25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਮਰਹੂਮ ਦਿਲਬਾਗ ਸਿੰਘ ਬਰਾੜ ਦੇ ਘਰ ਪੁੱਜੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ

Ad Position 21
No active advertisement
ਅਜੀਤ ਡੈਸਕ 07-09-2025
ਕੋਟਕਪੂਰਾ, 6 ਸਤੰਬਰ (ਮੋਹਰ ਸਿੰਘ ਗਿੱਲ)-ਸੀਨੀਅਰ ਕਾਂਗਰਸੀ ਆਗੂ ਸਵ. ਦਿਲਬਾਗ ਸਿੰਘ ਬਰਾੜ ਦੇ ਕੋਟਕਪੂਰਾ ਵਿਖੇ ਨਿਵਾਸ ਸਥਾਨ 'ਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਚਨਚੇਤ ਪੁੱਜੇ ਅਤੇ ਪਰਿਵਾਰ ਨਾਲ ਕੁਝ ਸਮਾਂ ਬਿਤਾਇਆ | ਸਵ. ਬਰਾੜ ਦੇ ਬੇਟੇ ਸੁਮਿਤ ਸਿੰਘ ਬਰਾੜ ਨੇ ਉਨ੍ਹਾਂ ਨੂੰ ਜੀ ਆਇਆਂ ਆਖਿਆ | ਇਸ ਮੌਕੇ ਜ਼ੀਰਾ ਨੇ ਸਵ. ਬਰਾੜ ਨਾਲ ਜੁੜੀਆਂ ਕੁਝ ਪੁਰਾਣੀਆਂ ਯਾਦਾਂ ਸਾਂਝੀਆਂ ਕੀਤੀਆਂ ਅਤੇ ਹਲਕੇ ਅੰਦਰ ਕਾਂਗਰਸ ਪਾਰਟੀ ਦੀਆਂ ਚੱਲ ਰਹੀਆਂ ਗਤੀਵਿਧੀਆਂ ਸਬੰਧੀ ਜਾਣਕਾਰੀ ਦਿੱਤੀ | ਜ਼ੀਰਾ ਨੇ ਕਿਹਾ ਕਿ ਸਵ. ਦਿਲਬਾਗ ਸਿੰਘ ਬਰਾੜ ਕਾਂਗਰਸ ਦੇ ਪੁਰਾਣੇ ਅਤੇ ਵਫ਼ਾਦਾਰ ਸਿਪਾਹੀ ਸਨ | ਉਨ੍ਹਾਂ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕਰਕੇ ਕੰਮ ਕੀਤਾ | ਉਨ੍ਹਾਂ ਵਲੋਂ ਪਾਰਟੀ ਪ੍ਰਤੀ ਵਫ਼ਾਦਾਰੀ ਨਾਲ ਨਿਭਾਈਆਂ ਗਈਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ | ਇਸ ਮੌਕੇ ਜੈਨਕੋ ਪੰਜਾਬ ਦੇ ਸਾਬਕਾ ਚੇਅਰਮੈਨ ਧਨਜੀਤ ਸਿੰਘ ਧਨੀ ਵਿਰਕ, ਹਰੀ ਸਿੰਘ, ਰਾਜਬੀਰ ਭੁੱਲਰ, ਗੁਰਪ੍ਰੀਤ ਸਿੰਘ ਗੋਪੀ ਪੱਕਾ ਅਤੇ ਕਾਂਗਰਸੀ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੇ ਜ਼ਿਲ੍ਹੇ ਅੰਦਰ ਬੱਸ ਸਟੈਂਡਾਂ 'ਤੇ ਚਲਾਇਆ ਵਿਸ਼ੇਸ਼ ਜਾਂਚ ਆਪ੍ਰੇਸ਼ਨ ਅਗਲੀ ਖ਼ਬਰ ਜਨਤਕ ਸਥਾਨ 'ਤੇ ਨਸ਼ਾ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ
Ad Position 24