ਫ਼ਤਿਹਗੜ੍ਹ ਪੰਜਤੂਰ, 6 ਸਤੰਬਰ (ਜਸਵਿੰਦਰ ਸਿੰਘ ਪੋਪਲੀ)- ਸ਼੍ਰੋਮਣੀ ਅਕਾਲੀ ਦਲ ਪੰਜ ਮੈਂਬਰੀ ਕਮੇਟੀ ਵਲੋਂ ਬਨਾਏ ਅਬਜ਼ਰਵਰ ਅਤੇ ਸੀਨੀਅਰ ਆਗੂ ਬਰਜਿੰਦਰ ਸਿੰਘ ਬਰਾੜ ਸਾਬਕਾ ਚੇਅਰਮੈਨ ਪੰਜਾਬ ਸਿਹਤ ਸੇਵਾਵਾਂ ਵਲੋਂ ਲਗਾਤਾਰ ਹਰ ਪੀੜਤਾਂ ਨੂੰ ਰਾਹਤ ਸਮਗਰੀ ਦੇ ਕੇ ਵੱਡੇ ਪੱਧਰ 'ਤੇ ਮਦਦ ਕਰ ਰਹੇ ਹਨ, ਉੱਥੇ ਹੀ ਬਰਜਿੰਦਰ ਸਿੰਘ ਮੱਖਣ ਬਰਾੜ ਦਿਸ਼ਾ ਨਿਰਦੇਸ਼ਾਂ ਤੇ ਉਨ੍ਹਾਂ ਦੇ ਨਿੱਜੀ ਸਹਾਇਕ ਅਤੇ ਯੂਥ ਆਗੂ ਇਕਬਾਲਦੀਪ ਹੈਰੀ ਧੁੱਸੀ ਬੰਨ੍ਹ ਦੇ ਪਿੰਡਾਂ ਦਾ ਦੌਰਾ ਲਗਾਤਾਰ ਕਰਨ ਦੇ ਨਾਲ ਹੜ ਪੀੜਤਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿਚ ਰੱਖਦੇ ਹੋਏ ਭਰੋਸਾ ਦਿਵਾਇਆ ਕਿ ਅਕਾਲੀ ਦਲ ਦੀ ਟੀਮ ਉਨ੍ਹਾਂ ਦੇ ਨਾਲ ਹਮੇਸ਼ਾ ਖੜੀ ਹੈ, ਲੋੜਵੰਦ ਪਰਿਵਾਰਾਂ ਨੂੰ ਉਨ੍ਹਾਂ ਦੇ ਪਸ਼ੂਆਂ ਦੇ ਲਈ ਅਤੇ ਘਰੇਲੂ ਵਸਤਾਂ ਤੇ ਹੋਰ ਸਮਗਰੀ ਤਕਸੀਮ ਕੀਤੀ ਜਾ ਰਹੀ ਹੈ | ਯੂਥ ਆਗੂ ਇਕਬਾਲਦੀਪ ਹੈਰੀ ਨੇ ਦੱਸਿਆ ਕਿ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਯਕੀਨ ਦਿਵਾਇਆ ਕਿ ਅਕਾਲੀ ਦਲ ਦੀਆਂ ਟੀਮਾਂ ਪ੍ਰਭਾਵਿਤ ਖੇਤਰਾਂ 'ਚ ਹਰ ਸੰਭਵ ਮਦਦ ਲਈ ਦਿਨ ਰਾਤ ਕੰਮ ਕਰ ਰਹੀਆਂ ਹਨ | ਉਧਰ ਹੜ ਪੀੜਤਾਂ ਨੇ ਬਰਜਿੰਦਰ ਸਿੰਘ ਬਰਾੜ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਇਸ ਪਹਿਲਕਦਮੀ ਦਾ ਧੰਨਵਾਦ ਕੀਤਾ | ਇਸ ਸੇਵਾ ਮੁਹਿੰਮ ਨੇ ਸਤਲੁਜ ਦਰਿਆ ਦੇ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਵਿਚ ਉਮੀਦ ਜਗਾਈ ਅਤੇ ਸਮਾਜਿਕ ਏਕਤਾ ਦੀ ਮਿਸਾਲ ਕਾਇਮ ਕੀਤੀ | ਸ਼੍ਰੋਮਣੀ ਅਕਾਲੀ ਦਲ ਦੀ ਟੀਮ ਨੇ ਵਚਨ ਦਿੱਤਾ ਕਿ ਜਦੋਂ ਤੱਕ ਪੀੜਤ ਪਰਿਵਾਰ ਦੀ ਹਾਲਤ ਸਥਿਰ ਨਹੀਂ ਹੁੰਦੀ ਉਦੋਂ ਤੱਕ ਸੇਵਾਵਾਂ ਜਾਰੀ ਰਹਿਣਗੀਆਂ |