ਨੱਥੂਵਾਲਾ ਗਰਬੀ, 6 ਸਤੰਬਰ (ਨਵਦੀਪ ਸਿੰਘ)-ਅੱਜ ਬਾਘਾ ਪੁਰਾਣਾ ਨੇੜਲੇ ਪਿੰਡ ਨੱਥੂਵਾਲਾ ਗਰਬੀ ਦੇ ਨਵਾਂ ਪਾਸਾ ਦੇ ਸਰਪੰਚ ਨਿਰਵੈਰ ਸਿੰਘ ਦੀ ਅਗਵਾਈ ਹੇਠ ਡੇਢ ਕੁਇੰਟਲ ਆਚਾਰ ਪਸ਼ੂਆਂ ਲਈ ਭੇਜਿਆ ਗਿਆ | ਇਸ ਮੌਕੇ ਸਰਪੰਚ ਨਿਰਵੈਰ ਸਿੰਘ ਨੇ ਦੱਸਿਆ ਕਿ ਸਮੂਹ ਪਿੰਡ ਨਿਵਾਸੀਆਂ ਦੇ ਸਹਿਯੋਗ ਨਾਲ ਇਹ ਪਸ਼ੂ ਚਾਰਾ ਇਕੱਠਾ ਕਰਕੇ ਭੇਜਿਆ ਗਿਆ ਹੈ ਅਤੇ ਅੱਗੇ ਵੀ ਇਸ ਤਰਾਂ ਦੀ ਮਦਦ ਭੇਜਣ ਦਾ ਸਿਲਸਿਲਾ ਜਾਰੀ ਰਹੇਗਾ | ਉਨ੍ਹਾਂ ਨੇ ਕਿਹਾ ਕਿ ਪੀੜਤ ਪਰਿਵਾਰਾਂ ਨੂੰ ਇਕੱਲਾ ਨਹੀਂ ਛੱਡਿਆ ਜਾਵੇਗਾ ਅਤੇ ਹਰ ਸੰਭਵ ਸਹਾਇਤਾ ਪਿੰਡ ਨਿਵਾਸੀਆਂ ਦੇ ਸਹਿਯੋਗ ਨਾਲ ਜਾਰੀ ਰੱਖੀ ਜਾਵੇਗੀ | ਇਸ ਸਮੇਂ ਉਨ੍ਹਾਂ ਨਾਲ ਸਾਹਿਬਜੀਤ ਸਿੰਘ, ਜਸਜੀਤ ਸਿੰਘ, ਸਿਕੰਦਰ ਸਿੰਘ, ਗੁਰਪ੍ਰੀਤ ਸਿੰਘ, ਸੋਨੂੰ ਸਿੰਘ ਅਤੇ ਜਸਕਰਨ ਸਿੰਘ ਆਦਿ ਹਾਜ਼ਰ ਸਨ |