ਮੋਗਾ, 6 ਸਤੰਬਰ (ਜਸਪਾਲ ਸਿੰਘ ਬੱਬੀ)-ਦੀ ਰਿਟਾਇਰਡ ਪਟਵਾਰੀ ਕਾਨੂੰਨਗੋ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਦੀ ਮੀਟਿੰਗ ਐਕਟਿੰਗ ਪ੍ਰਧਾਨ ਬਲਵਿੰਦਰ ਸਿੰਘ ਪੁਰਬਾ ਦੀ ਪ੍ਰਧਾਨਗੀ ਨੇਚਰ ਪਾਰਕ ਮੋਗਾ ਵਿਖੇ ਹੋਈ | ਮੀਟਿੰਗ ਦੀ ਕਾਰਵਾਈ ਗੁਰਮੇਲ ਸਿੰਘ ਜਨਰਲ ਸਕੱਤਰ ਨੇ ਚਲਾਈ | ਉਨ੍ਹਾਂ ਐਸੋਸੀਏਸ਼ਨ ਦੀਆਂ ਗਤੀਵਿਧੀਆਂ ਤੋਂ ਜਾਣੂੰ ਕਰਵਾਇਆਂ | ਇਸ ਮੌਕੇ ਮੈਂਬਰਾਂ ਦੀਆਂ ਸਮੱਸਿਆਵਾਂ 'ਤੇ ਵਿਚਾਰ ਵਿਟਾਂਦਰਾ ਕੀਤਾ | ਬਲਵਿੰਦਰ ਸਿੰਘ ਪੁਰਬਾ ਨੇ ਮੰਗ ਕੀਤੀ ਕਿ ਜੋ ਵੀ ਬਕਾਏ ਸਰਕਾਰ ਵੱਲ ਬਾਕੀ ਹਨ ਜਲਦੀ ਤੋਂ ਜਲਦੀ ਦਿੱਤੇ ਜਾਣ ਤੇ ਦਫਤਰੀ ਸਟਾਫ ਦੇ ਕਰਮਚਾਰੀ ਰਿਟਾਇਰ ਕਰਮਚਾਰੀਆਂ ਨੂੰ ਸਹਿਯੋਗ ਦੇਣ | ਮੀਟਿੰਗ ਮੌਕੇ ਗੁਰਮੇਲ ਸਿੰਘ ਜਨਰਲ ਸਕੱਤਰ, ਗੁਰਮੇਲ ਸਿੰਘ ਖਜ਼ਾਨਚੀ, ਹਰੀਕ੍ਰਿਸ਼ਨ ਸਿੰਘ, ਸੁਰਜੀਤ ਸਿੰਘ, ਕੇਵਲ ਸਿੰਘ, ਗੁਰਨਾਮ ਸਿੰਘ, ਸੁਖਦੇਵ ਸਿੰਘ ਸਾਬਕਾ ਕਾਨੂੰਨਗੋ, ਗਿਰਦੌਰ ਸਿੰਘ, ਚਮਕੌਰ ਸਿੰਘ, ਗੁਰਮੇਲ ਸਿੰਘ ਰਖਾਲਾ, ਸਵਰਨ ਸਿੰਘ, ਪਦਾਰਥ ਸਿੰਘ, ਮੋਹਣ ਸਿੰਘ, ਨੈਬ ਸਿੰਘ, ਮਲਕੀਤ ਸਿੰਘ, ਰਛਪਾਲ ਸਿੰਘ, ਬਲਦੇਵ ਸਿੰਘ ਪਟਵਾਰੀ, ਮਲਕੀਤ ਸਿੰਘ ਪਟਵਾਰੀ, ਗੁਰਮੇਲ ਸਿੰਘ ਪਟਵਾਰੀ, ਬਲਦੇਵ ਸਿੰਘ, ਜਸਵੰਤ ਸਿੰਘ, ਗੁਰਚਰਨ ਸਿੰਘ ਸਮੇਤ ਐਸੋਸੀਏਸ਼ਨ ਦੇ ਅਹੁਦੇਦਾਰ ਤੇ ਮੈਂਬਰ ਸ਼ਾਮਿਲ ਹੋਏ |