰਘ ਦੀ ਅਗਵਾਈ ਵਿਚ ਥਾਣਾ ਮਹਿਣਾ ਦੇ ਮੁੱਖ ਅਫਸਰ ਇੰਸਪੈਕਟਰ ਹਰਵਿੰਦਰ ਸਿੰਘ ਮੰਡ ਦੀ ਹਦਾਇਤ 'ਤੇ ਜਦ ਸਹਾਇਕ ਥਾਣੇਦਾਰ ਬਲਜੀਤ ਕੌਰ ਪੁਲਿਸ ਪਾਰਟੀ ਨਾਲ ਸ਼ੱਕੀ ਲੋਕਾਂ ਦੇ ਸਬੰਧ ਵਿਚ ਪਿੰਡ ਚੁਗਾਵਾਂ, ਕਪੂਰੇ ਕੋਲ ਸਨ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਕੁਲਵਿੰਦਰ ਸਿੰਘ ਉਰਫ ਕਿੰਦਰ ਪੁੱਤਰ ਹਰਬੰਸ ਸਿੰਘ ਵਾਸੀ ਕੋਟ ਮੁਹੰਮਦ ਖਾਂ ਜੋ ਕਿ ਆਪਣੀ ਚਿੱਟੇ ਰੰਗ ਦੀ ਮਾਰੂਤੀ ਕਾਰ 'ਤੇ ਸਵਾਰ ਹੋ ਕੇ ਕਪੂਰੇ ਸਾਈਡ ਤੋਂ ਲਿੰਕ ਰੋਡ ਰਾਹੀਂ ਪਿੰਡ ਮਹਿਣਾ ਨੂੰ ਅਫੀਮ ਲੈ ਕੇ ਵੇਚਣ ਆ ਰਿਹਾ ਹੈ ਤਾਂ ਮਿਲੀ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਡਰੇਨ ਪੁਲ ਚੁਗਾਵਾਂ 'ਤੇ ਨਾਕਾਬੰਦੀ ਕਰਕੇ ਕੁਲਵਿੰਦਰ ਸਿੰਘ ਉਰਫ ਕਿੰਦਰ ਨੂੰ 400 ਗਰਾਮ ਅਫੀਮ ਸਮੇਤ ਕਾਬੂ ਕਰ ਲਿਆ ਅਤੇ ਉਸ ਖਿਲਾਫ ਥਾਣਾ ਮਹਿਣਾ ਵਿਚ 18-61-85 ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ | ਇਸ ਸਬੰਧੀ ਮੁੱਖ ਅਫਸਰ ਇੰਸਪੈਕਟਰ ਹਰਵਿੰਦਰ ਸਿੰਘ ਮੰਡ ਨੇ ਦੱਸਿਆ ਕਿ ਗਿ੍ਫਤਾਰ ਵਿਅਕਤੀ ਨੂੰ ਅਦਾਲਤ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਕਿ ਉਸ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ 15 ਪੇਟੀਆਂ ਦੇਸੀ ਤੇ 5 ਪੇਟੀਆਂ ਅੰਗਰੇਜ਼ੀ ਸ਼ਰਾਬ ਸਮੇਤ ਇਕ ਕਾਬੂ <br/> ਅਗਲੀ ਖ਼ਬਰ ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ <br/>
Ad Position 24