ਬੱਧਨੀ ਕਲਾਂ, 6 ਸਤੰਬਰ (ਸੰਜੀਵ ਕੋਛੜ)-ਪੁਲਿਸ ਪ੍ਰਸ਼ਾਸਨ ਵਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਅਜੈ ਗਾਂਧੀ ਐਸ.ਐਸ.ਪੀ. ਮੋਗਾ, ਬਾਲ ਕਿ੍ਸ਼ਨ ਐਸ.ਪੀ. ਮੋਗਾ ਦੀ ਯੋਗ ਅਗਵਾਈ, ਅਨਵਰ ਅਲੀ ਉਪ ਕਪਤਾਨ ਪੁਲਿਸ ਨਿਹਾਲ ਸਿੰਘ ਵਾਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਥਾਣਾ ਮੁਖੀ ਗੁਰਤੇਜ ਸਿੰਘ ਵਲੋਂ ਭੈੜੇ ਅਨਸਰਾਂ ਖਿਲਾਫ ਕਾਰਵਾਈ ਕਰਦਿਆਂ ਲੋਪੋ ਚੌਕੀ ਦੇ ਇੰਚਾਰਜ ਸਹਾਇਕ ਥਾਣੇਦਾਰ ਜਸਵੰਤ ਸਿੰਘ ਸਰਾਂ ਵਲੋਂ 15 ਪੇਟੀਆਂ ਠੇਕਾ ਸ਼ਰਾਬ ਦੇਸੀ ਅਤੇ 5 ਪੇਟੀਆਂ ਸ਼ਰਾਬ ਅੰਗਰੇਜ਼ੀ ਸਮੇਤ ਕੁੱਲ 20 ਪੇਟੀਆਂ ਨਜਾਇਜ਼ ਸ਼ਰਾਬ ਫੜਨ 'ਚ ਸਫਲਤਾ ਹਾਸਲ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਗੁਰਤੇਜ ਸਿੰਘ ਨੇ ਦੱਸਿਆ ਕਿ ਕਿਸੇ ਖਾਸ ਮੁਖਬਰ ਦੀ ਇਤਲਾਹ 'ਤੇ ਨਾਕਾਬੰਦੀ ਕਰਦਿਆਂ ਮੱਲੇਆਣਾ ਚੌਕ ਤੋਂ ਪਿ੍ਤਪਾਲ ਸਿੰਘ ਉਰਫ ਲਾਡੀ ਵਾਸੀ ਅਖਾੜਾ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਕਾਰਵਾਈ ਕੀਤੀ ਤਾਂ ਉਸ ਕੋਲੋਂ ਸਵਿਫਟ ਡਜਾਇਰ ਗੱਡੀ ਸਮੇਤ 15 ਪੇਟੀਆਂ ਸ਼ਰਾਬ ਠੇਕਾ ਦੇਸੀ ਅਤੇ 5 ਪੇਟੀਆਂ ਅੰਗਰੇਜ਼ੀ ਠੇਕਾ ਮਾਰਕਾ ਕਰੇਜੀ ਬਾਕਸਰ ਕੁੱਲ 20 ਪੇਟੀਆਂ ਬਰਾਮਦ ਕੀਤੀਆਂ ਗਈਆਂ ਹਨ ਅਤੇ ਉਕਤ ਵਿਅਕਤੀ ਖਿਲਾਫ ਮੁਕੱਦਮਾ ਨੰਬਰ 161 ਅ/ਧ 61-1-14 ਥਾਣਾ ਬੱਧਨੀ ਕਲਾਂ ਵਿਖੇ ਦਰਜ ਕਰਕੇ ਗਿ੍ਫਤਾਰ ਕੀਤਾ ਗਿਆ ਹੈ | ਜਿਸ ਨੂੰ ਅਦਾਲਤ 'ਚ ਪੇਸ਼ ਕਰਕੇ ਅਗਲੀ ਪੁੱਛਗਿੱਛ ਅਮਲ ਵਿਚ ਲਿਆਂਦੀ ਜਾ ਰਹੀ ਹੈ |