ਕਿਸ਼ਨਪੁਰਾ ਕਲਾਂ, 6 ਸਤੰਬਰ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਮਾਲਵੇ ਦੇ ਪ੍ਰਸਿੱਧ ਪਿੰਡ ਭਿੰਡਰ ਕਲਾਂ ਵਿਖੇ ਸੰਤ ਬਾਬਾ ਖਜਾਨ ਸਿੰਘ ਜੀ ਦੀ ਮਿੱਠੀ ਯਾਦ ਵਿਚ ਸਾਲਾਨਾ ਬਰਸੀ ਗੁਰਦੁਆਰਾ ਬਾਬਾ ਸੰਮਨ ਜੀ ਵਿਖੇ ਬੜੀ ਹੀ ਸ਼ਰਧਾ ਤੇ ਉਤਸ਼ਾਹ ਦੇ ਨਾਲ ਮਨਾਈ ਜਾ ਰਹੀ ਹੈ | ਇਨ੍ਹਾਂ ਬਰਸੀ ਸਮਾਗਮਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਬਾਬਾ ਸੰਮਣ ਜੀ ਪ੍ਰਬੰਧਕੀ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਸਹਿਜ ਪਾਠ ਸਾਹਿਬ ਪ੍ਰਕਾਸ਼ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 11 ਸਤੰਬਰ ਦਿਨ ਵੀਰਵਾਰ ਨੂੰ ਪਾਏ ਜਾਣਗੇ | ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ, ਰਾਗੀ, ਢਾਡੀ ਜਥੇ ਅਤੇ ਸੰਤ ਮਹਾਂਪੁਰਸ਼ ਗੁਰਮਤਿ ਵਿਚਾਰਾਂ ਦੀ ਸੰਗਤਾਂ ਨਾਲ ਸਾਂਝ ਪਾਉਣਗੇ | ਇਸ ਮੌਕੇ ਗੁਰੂ ਕਾ ਅਤੁੱਟ ਲੰਗਰ ਵੀ ਵਰਤੇਗਾ | ਪ੍ਰਧਾਨ ਸੂਬੇਦਾਰ ਨਾਹਰ ਸਿੰਘ, ਡਾਕਟਰ ਪੂਰਨ ਸਿੰਘ, ਅਜੈਬ ਸਿੰਘ ਲੀਹਭੰਨ, ਕੁਲਵਿੰਦਰ ਸਿੰਘ, ਭੁਪਿੰਦਰ ਸਿੰਘ ਅਕਾਲੀ, ਪਰਮਜੀਤ ਸਿੰਘ ਸਰਾਂ, ਜੋਗਿੰਦਰ ਸਿੰਘ ਬੰਦੇਸਾ, ਨਗਿੰਦਰ ਸਿੰਘ, ਸੁਖਦੇਵ ਸਿੰਘ ਪੋਲਾ, ਗਿਆਨੀ ਹਰਬੰਸ ਸਿੰਘ, ਰਵਿੰਦਰ ਸਿੰਘ ਰਵੀ, ਨਿਰਭੈ ਸਿੰਘ, ਭਗਵੰਤ ਸਿੰਘ ਸਾਬਕਾ ਮੈਂਬਰ, ਕੁਲਦੀਪ ਸਿੰਘ ਰਾਜੂ ਆਦਿ ਹਾਜ਼ਰ ਸਨ |