25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਪੁਲਿਸ ਨੇ ਜ਼ਿਲ੍ਹੇ ਅੰਦਰ ਬੱਸ ਸਟੈਂਡਾਂ 'ਤੇ ਚਲਾਇਆ ਵਿਸ਼ੇਸ਼ ਜਾਂਚ ਆਪ੍ਰੇਸ਼ਨ

Ad Position 21
No active advertisement
ਅਜੀਤ ਡੈਸਕ 07-09-2025
ਫ਼ਰੀਦਕੋਟ, 6 ਸਤੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਅੰਦਰ ਕਾਨੂੰਨ ਵਿਵਸਥਾ ਨੂੰ ਬਹਾਲ ਰੱਖਣ, ਸ਼ੱਕੀ ਤੇ ਸ਼ਰਾਰਤੀ ਅਨਸਰਾਂ ਦੀ ਪਛਾਣ ਕਰਨ ਅਤੇ ਨਸ਼ੇ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਫ਼ਰੀਦਕੋਟ ਜ਼ਿਲ੍ਹੇ ਅੰਦਰ ਵਿਸ਼ੇਸ਼ ਅਭਿਆਨ ਦੇ ਤਹਿਤ ਜ਼ਿਲ੍ਹੇ ਦੇ ਸਾਰੇ ਬੱਸ ਸਟੈਂਡਾਂ ਅਤੇ ਇਸਦੇ ਆਸ-ਪਾਸ ਖੇਤਰਾਂ ਵਿਚ ਇਕ ਖਾਸ ਕਾਰਡਨ ਐਂਡ ਸਰਚ ਆਪ੍ਰੇਸ਼ਨ ਚਲਾਇਆ ਗਿਆ | ਇਹ ਆਪ੍ਰੇਸ਼ਨ ਮਨਵਿੰਦਰ ਬੀਰ ਸਿੰਘ ਐਸ.ਪੀ (ਸਥਾਨਕ) ਫ਼ਰੀਦਕੋਟ ਦੇ ਦਿਸ਼ਾਂ ਨਿਰਦੇਸ਼ਾ ਅਨੁਸਾਰ ਦੁਪਹਿਰ 11:00 ਵਜੇ ਤੋਂ 01:00 ਵਜੇ ਤੱਕ ਸਾਰੇ ਬੱਸ ਸਟੈਂਡਾਂ 'ਤੇ ਚਲਾਇਆ ਗਿਆ | ਇਸ ਦੌਰਾਨ ਪੁਲਿਸ ਟੀਮਾਂ ਵਲੋਂ ਗਜਟਿਡ ਅਧਿਕਾਰੀਆਂ ਦੀ ਨਿਗਰਾਨੀ ਵਿਚ ਐਂਟੀਸਾਬੋਟੇਜ਼ ਚੈੱਕ ਅਤੇ ਡਾਗ ਸਕਾਡ ਦੀ ਸਹਾਇਤਾ ਨਾਲ 4 ਬੱਸ ਸਟੈਂਡਾਂ 'ਤੇ ਸ਼ਪੈਸ਼ਲ ਚੈਕਿੰਗ ਕੀਤੀ ਗਈ | ਡਾ. ਪ੍ਰਗਿਆ ਜੈਨ ਐਸ.ਐਸ.ਪੀ ਫ਼ਰੀਦਕੋਟ ਨੇ ਦੱਸਿਆ ਕਿ ਇਹ ਸਰਚ ਆਪ੍ਰੇਸ਼ਨ ਇਕ ਅਚਨਚੇਤ ਚੈਕਿੰਗ ਹੈ, ਇਸਦਾ ਮੁੱਖ ਮਕਸਦ ਆਮ ਪਬਲਿਕ ਅੰਦਰ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਹੈ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਅਚਨਚੇਤ ਚੈਕਿੰਗਾਂ ਦੌਰਾਨ ਮਾੜੇ ਅਨਸਰਾਂ ਨੂੰ ਕਾਬੂ ਕਰਨ ਵਿਚ ਮਦਦ ਮਿਲਦੀ ਹੈ | ਫ਼ਰੀਦਕੋਟ ਪੁਲਿਸ ਵਲੋਂ ਲਗਾਤਾਰ ਦਿਨ ਅਤੇ ਰਾਤ ਸਮੇ ਅਜਿਹੇ ਆਪ੍ਰੇਸ਼ਨ ਕੀਤੇ ਜਾਂਦੇ ਹਨ ਅਤੇ ਅੱਗੇ ਤੋਂ ਵੀ ਇਸ ਤਰ੍ਹਾਂ ਦੇ ਆਪ੍ਰੇਸ਼ਨ ਜਾਰੀ ਰਹਿਣਗੇ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਬੱਸ ਸਟੈਂਡਾਂ 'ਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਲਈ 100 ਦੇ ਕਰੀਬ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਅਤੇ ਇਸ ਦੌਰਾਨ ਆਮ ਪਬਲਿਕ ਨੂੰ ਘੱਟ ਤੋਂ ਘੱਟ ਅਸੁਵਿਧਾ ਪਹੁੰਚਾਈ ਜਾ ਰਹੀ ਹੈ | ਇਸ ਆਪ੍ਰੇਸ਼ਨ ਦੌਰਾਨ 72 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਕੀਤੀ ਗਈ ਅਤੇ ਇਸ ਦੇ ਨਾਲ ਹੀ ਬੱਸ ਸਟੈਂਡਾਂ ਦੀ ਪਾਰਕਿੰਗ ਅਤੇ ਆਸ-ਪਾਸ ਖੜੇ ਵਾਹਨਾਂ ਦੀ ਵਾਹਨ ਐਪ ਦੀ ਸਹਾਇਤਾ ਨਾਲ ਜਾਂਚ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਛਾਪੇਮਾਰੀ ਦੌਰਾਨ ਖਾਦ ਤੇ ਕੀਟਨਾਸ਼ਕ ਡੀਲਰਾਂ ਦੇ 'ਡੈਡੀ ਜੀ' ਬਿਮਾਰ, ਜਾਰੀ ਹੋਣਗੇ ਨੋਟਿਸ ਅਗਲੀ ਖ਼ਬਰ ਮਰਹੂਮ ਦਿਲਬਾਗ ਸਿੰਘ ਬਰਾੜ ਦੇ ਘਰ ਪੁੱਜੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ
Ad Position 24